04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

60 ਸਾਲ ਦੀ ਉਮਰ ਵਿਚ ਵੀ ਪ੍ਰਿੰ: ਨਗੀਨ ਸਿੰਘ ਬੱਲ ਨੇ ਰਚਿਆ ਨਵਾਂ ਕੀਰਤੀਮਾਨ

ਬਾਬਾ ਬਕਾਲਾ ਸਾਹਿਬ, 3 ਅਕਤੂਬਰ (ਰਾਜਨ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਸਰ ਪਬਲਿਕ ਸਕੂਲ, ਬੁਤਾਲਾ ਦੇ ਡਾਇਰੈਕਟਰ-ਪ੍ਰਿੰਸੀਪਲ ਨਗੀਨ ਸਿੰਘ ਬੱਲ ਰਮੀਦੀ ਨੇ 60 ਸਾਲ ਦੀ ਉਮਰ ਵਿਚ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ‘ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ 4’ ਵਿਚ ਮੈਡਲ ਹਾਸਿਲ ਕਰਕੇ ਸਟੇਟ ਚੈਂਪੀਅਨਸ਼ਿਪ ਲਈ ਕੁਆਲੀਫਾਈ ਕੀਤਾ ਹੈ । ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਪਿੰਡ ਬੁਤਾਲਾ ਅਤੇ ਸੰਤ ਸਰ ਪਬਲਿਕ ਸਕੂਲ, ਬੁਤਾਲਾ ਦਾ ਨਾਮ ਰੌਸ਼ਨ ਹੋਇਆ ਹੈ ।

ਅਜੀਤ ਡੈਸਕ 04-10-2026
ਬਾਬਾ ਬਕਾਲਾ ਸਾਹਿਬ, 3 ਅਕਤੂਬਰ (ਰਾਜਨ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਸਰ ਪਬਲਿਕ ਸਕੂਲ, ਬੁਤਾਲਾ ਦੇ ਡਾਇਰੈਕਟਰ-ਪ੍ਰਿੰਸੀਪਲ ਨਗੀਨ ਸਿੰਘ ਬੱਲ ਰਮੀਦੀ ਨੇ 60 ਸਾਲ ਦੀ ਉਮਰ ਵਿਚ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ‘ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ 4’ ਵਿਚ ਮੈਡਲ ਹਾਸਿਲ ਕਰਕੇ ਸਟੇਟ ਚੈਂਪੀਅਨਸ਼ਿਪ ਲਈ ਕੁਆਲੀਫਾਈ ਕੀਤਾ ਹੈ । ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਪਿੰਡ ਬੁਤਾਲਾ ਅਤੇ ਸੰਤ ਸਰ ਪਬਲਿਕ ਸਕੂਲ, ਬੁਤਾਲਾ ਦਾ ਨਾਮ ਰੌਸ਼ਨ ਹੋਇਆ ਹੈ । ਪ੍ਰਿੰ: ਨਗੀਨ ਸਿੰਘ ਬੱਲ ਨੇ ਆਪਣੀ ਇਸ ਉਪਲੱਬਧੀ ਰਾਹੀਂ ਇਹ ਸਾਬਤ ਕੀਤਾ ਹੈ ਕਿ ਉਮਰ ਖੇਡਾਂ ਅਤੇ ਤੰਦਰੁਸਤੀ ਦੇ ਜਜ਼ਬੇ ਦੇ ਰਾਹ ਵਿਚ ਰੁਕਾਵਟ ਨਹੀਂ ਬਣ ਸਕਦੀ । ਪ੍ਰਿੰ: ਬੱਲ ਦੇ ਸਕੂਲ ਪਹੁੰਚਣ ’ਤੇ ਸੰਤ ਸਰ ਪਬਲਿਕ ਸਕੂਲ ਦੇ ਅਧਿਆਪਕਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ।
ਪਿਛਲੀ ਖ਼ਬਰ ਪਰਗਟ ਸਿੰਘ ਨੂੰ ਪ੍ਰਧਾਨ ਬਣਾਏ ਜਾਣ ’ਤੇ ਅਜਨਾਲਾ ’ਚ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨ... ਅਗਲੀ ਖ਼ਬਰ ਜਾਅਲੀ ਰਜਿਸਟਰੀ ਕਰਵਾ ਕੇ ਧੱਕੇ ਨਾਲ ਮੱਲੇ ਪਲਾਟ ਲਈ ਪਰਿਵਾਰ ਨੇ ਕੀਤੀ ਇਨਸਾਫ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।