27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਇਤਿਹਾਸਕ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿਖੇ ਸਾਲਾਨਾ (ਚੁਰਾਸੀ ਕੱਟ) ਜੋੜ ਮੇਲਾ ਮਨਾਇਆ

ਛੇਹਰਟਾ,26 ਸਤੰਬਰ (ਪੱਤਰ ਪ੍ਰੇਰਕ)-ਇਤਿਹਾਸਿਕ ਗੁਰਦੁਆਰਾ ਸ੍ਰੀ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਅੰਮ੍ਰਿਤਸਰ ਵਿਖ਼ੇ ਮੈਨੇਜਰ ਹਰਭਜਨ ਸਿੰਘ ਵਰਪਾਲ ਵੀ ਦੇਖਰੇਖ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਤੀਸਰੇ ਪਾਤਿਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਸਾਲਾਨਾ (ਚੌਰਾਸੀ ਕੱਟ) ਜੋੜ ਮੇਲਾ 25 ਤੇ 26 ਸਤੰਬਰ 2026 ਸ਼ੁਕਰਵਾਰ ਤੇ ਸ਼ਨੀਵਾਰ ਨੂੰ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਚ ਲਗਾਤਾਰ ਦੋ ਦਿਨ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਦੇ ਨਾਮਵਰ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ।

ਅਜੀਤ ਡੈਸਕ 27-09-2026
ਛੇਹਰਟਾ,26 ਸਤੰਬਰ (ਪੱਤਰ ਪ੍ਰੇਰਕ)-ਇਤਿਹਾਸਿਕ ਗੁਰਦੁਆਰਾ ਸ੍ਰੀ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਅੰਮ੍ਰਿਤਸਰ ਵਿਖ਼ੇ ਮੈਨੇਜਰ ਹਰਭਜਨ ਸਿੰਘ ਵਰਪਾਲ ਵੀ ਦੇਖਰੇਖ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਤੀਸਰੇ ਪਾਤਿਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਸਾਲਾਨਾ (ਚੌਰਾਸੀ ਕੱਟ) ਜੋੜ ਮੇਲਾ 25 ਤੇ 26 ਸਤੰਬਰ 2026 ਸ਼ੁਕਰਵਾਰ ਤੇ ਸ਼ਨੀਵਾਰ ਨੂੰ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਚ ਲਗਾਤਾਰ ਦੋ ਦਿਨ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਦੇ ਨਾਮਵਰ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਸਾਲਾਨਾ ਜੋੜ ਮੇਲੇ ਮੌਕੇ ਲੱਖਾਂ ਦੀ ਗਿਣਤੀ ਦੇ ਵਿਚ ਸੰਗਤਾਂ ਨਤਮਸਤਕ ਹੋਈਆਂ ਤੇ ਸੰਗਤਾਂ ਦੇ ਲਈ ਸ਼੍ਰੋਮਣੀ ਕਮੇਟੀ ਤੇ ਵੱਖ ਵੱਖ ਧਾਰਮਿਕ ਸੇਵਾ ਸੁਸਾਇਟੀਆਂ ਵਲੋਂ ਗੁਰੂ ਕੇ ਲੰਗਰ ਤੇ ਰਿਹਾਇਸ਼ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਧਾਰਮਿਕ ਸਮਾਗਮ ਦੌਰਾਨ ਸਾਬਕਾ ਕੈਬਨਿਟ ਵਜ਼ੀਰ ਜਥੇ: ਗੁਲਜਾਰ ਸਿੰਘ ਰਣੀਕੇ, ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਮਗਵਿੰਦਰ ਸਿੰਘ ਖਾਪੜਖੇੜੀ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਬਾਬਾ ਅਵਤਾਰ ਸਿੰਘ ਧੱਤਲ ਨਤਮਸਤਕ ਹੋਏ ਤੇ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਉਨਾ ਕਿਹਾ ਕਿ ਸਾਨੂੰ ਵਹਿਮਾਂ ਭਰਮਾਂ ਨੂੰ ਛੱਡ ਕੇ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ’ਤੇ ਚੱਲ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਦਸਾਂ ਨਹੁੰਆਂ ਦੀ ਕਿਰਤ ਕਮਾਈ ਕਰਨੀ ਚਾਹੀਦੀ ਹੈ ਤੇ ਵੰਡ ਕੇ ਛਕਣਾ ਚਾਹੀਦਾ ਹੈ ਤੇ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ। ਸਾਲਾਨਾ ਜੋੜ ਮੇਲੇ ਮੌਕੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ ਧਾਰਮਿਕ ਸਮਾਜਿਕ ਰਾਜਨੀਤਿਕ ਸ਼ਖ਼ਸੀਅਤਾਂ ਤੇ ਜੋੜ ਮੇਲੇ ਦੌਰਾਨ ਵੱਖ-ਵੱਖ ਸੇਵਾ ਸੁਸਾਇਟੀਆਂ ਵਲੋਂ ਜੋ ਸੇਵਾ ਨਿਭਾਈਆਂ ਜਾ ਰਹੀਆਂ ਸਨ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੇ ਮੈਨੇਜਰ ਹਰਭਜਨ ਸਿੰਘ ਵਰਪਾਲ ਵਲੋਂ ਗੁਰੂ ਸਾਹਿਬ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਥੇ: ਹੀਰਾ ਸਿੰਘ ਆੜਤੀ ਬਾਸਰਕੇ, ਜਥੇ:ਪ੍ਰੇਮ ਸਿੰਘ ਸ਼ਾਹ ਅਮਨਪ੍ਰੀਤ ਸਿੰਘ ਥਿੰਦ, ਸਰਪੰਚ ਲਖਬੀਰ ਸਿੰਘ ਖਾਪੜਖੇੜੀ, ਕੁਲਦੀਪ ਸਿੰਘ ਧੱਤਲ, ਕੁਲਵਿੰਦਰ ਸਿੰਘ ਬੱਬੀ, ਜਥੇਦਾਰ ਬਲਕਾਰ ਸਿੰਘ ਸਾਂਘਣਾ, ਕਸ਼ਮੀਰ ਸਿੰਘ ਭਕਨਾ (ਸਾਰੇ ਸਾਬਕਾ ਸਰਪੰਚ), ਸਰਪੰਚ ਸਕੱਤਰ ਸਿੰਘ ਬਾਸਰਕੇ, ਜਨਰਲ ਕੌਂਸਲ ਮੈਂਬਰ ਕੁਲਵੰਤ ਸਿੰਘ ਲਖਨਊ ਵਾਲੇ, ਮੈਨੇਜਰ ਭਾਈ ਗੁਰਪ੍ਰੀਤ ਸਿੰਘ ਖੈਰਾਂਬਾਦ, ਮੈਨੇਜਰ ਭਾਈ ਹਰਿੰਦਰ ਸਿੰਘ ਮਜੀਠਾ, ਪ੍ਰਿੰ: ਰਣਜੀਤ ਸਿੰਘ ਰਾਣਾ, ਗੁਰਦਿਆਲ ਸਿੰਘ ਬਾਸਰਕੇ, ਦਿਲਰਾਜ ਸਿੰਘ ਗਿੱਲ, ਬਲਵਿੰਦਰ ਸਿੰਘ ਬਾਊ, ਡਾ. ਜਸਬੀਰ ਸਿੰਘ ਬਾਸਰਕੇ, ਪ੍ਰਧਾਨ ਬਲਦੇਵ ਸਿੰਘ ਨਰਾਇਣਗੜ੍ਹ, ਅਕਾਊਂਟੈਂਟ ਬਲਰਾਜ ਸਿੰਘ, ਬਿਕਰਮਜੀਤ ਸਿੰਘ ਸਟੋਰ ਕੀਪਰ, ਗੁਰਵਿੰਦਰ ਸਿੰਘ ਸਾਂਘਣਾ, ਰਜਿੰਦਰ ਸਿੰਘ ਖਾਂਪੜਖੇੜੀ, ਜਗਤਾਰ ਸਿੰਘ ਬਾਸਰਕੇ, ਬਸੰਤ ਸਿੰਘ ਖਾਲਸਾ, ਬਾਬਾ ਕੁਲਦੀਪ ਸਿੰਘ ਖਾਪੜਖੇੜੀ, ਬੀਰਇੰਦਰ ਸਿੰਘ ਬਾਸਰਕੇ, ਪ੍ਰਗਟ ਸਿੰਘ, ਹਰਪਾਲ ਸਿੰਘ ਖਾਪੜਖੇੜੀ, ਗੁਲਜਾਰ ਸਿੰਘ ਆੜਤੀ, ਗੁਰਪ੍ਰੀਤ ਸਿੰਘ ਤਰਨਤਾਰਨ, ਮੁਖਤਾਰ ਸਿੰਘ ਚੱਕੀ ਵਾਲੇ, ਹੀਰਾ ਸਿੰਘ ਖੂਹੀ ਵਾਲੇ ਸਮੇਤ ਵੱਡੀ ਗਿਣਤੀ ਦੇ ਵਿਚ ਸੰਗਤਾਂ ਹਾਜ਼ਰ ਸਨ। 26 ਏਐਸਆਰ56, 57
ਪਿਛਲੀ ਖ਼ਬਰ ‘ਵਿਸ਼ਵ ਸੈਰ ਸਪਾਟਾ’ ਦਿਵਸ ’ਤੇ ਵਿਸ਼ੇਸ਼ ਅਗਲੀ ਖ਼ਬਰ ਸਾਲਾਨਾ ਜੋੜ ਮੇਲੇ ਮੌਕੇ ਲੱਖਾਂ ਦੀ ਗਿਣਤੀ ਦੇ ਵਿਚ ਸੰਗਤਾਂ ਹੋਈਆਂ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।