ਸ੍ਰੀ ਗੁਰੂ ਰਾਮਦਾਸ ਜੀ ਪ੍ਰਕਾਸ਼ ਪੁਰਬ ਸੰਬੰਧੀ ਗੁ: ਸ੍ਰੀ ਹਰਿ ਰਾਏ ਸਾਹਿਬ ਵਿਖੇ ਸਜਾਇਆ ਗੁਰਮਤਿ ਸਮਾਗਮ
ਅੰਮ੍ਰਿਤਸਰ, 29 ਸਤੰਬਰ (ਹਰਮਿੰਦਰ ਸਿੰਘ)-ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ਼੍ਰੋਮਣੀ ਕਮੇਟੀ ਅਤੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਵਲੋਂ ਸ਼ਹਿਰ ਦੀਆਂ ਵੱਖ ਵੱਖ ਧਾਰਮਿਕ ਸਭਾ ਸੁਸਾਇਟੀਆਂ ਅਤੇ ਗੁਰਦੁਆਰਾ ਕਮੇਟੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਅੱਜ ਗੁ: ਸ੍ਰੀ ਹਰਿ ਰਾਏ ਸਾਹਿਬ ਮਜੀਠਾ ਰੋਡ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਇਸ ਦੌਰਾਨ ਭਾਈ ਪਲਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਬਲਬੀਰ ਸਿੰਘ ਹੰਸਪਾਲ , ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜਥਿਆਂ ਵਲੋਂ ਧੁਰ ਕੀ ਬਾਣੀ ਦੇ ਇਲਾਹੀ ਕੀਰਤਨ ਦੀ ਛਹਿਬਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ।
ਅੰਮ੍ਰਿਤਸਰ, 29 ਸਤੰਬਰ (ਹਰਮਿੰਦਰ ਸਿੰਘ)-ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ਼੍ਰੋਮਣੀ ਕਮੇਟੀ ਅਤੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਵਲੋਂ ਸ਼ਹਿਰ ਦੀਆਂ ਵੱਖ ਵੱਖ ਧਾਰਮਿਕ ਸਭਾ ਸੁਸਾਇਟੀਆਂ ਅਤੇ ਗੁਰਦੁਆਰਾ ਕਮੇਟੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਅੱਜ ਗੁ: ਸ੍ਰੀ ਹਰਿ ਰਾਏ ਸਾਹਿਬ ਮਜੀਠਾ ਰੋਡ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਇਸ ਦੌਰਾਨ ਭਾਈ ਪਲਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਬਲਬੀਰ ਸਿੰਘ ਹੰਸਪਾਲ , ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜਥਿਆਂ ਵਲੋਂ ਧੁਰ ਕੀ ਬਾਣੀ ਦੇ ਇਲਾਹੀ ਕੀਰਤਨ ਦੀ ਛਹਿਬਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਗਿਆਨੀ ਜਗਤਾਰ ਸਿੰਘ ਲੁਧਿਆਣਾ ਵਾਲੇ ਸਾਬਕਾ ਮੁੱਖ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਗਿਆਨੀ ਵਿਸ਼ਾਲ ਸਿੰਘ ਕਥਾ ਵਾਚਕ ਗੁ: ਦੀਵਾਨ ਹਾਲ ਮੰਜੀ ਸਾਹਿਬ , ਗਿਆਨੀ ਗੁਰਲਾਲ ਸਿੰਘ ਵਲੋਂ ਗੁਰਮਤਿ ਵਿਚਾਰਾਂ ਕੀ ਸਾਂਝ ਪਾਉਂਦੇ ਹੋਏ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ। ਇਸ ਮੌਕੇ ’ਤੇ ਸਟੇਜ ਦੀ ਸੇਵਾ ਗੁਰਵਿੰਦਰ ਸਿੰਘ ਖੋਦੇਬੇਟ ਪ੍ਰਚਾਰਕ ਵਲੋਂ ਨਿਭਾਈ ਗਈ। ਅੱਜ ਦਾ ਸਮਾਗਮ ਮਿਤੀ : 30 ਸਤੰਬਰ 2026 ਸਥਾਨ : ਗੁ: ਟੋਭਾ ਭਾਈ ਸਾਲ੍ਹੋ ਜੀ ਸਮਾਂ : ਸ਼ਾਮ 7.00 ਤੋਂ 9.45 ਵਜੇ