06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਅੰਮ੍ਰਿਤਸਰ ਵਿਚ 11 ਅਕਤੂਬਰ ਨੂੰ ਦੌੜੇਗਾ ਯੂਥ, ‘ਆਪ’ ਵਲੋਂ ‘ਪੰਜਾਬ ਯੂਥ ਰਨ’ ਲਈ ਰਜਿਸਟਰੇਸ਼ਨ ਪੋਸਟਰ ਜਾਰੀ

ਸੁਲਤਾਨਵਿੰਡ, 5 ਅਕਤੂਬਰ ( ਗੁਰਨਾਮ ਸਿੰਘ ਬੁੱਟਰ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢ ਕੇ ਖੇਡਾਂ ਤੇ ਨਿਰੋਈ ਸਿਹਤ ਨਾਲ ਜੋੜਨ ਲਈ ਆਮ ਆਦਮੀ ਪਾਰਟੀ (ਆਪ) ਵਲੋਂ ਪੂਰੇ ਸੂਬੇ ਵਿੱਚ ‘ਪੰਜਾਬ ਯੂਥ ਰਨ’ ਮੁਹਿੰਮ ਵਿੱਢੀ ਗਈ ਹੈ। ਇਸੇ ਲੜੀ ਤਹਿਤ 11 ਅਕਤੂਬਰ ਨੂੰ ਅੰਮ੍ਰਿਤਸਰ ਵਿਖੇ ‘ਪੰਜਾਬ ਯੂਥ ਰਨ’ ਦਾ ਵਿਸ਼ੇਸ਼ ਆਯੋਜਨ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 06-10-2026
ਸੁਲਤਾਨਵਿੰਡ, 5 ਅਕਤੂਬਰ ( ਗੁਰਨਾਮ ਸਿੰਘ ਬੁੱਟਰ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢ ਕੇ ਖੇਡਾਂ ਤੇ ਨਿਰੋਈ ਸਿਹਤ ਨਾਲ ਜੋੜਨ ਲਈ ਆਮ ਆਦਮੀ ਪਾਰਟੀ (ਆਪ) ਵਲੋਂ ਪੂਰੇ ਸੂਬੇ ਵਿੱਚ ‘ਪੰਜਾਬ ਯੂਥ ਰਨ’ ਮੁਹਿੰਮ ਵਿੱਢੀ ਗਈ ਹੈ। ਇਸੇ ਲੜੀ ਤਹਿਤ 11 ਅਕਤੂਬਰ ਨੂੰ ਅੰਮ੍ਰਿਤਸਰ ਵਿਖੇ ‘ਪੰਜਾਬ ਯੂਥ ਰਨ’ ਦਾ ਵਿਸ਼ੇਸ਼ ਆਯੋਜਨ ਕੀਤਾ ਜਾ ਰਿਹਾ ਹੈ। ਇਸ ਰਨ ਸਬੰਧੀ ਜਾਣਕਾਰੀ ਦਿੰਦਿਆਂ ਅਤੇ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅੱਜ ਪਾਰਟੀ ਆਗੂਆਂ ਵਲੋਂ ਗੋਲਡਨ ਗੇਟ ਨੇੜੇ ਰਜਿਸਟਰੇਸ਼ਨ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਦੱਸਿਆ ਕਿ ਦੌੜ ਵਿਚ ਭਾਗ ਲੈਣ ਦੇ ਚਾਹਵਾਨ ਨੌਜਵਾਨ ਪੋਸਟਰ ‘ਤੇ ਦਿੱਤੇ ਗਏ ਕਿਊ ਆਰ ਕੋਡ ਨੂੰ ਸਕੈਨ ਕਰਕੇ ਬਿਨਾਂ ਕਿਸੇ ਖੱਜਲ-ਖੁਆਰੀ ਦੇ ਆਸਾਨੀ ਨਾਲ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਨੌਜਵਾਨਾਂ ਨੂੰ ਤਰੱਕੀ ਅਤੇ ਖੇਡਾਂ ਨਾਲ ਜੋੜਨ ਦਾ ਸੁਨੇਹਾ : ਪਾਰਟੀ ਆਗੂਆਂ ਨੇ ਜੋਰ ਦੇ ਕੇ ਕਿਹਾ ਕਿ ਨੌਜਵਾਨ ਹੀ ਪੰਜਾਬ ਦੀ ਅਸਲ ਤਾਕਤ ਹਨ। ਜੇਕਰ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਮਿਲੇ ਤਾਂ ਪੰਜਾਬ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ‘ਤੇ ਪਹੁੰਚਾਇਆ ਜਾ ਸਕਦਾ ਹੈ। ਇਹ ‘ਯੂਥ ਰਨ’ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਪਣਾਉਣ, ਸ਼ਰੀਰਕ ਫਿਟਨੈੱਸ ਬਣਾਏ ਰੱਖਣ ਅਤੇ ਪੰਜਾਬ ਦੀ ਤਰੱਕੀ ਵਿਚ ਆਪਣਾ ਅਹਿਮ ਯੋਗਦਾਨ ਪਾਉਣ ਦਾ ਸੁਨੇਹਾ ਦੇਵੇਗੀ। ਪਾਰਟੀ ਨੇ ਅੰਮ੍ਰਿਤਸਰ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਸਿਹਤਮੰਦ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ। ਇਹ ਸੀਨੀਅਰ ਆਗੂ ਰਹੇ ਹਾਜ਼ਰ : ਪੋਸਟਰ ਰਿਲੀਜ਼ ਕਰਨ ਮੌਕੇ ਪੰਜਾਬ ਯੂਥ ਵਿੰਗ ਦੇ ਮੀਤ ਪ੍ਰਧਾਨ ਬੀਰ ਦਵਿੰਦਰ ਸਿੰਘ, ਲੋਕ ਸਭਾ ਇੰਚਾਰਜ ਜਰਨੈਲ ਸਿੰਘ ਢੌਟ, ਚੇਅਰਮੈਨ ਪ੍ਰਭਬੀਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਸਰਬਜੋਤ ਸਿੰਘ ਧੰਜਲ, ਗੁਰਪ੍ਰਤਾਪ ਸਿੰਘ, ਅੰਗਦ ਸੋਹਲ ਅਤੇ ਮਨਦੀਪ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਤੋਂ ਇਲਾਵਾ ਯੂਥ ਵਿੰਗ ਤੋਂ ਜੁਗਰਾਜ ਸਿੰਘ ਬੱਲ, ਦਿਨੇਸ਼ ਕਸ਼ਿਅਪ, ਲਾਲੀ ਖਰੜ, ਸੰਦੀਪ ਸਿੰਘ, ਸੁਖਬੀਰ ਕੌਰ ਅਤੇ ਗੁਰਪ੍ਰੀਤ ਸਿੰਘ ਗੋਪੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਾਰਕੀਟ ਕਮੇਟੀ ਦੇ ਨਵੇਂ ਬਣਾਏ ਚੇਅਰਮੈਨ ਧਾਲੀਵਾਲ ਨੇ ਅਹੁਦਾ ਸੰਭਾਲਿਆ ਅਗਲੀ ਖ਼ਬਰ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਵਿਖੇ ਰਾਜ ਪੱਧਰੀ ਯੂਥ ਰੈੱਡ ਕਰਾਸ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।