ਦਿੱਲੀ ਸਿੱਖ ਕਤਲੇਆਮ ਪੀੜਤ ਵੈੱਲਫੇਅਰ ਸੁਸਾਇਟੀ ਪੰਜਾਬ ਨੇ ਜਥੇਦਾਰ ਕੋਲ ਕੀਤੀ ਫਰਿਆਦ
ਅੰਮ੍ਰਿਤਸਰ, 3 ਅਕਤੂਬਰ (ਜਸਵੰਤ ਸਿੰਘ ਜੱਸ)-ਦਿੱਲੀ ਸਿੱਖ ਕਤਲੇਆਮ ਪੀੜਤ ਵੈਲਫੇਅਰ ਸੁਸਾਇਟੀ ਪੰਜਾਬ ਨੇ ਅੱਜ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਬੇਨਤੀ ਪੱਤਰ ਦੇ ਕੇ ਅਪੀਲ ਕੀਤੀ ਕਿ ਉਹ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਨੂੰ ਆਦੇਸ਼ ਜਾਰੀ ਕਰਨ ਕਿ ਸਰਕਾਰ 1984 ਦੇ ਪੀੜ੍ਹਤ ਪਰਿਵਾਰਾਂ ਨੂੰ ਦੁਬਾਰਾ ਉਜਾੜਣ ਦਾ ਫੈਸਲਾ ਵਾਪਸ ਲਵੇ। ਜਥੇਦਾਰ ਨਾਲ ਮੁਲਾਕਾਤ ਦੌਰਾਨ ਬੇਨਤੀ ਪੱਤਰ ਸੌਂਪਣ ਬਾਅਦ ਸੁਸਾਇਟੀ ਦੇ ਪ੍ਰਧਾਨ ਸ: ਸੁਰਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਤਤਕਾਲੀ ਕਾਂਗਰਸ ਸਰਕਾਰ ਤੋਂ ਬਾਅਦ ਹੁਣ ਮੌਜੂਦਾ ਆਪ ਸਰਕਾਰ ਵੀ ਦਿੱਲੀ ਸਿੱਖ ਕਤਲੇਆਮ ਦੇ ਪੀੜ੍ਹਤਾਂ ਨੂੰ ਉਜਾੜਨ ਦੇ ਰਸਤੇ ’ਤੇ ਤੁਰੀ ਹੋਈ ਹੈ।
ਦ
ਦਿੱਲੀ ਸਿੱਖ ਕਤਲੇਆਮ ਪੀੜ੍ਹਤ ਵੈੱਲਫੇਅਰ ਸੁਸਾਇਟੀ ਪੰਜਾਬ ਦੇ ਪ੍ਰਧਾਨ ਸ: ਸੁਰਜੀਤ ਸਿੰਘ ਦੀ ਅਗਵਾਈ ਵਿਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਮੰਗ ਪੱਤਰ ਸੌਂਪਦੇ ਹੋਏ। ਤਸਵੀਰ : ਹਰਜੀਤ ਸਿੰਘ
04-10-2026
ਅੰਮ੍ਰਿਤਸਰ, 3 ਅਕਤੂਬਰ (ਜਸਵੰਤ ਸਿੰਘ ਜੱਸ)-ਦਿੱਲੀ ਸਿੱਖ ਕਤਲੇਆਮ ਪੀੜਤ ਵੈਲਫੇਅਰ ਸੁਸਾਇਟੀ ਪੰਜਾਬ ਨੇ ਅੱਜ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਬੇਨਤੀ ਪੱਤਰ ਦੇ ਕੇ ਅਪੀਲ ਕੀਤੀ ਕਿ ਉਹ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਨੂੰ ਆਦੇਸ਼ ਜਾਰੀ ਕਰਨ ਕਿ ਸਰਕਾਰ 1984 ਦੇ ਪੀੜ੍ਹਤ ਪਰਿਵਾਰਾਂ ਨੂੰ ਦੁਬਾਰਾ ਉਜਾੜਣ ਦਾ ਫੈਸਲਾ ਵਾਪਸ ਲਵੇ। ਜਥੇਦਾਰ ਨਾਲ ਮੁਲਾਕਾਤ ਦੌਰਾਨ ਬੇਨਤੀ ਪੱਤਰ ਸੌਂਪਣ ਬਾਅਦ ਸੁਸਾਇਟੀ ਦੇ ਪ੍ਰਧਾਨ ਸ: ਸੁਰਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਤਤਕਾਲੀ ਕਾਂਗਰਸ ਸਰਕਾਰ ਤੋਂ ਬਾਅਦ ਹੁਣ ਮੌਜੂਦਾ ਆਪ ਸਰਕਾਰ ਵੀ ਦਿੱਲੀ ਸਿੱਖ ਕਤਲੇਆਮ ਦੇ ਪੀੜ੍ਹਤਾਂ ਨੂੰ ਉਜਾੜਨ ਦੇ ਰਸਤੇ ’ਤੇ ਤੁਰੀ ਹੋਈ ਹੈ। ਉਨ੍ਹਾਂ ਕਿਹਾ ਕਿ 1984 ਕਤਲੇਆਮ ਨੂੰ ਹੋਇਆ 42 ਸਾਲ ਹੋ ਗਏ ਹਨ ਤੇ ਇਸ ਕਤਲੇਆਮ ਤੋਂ ਬਾਅਦ ਵੱਖ ਵੱਖ ਸੂਬਿਆਂ ਤੋਂ ਉੱਜੜ ਕੇ ਤਕਰੀਬਨ 25000 ਪਰਿਵਾਰ ਪੰਜਾਬ ਵਿਚ ਆ ਗਏ ਸਨ, ਇਸ ਕਤਲੇਆਮ ਦੇ ਦੋਸ਼ੀਆਂ ਨੂੰ ਵੀ ਹਾਲੇ ਤੱਕ ਸਜ਼ਾਵਾਂ ਨਹੀਂ ਮਿਲੀਆਂ । ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ- ਭਾਜਪਾ ਸਰਕਾਰ ਨੇ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਿੱਖ ਕਤਲੇਆਮ ਪੀੜ੍ਹਤ ਪਰਿਵਾਰਾਂ ਨੂੰ ਵਸਾਉਣ ਲਈ ਕਈ ਅਹਿਮ ਫੈਸਲੇ ਕੀਤੇ ਸਨ ਅਤੇ ਜਿਨ੍ਹਾਂ ਨੂੰ ਪਿਛਲੀ ਕਾਂਗਰਸ ਸਰਕਾਰ ਅਤੇ ਮੌਜੂਦਾ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਵਲੋਂ ਕਈ ਤਰ੍ਹਾਂ ਦੇ ਹੱਥਕੰਡੇ ਆਪਣਾ ਕੇ ਮਿਲੀਆਂ ਸਹੂਲਤਾਂ ਕਥਿਤ ਤੌਰ ’ਤੇ ਖੋਹੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਸੀ.ਆਰ.ਪੀ.ਐੱਫ਼. ਕਾਲੋਨੀ ਵਿਚ ਕਈ ਦੰਗਾ ਪੀੜ੍ਹਤ ਕਾਬਜ਼ ਹਨ ਅਤੇ ਕਈ ਪੀੜ੍ਹਤ ਪਰਿਵਾਰ ਲੁਧਿਆਣਾ ਦੀ ਕਚਹਿਰੀ ਵਿਚ ਆਪਣਾ ਛੋਟਾ ਮੋਟਾ ਕਾਰੋਬਾਰ ਕਰਕੇ ਆਪਣਾ ਗੁਜ਼ਾਰਾ ਕਰ ਰਹੇ ਹਨ, ਹੁਣ ਪੀੜ੍ਹਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਇਕ ਫੁਰਮਾਨ ਜਾਰੀ ਕੀਤਾ ਹੈ ਕਿ ਇਨ੍ਹਾਂ ਦੇ ਕਬਜ਼ੇ ਵਾਲੇ ਮਕਾਨ ਅਤੇ ਕਚਹਿਰੀਆਂ ਵਿਚ ਕੰਮ ਕਰ ਰਹੇ ਛੋਟੇ ਮੋਟੇ ਰੇਹੜੀ ਫੜ੍ਹੀ ਵਾਲਿਆਂ ਨੂੰ ਪੁਲਿਸ ਦੀ ਮਦਦ ਨਾਲ ਜਲਦੀ ਖ਼ਾਲੀ ਕਰਵਾਇਆ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਸੁਸਾਇਟੀ ਨੂੰ ਇਹ ਵੀ ਪੱਤਰ ਲਿੱਖਿਆ ਹੈ ਕਿ 1984 ਦੇ ਕਤਲੇਆਮ ਪੀੜ੍ਹਤ ਪਰਿਵਾਰਾਂ ਨੂੰ ਮੌਜੂਦਾ ਪੰਜਾਬ ਸਰਕਾਰ ਨਾ ਤਾਂ ਕੋਈ ਮਕਾਨ ਅਤੇ ਨਾ ਹੀ ਕੋਈ ਬੂਥ ਅਲਾਟ ਕਰੇਗੀ ਅਤੇ ਨਾ ਹੀ ਨੌਜਵਾਨਾ ਨੂੰ ਨੌਕਰੀਆਂ ਦੇਵੇਗੀ। ਉਨ੍ਹਾਂ ਕਿਹਾ ਕਿ ਸੁਸਾਇਟੀ ਦੇ ਵਫਦ ਨੇ ਜਥੇਦਾਰ ਗੜਗੱਜ ਨੂੰ ਪੱਤਰ ਸੌਂਪ ਕੇ ਬੇਨਤੀ ਕੀਤੀ ਹੈ ਕਿ ‘ਆਪ’ ਸਰਕਾਰ ਨੂੰ ਹੁਕਮ ਜਾਰੀ ਕੀਤਾ ਜਾਵੇ ਕਿ 1984 ਦੇ ਪੀੜਤ ਪਰਿਵਾਰਾਂ ਨੂੰ ਦੁਬਾਰਾ ਨਾ ਉਜਾੜਿਆ ਜਾਵੇ ਅਤੇ ਜਿਹੜੇ ਪੰਜਾਬ ਸਰਕਾਰ, ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਫੈਸਲੇ ਕੀਤੇ ਗਏ ਸਨ ਉਨ੍ਹਾਂ ਫੈਸਲਿਆਂ ਨੂੰ ਸਾਰੇ ਪੰਜਾਬ ਵਿਚ ਲਾਗੂ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਜਥੇਦਾਰ ਨੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਹੈ ਕਿ 1 ਨਵੰਬਰ ਨੂੰ 1984 ਦੀ ਬਰਸੀ ਮੌਕੇ ਵੱਡੇ ਐਲਾਨ ਕੀਤੇ ਜਾਣਗੇ। ਇਸ ਦੌਰਾਨ ਬੀਬੀ ਗੁਰਦੀਪ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਸੁਸਾਇਟੀ ਵਲੋਂ ਪੰਜਾਬ ਸਰਕਾਰ ਦੀਆਂ ਸਿੱਖ ਕਤਲੇਆਮ ਪੀੜ੍ਹਤ ਪਰਿਵਾਰਾਂ ਵਿਰੁੱਧ ਨੀਤੀਆਂ ਨੂੰ ਲੈ ਕੇ ਪਿੰਡ ਪਿੰਡ ਸਰਕਾਰ ਦੇ ਸਿਆਪੇ ਕੀਤੇ ਜਾਣਗੇ। ਇਸ ਮੌਕੇ ਗੁਰਦੇਵ ਸਿੰਘ ਸਮੇਤ ਹੋਰ ਸੁਸਾਇਟੀ ਮੈਂਬਰ ਵੀ ਹਾਜ਼ਰ ਸਨ।