29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ’ਤੇ ਠੇਕੇਦਾਰ ਨੇ ਖੂਨਦਾਨ ਕਰਨ ਵਾਲਿਆਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ (ਹਰਮਿੰਦਰ ਸਿੰਘ)- ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ’ਤੇ ਸਮਾਜ ਦੇ ਭਲੇ ਵਾਸਤੇ ਸ਼ਹੀਦ ਭਗਤ ਸਿੰਘ ਸੇਵਾ ਸੁਸਾਇਟੀ ਵਲੋਂ ਕਪੂਰ ਨਗਰ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਨਗਰ ਸੁਧਾਰ ਟਰੱਸਟ ਦੇ ਸਾਬਕਾ ਟਰੱਸਟੀ ਮਨਿੰਦਰਜੀਤ ਸਿੰਘ ਠੇਕੇਦਾਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ’ਤੇ ਵੱਡੀ ਗਿਣਤੀ ’ਚ ਪਹੁੰਚੇ ਲੋਕਾਂ ਨੇ ਖੂਨਦਾਨ ਕਰਕੇ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਅਜੀਤ ਡੈਸਕ 29-09-2026
ਅੰਮ੍ਰਿਤਸਰ, 28 ਸਤੰਬਰ (ਹਰਮਿੰਦਰ ਸਿੰਘ)- ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ’ਤੇ ਸਮਾਜ ਦੇ ਭਲੇ ਵਾਸਤੇ ਸ਼ਹੀਦ ਭਗਤ ਸਿੰਘ ਸੇਵਾ ਸੁਸਾਇਟੀ ਵਲੋਂ ਕਪੂਰ ਨਗਰ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਨਗਰ ਸੁਧਾਰ ਟਰੱਸਟ ਦੇ ਸਾਬਕਾ ਟਰੱਸਟੀ ਮਨਿੰਦਰਜੀਤ ਸਿੰਘ ਠੇਕੇਦਾਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ’ਤੇ ਵੱਡੀ ਗਿਣਤੀ ’ਚ ਪਹੁੰਚੇ ਲੋਕਾਂ ਨੇ ਖੂਨਦਾਨ ਕਰਕੇ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਖੂਨਦਾਨ ਕਰਨ ਵਾਲਿਆਂ ਨੂੰ ਸਨਮਾਨਿਤ ਕਰਨ ਉਪਰੰਤ ਮਨਿੰਦਰਜੀਤ ਸਿੰਘ ਠੇਕੇਦਾਰ ਨੇ ਕਿਹਾ ਕਿ ਭਾਰਤ ਨੂੰ ਅੰਗਰੇਜਾਂ ਦੇ ਚੁੰਗਲ ’ਚੋਂ ਆਜ਼ਾਦ ਕਰਵਾਉਣ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਭਗਤ ਸਿੰਘ ਹਮੇਸ਼ਾਂ ਸਾਡੇ ਸਭ ਦੇ ਦਿਲ ’ਚ ਵੱਸਦੇ ਰਹਿਣਗੇਂ। ਇਸ ਮੌਕੇ ’ਤੇ ਸ਼ਹੀਦ ਭਗਤ ਸਿੰਘ ਸੇਵਾ ਸੁਸਾਇਟੀ ਦੇ ਨੁਮਾਇੰਦਿਆ ਵਲੋਂ ਮਨਿੰਦਰਜੀਤ ਸਿੰਘ ਠੇਕੇਦਾਰ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਸਮੇਂ ਪ੍ਰਧਾਨ ਹਰਜਿੰਦਰ ਸਿੰਘ, ਮਨਪ੍ਰੀਤ ਸਿੰਘ, ਜਸਵਿੰਦਰ ਸਿੰਘ, ਡਾ: ਬਲਵਿੰਦਰ ਸਿੰਘ, ਸੰਜੀਵ ਕੁਮਾਰ, ਮਨਜੀਤ ਸਿੰਘ, ਬਲਜੀਤ ਸਿੰਘ, ਕਮਲ ਕੁਮਾਰ, ਗੁਰਦੇਵ ਸਿੰਘ ਤੇ ਹੋਰ ਵੀ ਆਗੂ ਮੌਜੂਦ ਸਨ। 28 ਏਐਸਆਰ92
ਪਿਛਲੀ ਖ਼ਬਰ ਲਾਹੌਰ ਹਾਈ ਕੋਰਟ ਬਾਰ ਵਿਖੇ ਮਨਾਇਆ 119ਵਾਂ ਜਨਮ ਦਿਵਸ ਅਗਲੀ ਖ਼ਬਰ ਝੂਠ ਫੜਿਆ ਜਾਣ ਕਾਰਨ ਗਿਆਨੇਸ਼ ਕੁਮਾਰ ਅਸਤੀਫਾ ਤੇ ਗ੍ਰਿਫਤਾਰੀ ਦੀ ਮੰਗ ਉੱਠੀ : ਸੂਰਜ ਠਾਕੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।