06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਅੰਮ੍ਰਿਤਸਰ ਤੋਂ ਪਹਿਲੀ ਵਾਰ ਰੇਲ ਰਾਹੀਂ ਪਰਸੀਮਨ ਫਲ ਦੀ ਢੋਆ-ਢੁਆਈ ਕੀਤੀ

ਅੰਮ੍ਰਿਤਸਰ, 5 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਡਿਵੀਜ਼ਨਲ ਰੇਲਵੇ ਮੈਨੇਜਰ ਸੰਜੀਵ ਕੁਮਾਰ ਦੀ ਅਗਵਾਈ ਹੇਠ ਫਿਰੋਜ਼ਪੁਰ ਡਿਵੀਜ਼ਨ ਦੀ ਵਪਾਰ ਵਿਕਾਸ ਇਕਾਈ ਰੇਲ ਦੇ ਵਿਸ਼ੇਸ਼ ਉਪਰਾਲੇ ਨਾਲ ਪਰਸੀਮਨ ਫਲ ਦੀ ਢੋਆ-ਢੁਆਈ ਕੀਤੀ ਗਈ। ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਟਰੇਨ ਨੰਬਰ 12484 (ਅੰਮ੍ਰਿਤਸਰ-ਤਿਰੂਵਨੰਤਪੁਰਮ ਵੀਕਲੀ ਸੁਪਰਫਾਸਟ ਐਕਸਪ੍ਰੈਸ) ’ਤੇ ਪਰਸੀਮਨ ਫਲ ਦੀ ਪਹਿਲੀ ਬਾਹਰੀ ਲੋਡਿੰਗ ਸਫਲਤਾਪੂਰਵਕ ਕੀਤੀ ਗਈ।

ਅਜੀਤ ਡੈਸਕ 06-10-2026
ਅੰਮ੍ਰਿਤਸਰ, 5 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਡਿਵੀਜ਼ਨਲ ਰੇਲਵੇ ਮੈਨੇਜਰ ਸੰਜੀਵ ਕੁਮਾਰ ਦੀ ਅਗਵਾਈ ਹੇਠ ਫਿਰੋਜ਼ਪੁਰ ਡਿਵੀਜ਼ਨ ਦੀ ਵਪਾਰ ਵਿਕਾਸ ਇਕਾਈ ਰੇਲ ਦੇ ਵਿਸ਼ੇਸ਼ ਉਪਰਾਲੇ ਨਾਲ ਪਰਸੀਮਨ ਫਲ ਦੀ ਢੋਆ-ਢੁਆਈ ਕੀਤੀ ਗਈ। ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਟਰੇਨ ਨੰਬਰ 12484 (ਅੰਮ੍ਰਿਤਸਰ-ਤਿਰੂਵਨੰਤਪੁਰਮ ਵੀਕਲੀ ਸੁਪਰਫਾਸਟ ਐਕਸਪ੍ਰੈਸ) ’ਤੇ ਪਰਸੀਮਨ ਫਲ ਦੀ ਪਹਿਲੀ ਬਾਹਰੀ ਲੋਡਿੰਗ ਸਫਲਤਾਪੂਰਵਕ ਕੀਤੀ ਗਈ। ਟਰੇਨ ਨੰਬਰ 12484 ਨੇ ਅੰਮ੍ਰਿਤਸਰ ਤੋਂ ਮੰਗਲੁਰੂ ਜੰਕਸ਼ਨ ਤੱਕ 106 ਪੇਟੀਆਂ ’ਚ 2,180 ਕਿਲੋਗ੍ਰਾਮ ਪਰਸੀਮਨ ਫਲ ਲੋਡ ਕੀਤਾ। ਸੀਨੀਅਰ ਡਿਵੀਜ਼ਨਲ ਕਮਰਸ਼ੀਅਲ ਮੈਨੇਜਰ/ਮਾਲ ਪਰਮਦੀਪ ਸਿੰਘ ਸੈਣੀ ਨੇ ਦੱਸਿਆ ਕਿ ਫਿਰੋਜ਼ਪੁਰ ਡਿਵੀਜ਼ਨ ਦਾ ਭਰੋਸੇਯੋਗ ਅਤੇ ਸਮੇਂ ਸਿਰ ਮਾਲ ਢੋਆ-ਢੁਆਈ ਪ੍ਰਣਾਲੀ ਵਪਾਰੀਆਂ ਨੂੰ ਬਿਹਤਰ ਸਹੂਲਤ ਪ੍ਰਦਾਨ ਕਰ ਰਹੀ ਹੈ। ਡਿਵੀਜ਼ਨ ਮਾਲ ਢੋਆ-ਢੁਆਈ ਨੂੰ ਵਧਾਉਣ ਅਤੇ ਵਾਤਾਵਰਨ ਅਨੁਕੂਲ ਆਵਾਜਾਈ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। 05 ਏਐਸਆਰ71
ਪਿਛਲੀ ਖ਼ਬਰ ਭਾਰਤੀ ਕਮਿਊਨਿਸਟ ਪਾਰਟੀ ਅੰਮ੍ਰਿਤਸਰ ਵਲੋਂ ਵਿਛੜੇ ਪਾਰਟੀ ਸਾਥੀਆਂ ਦੀ ਯਾਦ ਵਿਚ ਸਾਲਾਨਾ ਸਮਾਗਮ ਅਗਲੀ ਖ਼ਬਰ ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕਾ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।