24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਤੀਰਥ ਯਾਤਰਾ ਬੱਸ ਨੂੰ ਚੇਅਰਮੈਨ ਰਿੰਕੂ ਨੇ ਹਰੀ ਝੰਡੀ ਦੇ ਕਿ ਕੀਤਾ ਰਵਾਨਾ

ਸੁਲਤਾਨਵਿੰਡ, 23 ਸਤੰਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਪਿੰਡ ਸੁਲਤਾਨਵਿੰਡ ਤੋਂ ਹਲਕਾ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਰਿੰਕੂ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਅਜੀਤ ਡੈਸਕ 24-09-2026
ਸੁਲਤਾਨਵਿੰਡ, 23 ਸਤੰਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਪਿੰਡ ਸੁਲਤਾਨਵਿੰਡ ਤੋਂ ਹਲਕਾ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਰਿੰਕੂ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸੰਗਤਾਂ ਵਿਚ ਤੀਰਥ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਰਿੰਕੂ ਨੇ ਕਿਹਾ ਕਿ ਪਿੰਡ ਸੁਲਤਾਨਵਿੰਡ ਤੋਂ ਸੰਗਤਾਂ ਨੂੰ ਤੀਰਥ ਯਾਤਰਾ ਲਈ ਰਵਾਨਾ ਕਰਨਾ ਉਨ੍ਹਾਂ ਲਈ ਖੁਸ਼ੀ ਦੀ ਗੱਲ ਹੈ। ਬਲਜੀਤ ਸਿੰਘ ਰਿੰਕੂ ਨੇ ਕਿਹਾ ਕਿ ਸਰਕਾਰ ਵਲੋਂ ਸੰਗਤਾਂ ਲਈ ਕੀਤੇ ਜਾ ਰਹੇ ਇਸ ਉਪਰਾਲੇ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ। ਬੱਸ ਰਵਾਨਾ ਹੋਣ ਮੌਕੇ ਸੰਗਤਾਂ ਵਲੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਅਰਦਾਸ ਵੀ ਕੀਤੀ ਗਈ। ਇਸ ਮੌਕੇ ਸੰਗਤਾਂ ਨੇ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਈ ਜਾ ਰਹੀ ਤੀਰਥ ਯਾਤਰਾ ਦੀ ਸਹੂਲਤ ਲਈ ਧੰਨਵਾਦ ਪ੍ਰਗਟ ਕੀਤਾ।
ਪਿਛਲੀ ਖ਼ਬਰ ਪੰਜਾਬ ਸਰਕਾਰ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਕੱਢੇਗੀ 4 ਵਿਸ਼ਾਲ ਸ਼ੋਭਾ ਯਾਤਰਾਵਾਂ : ਗੁਰਪ੍ਰਤਾਪ ਸਿੰਘ ਮੀਆ... ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਸਵਰਅੰਮ੍ਰਿਤ’ ਲੜੀ ਤਹਿਤ ਸੰਗੀਤਕ ਪੇਸ਼ਕਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।