06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਭਾਕਿਯੂ ਏਕਤਾ ਉਗਰਾਹਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ

ਅੰਮ੍ਰਿਤਸਰ, 5 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਭਾਰਤ-ਅਮਰੀਕਾ ਕਰ-ਮੁਕਤ ਵਪਾਰ ਵਾਰਤਾ ਰੱਦ ਕਰਵਾਉਣ, ਲੈਂਡ ਪੂਲਿੰਗ ਨੀਤੀ ਰੱਦ ਕਰਨ, ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦਿਵਾਉਣ, ਨਵੀਂ ਖੇਤੀ ਨੀਤੀ ਲਾਗੂ ਕਰਵਾਉਣ, ਡੀ. ਏ.

ਅਜੀਤ ਡੈਸਕ 06-10-2026
ਅੰਮ੍ਰਿਤਸਰ, 5 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਭਾਰਤ-ਅਮਰੀਕਾ ਕਰ-ਮੁਕਤ ਵਪਾਰ ਵਾਰਤਾ ਰੱਦ ਕਰਵਾਉਣ, ਲੈਂਡ ਪੂਲਿੰਗ ਨੀਤੀ ਰੱਦ ਕਰਨ, ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦਿਵਾਉਣ, ਨਵੀਂ ਖੇਤੀ ਨੀਤੀ ਲਾਗੂ ਕਰਵਾਉਣ, ਡੀ. ਏ. ਪੀ. ਦੀ ਘਾਟ ਦੂਰ ਕਰਨ ਅਤੇ ਐੱਮ. ਐੱਸ. ਪੀ. ਦੀ ਕਾਨੂੰਨੀ ਗਰੰਟੀ ਸਮੇਤ ਹੋਰ ਕਿਸਾਨ-ਮਜ਼ਦੂਰ ਮੰਗਾਂ ਦੇ ਹੱਲ ਲਈ ਡੀ. ਸੀ. ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ’ਚ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨੇ ਡੀ. ਸੀ. ਦਫ਼ਤਰ ਪਹੁੰਚ ਕੇ ਦੋਵੇਂ ਗੇਟਾਂ ਦਾ ਘਿਰਾਓ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ। ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ ਤੇ ਬਘੇਲ ਸਿੰਘ ਕੋਟਮੁਗਲ ਨੇ ਕਿਹਾ ਕਿ ਹੜ੍ਹ ਪੀੜਤਾਂ ਨੂੰ ਬਕਾਇਆ ਮੁਆਵਜ਼ਾ ਤੁਰੰਤ ਦਿੱਤਾ ਜਾਵੇ । ਇਸ ਮੌਕੇ ਹਰਚਰਨ ਸਿੰਘ ਮੱਧੀਪੁਰ, ਕੁਲਦੀਪ ਸਿੰਘ ਮੱਤੇਨੰਗਲ, ਡਾ. ਪਰਮਿੰਦਰ ਸਿੰਘ ਪੰਡੋਰੀ, ਪਰਗਟ ਸਿੰਘ ਧਰਮਕੋਟ, ਬਾਬਾ ਰਾਜਨ ਸਿੰਘ ਚੋਗਾਵਾਂ, ਬਾਬਾ ਜਗਜੀਵਨ ਸਿੰਘ ਤਲਵੰਡੀ, ਨਰਿੰਦਰ ਸਿੰਘ ਭਿੱਟੇਵੱਡ, ਬਲਵਿੰਦਰ ਕੌਰ ਪੰਧੇਰ, ਪ੍ਰਿਥੀਪਾਲ ਸਿੰਘ ਥੋਬਾ, ਕੁਲਬੀਰ ਜੇਠੂਵਾਲ, ਪਰਗਟ ਸਿੰਘ ਚਾੜਪੁਰ, ਰੁਪਿੰਧਰ ਸਿੰਘ ਮੱਧੂਛਾਗਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਨੇ ਕੀਤੀ ਅਹਿਮ ਮੀਟਿੰਗ ਅਗਲੀ ਖ਼ਬਰ ਭਾਰਤੀ ਕਮਿਊਨਿਸਟ ਪਾਰਟੀ ਅੰਮ੍ਰਿਤਸਰ ਵਲੋਂ ਵਿਛੜੇ ਪਾਰਟੀ ਸਾਥੀਆਂ ਦੀ ਯਾਦ ਵਿਚ ਸਾਲਾਨਾ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।