06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡੀ ਜ਼ੋਨ ਯੁਵਕ ਮੇਲੇ ਦਾ ਪ੍ਰਭਾਵਸ਼ਾਲੀ ਆਗਾਜ਼

ਅੰਮ੍ਰਿਤਸਰ, 6 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਪ੍ਰੋ. ਕਰਮਜੀਤ ਸਿੰਘ ਦੀ ਅਗਵਾਈ ਹੇਠ ਦੋ ਰੋਜ਼ਾ ਡੀ ਜ਼ੋਨ ਯੁਵਕ ਮੇਲੇ ਦੀ ਸ਼ੁਰੂਆਤ ਅੱਜ ਰਵਾਇਤੀ ਰੰਗ-ਢੰਗ ਨਾਲ ਹੋਈ।

ਅਜੀਤ ਡੈਸਕ 07-10-2026
ਅੰਮ੍ਰਿਤਸਰ, 6 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਪ੍ਰੋ. ਕਰਮਜੀਤ ਸਿੰਘ ਦੀ ਅਗਵਾਈ ਹੇਠ ਦੋ ਰੋਜ਼ਾ ਡੀ ਜ਼ੋਨ ਯੁਵਕ ਮੇਲੇ ਦੀ ਸ਼ੁਰੂਆਤ ਅੱਜ ਰਵਾਇਤੀ ਰੰਗ-ਢੰਗ ਨਾਲ ਹੋਈ। ਵੱਖ-ਵੱਖ ਕਲਾਵਾਂ ਅਤੇ ਸੱਭਿਆਚਾਰਕ ਵੰਨਗੀਆਂ ਵਿਚ ਵਿਦਿਆਰਥੀ ਕਲਾਕਾਰਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਇਸ ਮੇਲੇ ਨੂੰ ਯਾਦਗਾਰੀ ਬਣਾ ਦਿੱਤਾ। ਯੁਵਕ ਮੇਲੇ ਦਾ ਰਸਮੀ ਉਦਘਾਟਨ ਮੁੱਖ ਮਹਿਮਾਨ ਅਤੇ ਡੀਨ ਅਕਾਦਮਿਕ ਮਾਮਲੇ ਪ੍ਰੋ. ਐੱਚ. ਐੱਸ. ਸੈਣੀ ਵਲੋਂ ਦੀਪ ਜਗਾ ਕੇ ਕੀਤਾ ਗਿਆ। ਆਪਣੇ ਪ੍ਰਧਾਨਗੀ ਭਾਸ਼ਣ ਵਿਚ ਪ੍ਰੋ. ਸੈਣੀ ਨੇ ਕਿਹਾ ਕਿ ਯੁਵਕ ਮੇਲੇ ਵਿਦਿਆਰਥੀਆਂ ਨੂੰ ਆਪਣੀ ਅੰਦਰੂਨੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ, ਆਤਮ-ਵਿਸ਼ਵਾਸ ਵਧਾਉਣ ਅਤੇ ਆਪਸੀ ਸਾਂਝ ਤੇ ਭਾਈਚਾਰਕ ਭਾਵਨਾ ਨੂੰ ਮਜ਼ਬੂਤ ਕਰਨ ਲਈ ਮਹੱਤਵਪੂਰਨ ਮੰਚ ਪ੍ਰਦਾਨ ਕਰਦੇ ਹਨ। ਇਸ ਤੋਂ ਪਹਿਲਾਂ ਯੁਵਕ ਭਲਾਈ ਵਿਭਾਗ ਦੇ ਇੰਚਾਰਜ ਡਾ. ਅਮਨਦੀਪ ਸਿੰਘ ਨੇ ਸਵਾਗਤੀ ਭਾਸ਼ਣ ਮੌਕੇ ਯੁਵਕ ਮੇਲਿਆਂ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਮੇਲੇ ਰਵਾਇਤੀ ਕਲਾ ਰੂਪਾਂ ਨੂੰ ਸੰਭਾਲਣ ਦੇ ਨਾਲ-ਨਾਲ ਨੌਜਵਾਨਾਂ ਦੀ ਸਿਰਜਣਾਤਮਕ ਪ੍ਰਤਿਭਾ ਨੂੰ ਨਿਖਾਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਡਾ. ਵਿਕਰਮ ਸੰਧੂ, ਡਾ. ਬਲਬੀਰ ਸਿੰਘ, ਡਾ.ਕੁਲਦੀਪ ਸਿੰਘ ਅਤੇ ਡਾ. ਅਮਨਪ੍ਰੀਤ ਕੌਰ ਵੀ ਹਾਜ਼ਰ ਸਨ। ਯੁਵਕ ਮੇਲੇ ਦੇ ਪਹਿਲੇ ਦਿਨ ਦਸ਼ਮੇਸ਼ ਆਡੀਟੋਰੀਅਮ ਵਿਖੇ ਸਕਿੱਟ, ਕਾਸਟਿਊਮ ਪਰੇਡ, ਮਾਈਮ, ਮਿਮਿਕਰੀ ਅਤੇ ਇਕਾਂਗੀ ਨਾਟਕ ਸਮੇਤ ਨਾਟਕੀ ਪੇਸ਼ਕਾਰੀਆਂ ਹੋਈਆਂ। ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿਖੇ ਸ਼ਾਸਤਰੀ ਗਾਇਨ, ਸਾਜ਼-ਸੰਗੀਤ, ਭਾਸ਼ਣ ਅਤੇ ਬਹਿਸ ਮੁਕਾਬਲਿਆਂ ਨੇ ਵਿਦਿਆਰਥੀਆਂ ਦੀ ਕਲਾ ਤੇ ਬੌਧਿਕ ਸਮਰੱਥਾ ਨੂੰ ਉਜਾਗਰ ਕੀਤਾ।ਇਸੇ ਤਰ੍ਹਾਂ ਸੰਗਤ ਹਾਲ ਵਿੱਚ ਚਿੱਤਰਕਾਰੀ ਮੌਕੇ ’ਤੇ ਕਾਰਟੂਨਿੰਗ, ਕੋਲਾਜ, ਰੰਗੋਲੀ ਅਤੇ ਫੁਲਕਾਰੀ ਦੇ ਮੁਕਾਬਲੇ ਕਰਵਾਏ ਗਏ, ਜਦਕਿ ਕਾਨਫਰੰਸ ਹਾਲ ਖੇਤਰੀ ਸਾਹਿਤਕ ਪ੍ਰਤੀਯੋਗਤਾਵਾਂ ਦਾ ਕੇਂਦਰ ਬਣਿਆ।
ਪਿਛਲੀ ਖ਼ਬਰ ਸ਼ਵੇਤ ਮਲਿਕ ਵਲੋਂ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਅਗਲੀ ਖ਼ਬਰ ਮੁਲਾਜ਼ਮਾਂ ਦੀ ਸੂਬਾ ਪੱਧਰੀ ਮਹਾਂ ਰੈਲੀ ਦੀਆਂ ਤਿਆਰੀ ਸੰਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।