06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਮੁਲਾਜ਼ਮਾਂ ਦੀ ਸੂਬਾ ਪੱਧਰੀ ਮਹਾਂ ਰੈਲੀ ਦੀਆਂ ਤਿਆਰੀ ਸੰਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ

ਅੰਮ੍ਰਿਤਸਰ, 6 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚਲਾਏ ਜਾ ਰਹੇ ਸੰਘਰਸ਼ ਤਹਿਤ 10 ਅਕਤੂਬਰ ਨੂੰ ਸੰਗਰੂਰ ’ਚ ਕੀਤੀ ਜਾ ਰਹੀ ਮਹਾਂ ਰੈਲੀ ਦੀਆਂ ਤਿਆਰੀਆ ਲਈ ਅੱਜ ਸਿਹਤ ਵਿਭਾਗ ਦੀਆਂ ਪ੍ਰਮੁੱਖ ਜਥੇਬੰਦੀਆਂ ਦੇ ਵਿਸ਼ੇਸ਼ ਸੱਦੇ ‘ਤੇ ਅੰਮ੍ਰਿਤਸਰ ਪਹੁੰਚੇ ‘ ਸਾਂਝਾ ਮੁਲਾਜ਼ਮ ਮੰਚ’ ਦੇ ਸੂਬਾ ਪ੍ਰਧਾਨ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਮੁਲਾਜ਼ਮਾਂ ਵਲੋਂ ਤਿੰਨ ਪੱਧਰਾਂ ’ਤੇ ਲੜਾਈ ਲੜੀ ਜਾ ਰਹੀ ਹੈ, ਜਿਸ ਦੇ ਤਹਿਤ ਹੁਣ ਮੁਲਾਜ਼ਮ ਆਪਣੇ ਸੇਵਾ ਮੁਕਤ ਆਗੂਆਂ ਨਾਲ ਮਿਲ ਕੇ ਇਕ ਰਾਜਨੀਤਕ ਵਿੰਗ ਵੀ ਤਿਆਰ ਕਰਨਗੇ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ’ਚ ਵੀ 11 ਮੈਂਬਰੀ ਕਮੇਟੀ ਬਣਾਈ ਜਾਵੇਗੀ, ਜੋ ਮੁਲਾਜ਼ਮਾਂ ਦੇ ਮੁੱਦਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੀਆਂ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਨਾਲ ਜੋਣਨ ’ਚ ਆਪਣੀ ਭੂਮਿਕਾ ਨਿਭਾਉਣਗੀਆ।

ਅਜੀਤ ਡੈਸਕ 07-10-2026
ਅੰਮ੍ਰਿਤਸਰ, 6 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚਲਾਏ ਜਾ ਰਹੇ ਸੰਘਰਸ਼ ਤਹਿਤ 10 ਅਕਤੂਬਰ ਨੂੰ ਸੰਗਰੂਰ ’ਚ ਕੀਤੀ ਜਾ ਰਹੀ ਮਹਾਂ ਰੈਲੀ ਦੀਆਂ ਤਿਆਰੀਆ ਲਈ ਅੱਜ ਸਿਹਤ ਵਿਭਾਗ ਦੀਆਂ ਪ੍ਰਮੁੱਖ ਜਥੇਬੰਦੀਆਂ ਦੇ ਵਿਸ਼ੇਸ਼ ਸੱਦੇ ‘ਤੇ ਅੰਮ੍ਰਿਤਸਰ ਪਹੁੰਚੇ ‘ ਸਾਂਝਾ ਮੁਲਾਜ਼ਮ ਮੰਚ’ ਦੇ ਸੂਬਾ ਪ੍ਰਧਾਨ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਮੁਲਾਜ਼ਮਾਂ ਵਲੋਂ ਤਿੰਨ ਪੱਧਰਾਂ ’ਤੇ ਲੜਾਈ ਲੜੀ ਜਾ ਰਹੀ ਹੈ, ਜਿਸ ਦੇ ਤਹਿਤ ਹੁਣ ਮੁਲਾਜ਼ਮ ਆਪਣੇ ਸੇਵਾ ਮੁਕਤ ਆਗੂਆਂ ਨਾਲ ਮਿਲ ਕੇ ਇਕ ਰਾਜਨੀਤਕ ਵਿੰਗ ਵੀ ਤਿਆਰ ਕਰਨਗੇ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ’ਚ ਵੀ 11 ਮੈਂਬਰੀ ਕਮੇਟੀ ਬਣਾਈ ਜਾਵੇਗੀ, ਜੋ ਮੁਲਾਜ਼ਮਾਂ ਦੇ ਮੁੱਦਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੀਆਂ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਨਾਲ ਜੋਣਨ ’ਚ ਆਪਣੀ ਭੂਮਿਕਾ ਨਿਭਾਉਣਗੀਆ। ਉਨ੍ਹਾਂ ਸੰਘਰਸ਼ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਅਦਾਲਤੀ ਕਾਰਵਾਈ ’ਤੇ ਸੰਤੁਸ਼ਟੀ ਦਾ ਇਜਹਾਰ ਕਰਦਿਆਂ ਕਿਹਾ ਕਿ ਮੁਲਾਜ਼ਮ ਵਰਗ ਨੂੰ ਆਪਣੀ ਵੋਟ ਦਾ ਇਸਤੇਮਾਲ ਲਾਜ਼ਮੀ ਕਰਨਾ ਚਾਹੀਦਾ ਹੈ, ਤਾਂ ਜੋ ਉਹ ਆਪਣੀ ਪਸੰਦ ਦੇ ਲੋਕਾਂ ਨੂੰ ਅੱਗੇ ਲਿਆਉਣ ਵਿਚ ਅਹਿਮ ਭੂਮਿਕਾ ਨਿਭਾ ਸਕੇ। ਉਨ੍ਹਾਂ ਕਿਹਾ ਕਿ ਇਸ ਵਾਰ ਡਿਊਟੀ ’ਤੇ ਤਾਇਨਾਤ ਮੁਲਾਜ਼ਮਾਂ ਨੂੰ ਵੀ ਬੈਲਟ ਪੇਪਰ ਰਾਹੀਂ ਆਪਣੀ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਸਿਹਤ ਵਿਭਾਗ ਦੇ ਮੁਲਾਜ਼ਮ ਆਗੂਆਂ ਬਾਬਾ ਸ਼ਮਸ਼ੇਰ ਸਿੰਘ ਕੋਹਰੀ, ਬਾਬਾ ਮਲਕੀਅਤ ਸਿੰਘ ਭੱਟੀ, ਗੁਰਦੇਵ ਸਿੰਘ ਢਿੱਲੋਂ, ਬਲਵਿੰਦਰ ਸਿੰਘ ਕੋਟਲਾ, ਅਵਤਾਰ ਸਿੰਘ ਮਜੀਠਾ, ਬਲਦੇਵ ਸਿੰਘ ਝੰਡੇਰ, ਪਲਵਿੰਦਰ ਸਿੰਘ ਧੰਮੂ ਅਤੇ ਅਸ਼ੋਕ ਸ਼ਰਮਾ ਦੀ ਅਗਵਾਈ ਹੇਠ ਹੋਈ ਮੀਟਿੰਗ ’ਚ ਮੁਲਾਜਮ ਆਗੂ ਨਿਤਿਨ ਕਟੋਚ, ਹਰਜਿੰਦਰ ਪਾਲ ਸਿੰਘ ਪੰਨੂ, ਤੇਜਿੰਦਰ ਸਿੰਘ ਢਿੱਲੋਂ, ਜਗਦੀਸ਼ ਠਾਕੁਰ, ਗੁਰਿੰਦਰ ਸਿੰਘ ਘੁੱਕੇਵਾਲੀ, ਨਵਦੀਪ ਸਿੰਘ, ਬਲਵੀਰ ਸਿੰਘ ਗਰਚਾ ਪਹੁੰਚੇ, ਜਿਥੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਜਥੇਬੰਦਕ ਕਾਰਜਾਂ ਅਤੇ ਕਾਨੂੰਨੀ ਚਾਰਾਜੋਈ ਕਰਨ ਲਈ ਇੱਕ ਲੱਖ ਰੁਪਏ ਦਾ ਚੈੱਕ ਵੀ ਸਿਹਤ ਵਿਭਾਗ ਦੀਆਂ ਪ੍ਰਮੁੱਖ ਜਥੇਬੰਦੀਆਂ ਵਲੋਂ ਸੁਖਚੈਨ ਸਿੰਘ ਖਹਿਰਾ ਨੂੰ ਭੇਂਟ ਕੀਤਾ । ਇਸ ਸਮੇਂ ਹੋਰਨਾਂ ਤੋਂ ਇਲਾਵਾ, ਰਵਿੰਦਰ ਪਾਲ ਸਿੰਘ ਭੁੱਲਰ, ਗੁਰਪ੍ਰੀਤ ਸਿੰਘ ਸੰਧੂ ਹਰਜੀਤ ਸਿੰਘ ਢਿੱਲੋਂ, ਸੁਖਦੇਵ ਸਿੰਘ ਭੁੱਲਰ, ਜਸਮੇਲ ਸਿੰਘ ਵੱਲਾ, ਵਰਿੰਦਰ ਸਿੰਘ, ਮਨਜੀਤ ਸਿੰਘ ਰਈਆ, ਹਰਕਮਲ ਸਿੰਘ ਸੈਣੀ, ਸੁਖਮਨ ਸਿੰਘ ਦੇਵੀਦਾਸਪੁਰਾ, ਨਿਰਮਲ ਸਿੰਘ ਚੰਡੇ, ਬਲਜੀਤ ਸਿੰਘ ਮਾਨਾਂਵਾਲਾ, ਦਲਬੀਰ ਸਿੰਘ ਏਐਮਓ, ਜਸਪਾਲ ਸਿੰਘ ਏਐਮਓ, ਜਗਤਬੀਤ ਸਿੰਘ ਢਿੱਲੋਂ, ਹਰਭਜਨ ਸਿੰਘ ਗਿੱਲ ਆਦਿ ਨੇ ਵੀ ਸੰਬੋਧਨ ਕੀਤਾ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡੀ ਜ਼ੋਨ ਯੁਵਕ ਮੇਲੇ ਦਾ ਪ੍ਰਭਾਵਸ਼ਾਲੀ ਆਗਾਜ਼ ਅਗਲੀ ਖ਼ਬਰ ਪਿੰਡਾਂ ’ ਚ ਪਹੁੰਚੇ ਬੈਂਸ , ਲੋਕਾਂ ਦੀਆਂ ਸਮੱਸਿਆਵਾਂ ਦੇ ਮੌਕੇ ’ ਤੇ ਹੱਲ ਦੇ ਨਿਰਦੇਸ਼ ਬਰਮਲਾ, ਮੇਘਪੁਰ ਸਮੇਤ ਵੱਖ-ਵੱਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।