ਪਿੰਡ ਸੁਲਤਾਨਵਿੰਡ ਵਿਖੇ ਨਸ਼ਿਆਂ ਵਿਰੁੱਧ ਹੋਈ ਪਬਲਿਕ ਮੀਟਿੰਗ
ਸੁਲਤਾਨਵਿੰਡ, 1 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਦੇ ਵਾਰਡ ਨੰਬਰ 36 ਅਤੇ 37, ਪੱਤੀ ਬੈਹਣੀਵਾਲ ਵਿਖੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਅਤੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਲੈਣ ਦੇ ਮਕਸਦ ਨਾਲ ਪਬਲਿਕ ਮੀਟਿੰਗ ਕਰਵਾਈ ਗਈ। ਮੀਟਿੰਗ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਰਿੰਕੂ ਦੀ ਅਗਵਾਈ ਹੇਠ ਹੋਈ।
ਸੁਲਤਾਨਵਿੰਡ, 1 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਦੇ ਵਾਰਡ ਨੰਬਰ 36 ਅਤੇ 37, ਪੱਤੀ ਬੈਹਣੀਵਾਲ ਵਿਖੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਅਤੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਲੈਣ ਦੇ ਮਕਸਦ ਨਾਲ ਪਬਲਿਕ ਮੀਟਿੰਗ ਕਰਵਾਈ ਗਈ। ਮੀਟਿੰਗ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਰਿੰਕੂ ਦੀ ਅਗਵਾਈ ਹੇਠ ਹੋਈ। ਇਸ ਮੌਕੇ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਸਿਰਫ਼ ਸਰਕਾਰੀ ਯਤਨ ਹੀ ਕਾਫ਼ੀ ਨਹੀਂ ਹਨ, ਸਗੋਂ ਇਸ ਲਈ ਸਮਾਜ ਦੇ ਹਰ ਵਰਗ ਅਤੇ ਖ਼ਾਸ ਕਰਕੇ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਵਿਧਾਇਕ ਨਿੱਝਰ ਨੇ ਕਿਹਾ ਕਿ ਨੌਜਵਾਨ ਸਾਡੇ ਸਮਾਜ ਦੀ ਤਾਕਤ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਬਚਾ ਕੇ ਸਿੱਖਿਆ, ਖੇਡਾਂ ਅਤੇ ਰੋਜ਼ਗਾਰ ਦੇ ਮੌਕਿਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਮੀਟਿੰਗ ਦੌਰਾਨ ਥਾਣਾ ਸੁਲਤਾਨਵਿੰਡ ਦੇ ਐੱਸ.ਐੱਚ.ਓ. ਲਵਪ੍ਰੀਤ ਸਿੰਘ ਨੇ ਵੀ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਨਸ਼ਿਆਂ ਵਿਰੁੱਧ ਪੁਲਿਸ ਵਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਲੋਕਾਂ ਵਲੋਂ ਇਲਾਕੇ ਨਾਲ ਸਬੰਧਤ ਵੱਖ-ਵੱਖ ਮਸਲੇ ਵੀ ਅਧਿਕਾਰੀਆਂ ਅਤੇ ਆਗੂਆਂ ਦੇ ਧਿਆਨ ਵਿਚ ਲਿਆਂਦੇ ਗਏ। ਇਸ ਮੌਕੇ ਕੌਂਸਲਰ ਅਸ਼ੋਕ ਕੁਮਾਰ, ਮੈਡਮ ਕਾਮਨਾ, ਗੁਰਜੰਟ ਸਿੰਘ ਚਿੰਟੂ, ਸੁਖਦੀਪ ਸਿੰਘ, ਚੇਅਰਮੈਨ ਬਲਜੀਤ ਸਿੰਘ ਰਿੰਕੂ, ਮਨਦੀਪ ਸਿੰਘ, ਪ੍ਰਭਜੋਤ ਸਿੰਘ, ਕਰਮਪ੍ਰੀਤ ਸਿੰਘ, ਗੁਰਜੰਟ ਸਿੰਘ ਸ਼ਾਹ, ਜਗਰੂਪ ਸਿੰਘ, ਮਨਜੀਤ ਸਿੰਘ, ਹਰਪ੍ਰੀਤ ਸਿੰਘ, ਇੰਦਰਜੀਤ ਸਿੰਘ ਨੰਬਰਦਾਰ, ਗੁਰਵੇਲ ਸਿੰਘ, ਮਨਜਿੰਦਰ ਸਿੰਘ ਮੋਨੂੰ, ਨਵਨੀਤ ਕੁਮਾਰ ਪੀ.ਏ. ਮਨਪ੍ਰੀਤ ਸਿੰਘ, ਓ.ਐਸ.ਡੀ. ਮਨਜੀਤ ਸਿੰਘ ਫ਼ੌਜੀ, ਕਪੂਰ ਸਿੰਘ ਅਤੇ ਮੋਹਨਮੀਤ ਸਿੰਘ ਸਮੇਤ ਹੋਰ ਪਤਵੰਤੇ ਅਤੇ ਇਲਾਕਾ ਵਾਸੀ ਹਾਜ਼ਰ ਸਨ। 01 ਏਐਸਆਰ62