06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪੁਲਿਸ ਪ੍ਰਸ਼ਾਸਨ ਵਲੋਂ ਵਪਾਰੀਆਂ ਅਤੇ ਕਾਰੋਬਾਰੀਆਂ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ - ਮਰਵਾਹਾ

ਅੰਮ੍ਰਿਤਸਰ, 6 ਅਕਤੂਬਰ (ਸੁਰਿੰਦਰ ਕੋਛੜ)-ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਪੰਜਾਬ ਦੇ ਚੇਅਰਮੈਨ ਰਜਿੰਦਰ ਸਿੰਘ ਮਰਵਾਹਾ ਦੀ ਅਗਵਾਈ ਹੇਠ ਅੰਮ੍ਰਿਤਸਰ ਦੇ ਪ੍ਰਮੁੱਖ ਵਪਾਰੀਆਂ ਅਤੇ ਕਾਰੋਬਾਰੀਆਂ ਦੇ ਵਫ਼ਦ ਦੀ ਅਹਿਮ ਮੀਟਿੰਗ ਕਮਿਸ਼ਨਰ ਪੁਲਿਸ ਹਰਮਨਬੀਰ ਸਿੰਘ ਗਿੱਲ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ। ਚੈਂਬਰ ਵਲੋਂ ਕਮਿਸ਼ਨਰ ਪੁਲਿਸ ਦੇ ਧਿਆਨ ’ਚ ਲਿਆਂਦਾ ਗਿਆ ਕਿ ਸ਼ਹਿਰ ’ਚ ਪਿਛਲੇ ਦਿਨੀਂ ਵਾਪਰੀਆਂ ਕੁਝ ਹਿੰਸਕ ਘਟਨਾਵਾਂ ਦੇ ਮੱਦੇਨਜ਼ਰ ਅੰਮ੍ਰਿਤਸਰ ਦੇ ਵਪਾਰੀ ਅਤੇ ਕਾਰੋਬਾਰੀ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।

ਅਜੀਤ ਡੈਸਕ 07-10-2026
ਅੰਮ੍ਰਿਤਸਰ, 6 ਅਕਤੂਬਰ (ਸੁਰਿੰਦਰ ਕੋਛੜ)-ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਪੰਜਾਬ ਦੇ ਚੇਅਰਮੈਨ ਰਜਿੰਦਰ ਸਿੰਘ ਮਰਵਾਹਾ ਦੀ ਅਗਵਾਈ ਹੇਠ ਅੰਮ੍ਰਿਤਸਰ ਦੇ ਪ੍ਰਮੁੱਖ ਵਪਾਰੀਆਂ ਅਤੇ ਕਾਰੋਬਾਰੀਆਂ ਦੇ ਵਫ਼ਦ ਦੀ ਅਹਿਮ ਮੀਟਿੰਗ ਕਮਿਸ਼ਨਰ ਪੁਲਿਸ ਹਰਮਨਬੀਰ ਸਿੰਘ ਗਿੱਲ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ। ਚੈਂਬਰ ਵਲੋਂ ਕਮਿਸ਼ਨਰ ਪੁਲਿਸ ਦੇ ਧਿਆਨ ’ਚ ਲਿਆਂਦਾ ਗਿਆ ਕਿ ਸ਼ਹਿਰ ’ਚ ਪਿਛਲੇ ਦਿਨੀਂ ਵਾਪਰੀਆਂ ਕੁਝ ਹਿੰਸਕ ਘਟਨਾਵਾਂ ਦੇ ਮੱਦੇਨਜ਼ਰ ਅੰਮ੍ਰਿਤਸਰ ਦੇ ਵਪਾਰੀ ਅਤੇ ਕਾਰੋਬਾਰੀ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਪਿਛਲੇ ਦਿਨੀਂ ਹੀ ਸ਼ਹਿਰ ਦੇ ਇਕ ਪ੍ਰਮੁੱਖ ਕਾਰੋਬਾਰੀ ਦੀ ਚਲਦੀ ਕਾਰ ’ਤੇ ਇੱਟ ਮਾਰ ਕੇ ਹਮਲਾ ਕੀਤਾ ਗਿਆ ਜਿਸ ਕਾਰਨ ਕਾਰ ਦਾ ਹੀ ਨੁਕਸਾਨ ਹੋਇਆ, ਜਦਕਿ ਹਿੰਸਕ ਸ਼ਰਾਰਤੀਆਂ ਦਾ ਅਸਲ ਨਿਸ਼ਾਨਾ ਤਾਂ ਕਾਰੋਬਾਰੀ ’ਤੇ ਹਮਲਾ ਕਰਨਾ ਸੀ। ਇਸ ਮੌਕੇ ਰਜਿੰਦਰ ਸਿੰਘ ਮਰਵਾਹਾ ਦੇ ਨਾਲ ਦਵਿੰਦਰ ਪਾਲ ਸਿੰਘ, ਗੁਨਬੀਰ ਸਿੰਘ, ਰਾਜੀਵ ਤਨੇਜਾ, ਸੀ. ਆਈ. ਆਈ. ਦੇ ਚੇਅਰਮੈਨ ਕਪਿਲ ਮਹਿਰਾ, ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਮਨਮੋਹਣ ਸਿੰਘ ਬਰਾੜ, ਫੋਕਲ ਪੁਆਇੰਟ ਐਸੋਸੀਏਸ਼ਨ ਦੇ ਪੁਨੀਤ ਇਸਰ, ਹਰਿਆਵਲ ਮੰਚ ਦੇ ਪ੍ਰਧਾਨ ਦਲਜੀਤ ਸਿੰਘ ਕੋਹਲੀ, ਇੰਦਰਜੀਤ ਸਿੰਘ, ਹਰਪ੍ਰੀਤ ਸਿੰਘ ਰੌਬਿਨ, ਕਰਤਾਰ ਸਿੰਘ ਅਤੇ ਕਾਨਵ ਅਗਰਵਾਲ ਅਤੇ ਹੋਰ ਕਾਰੋਬਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਦੁਸਹਿਰਾ ਤਿਉਹਾਰ ਦੇ ਮੱਦੇਨਜ਼ਰ ਪੁਤਲੇ ਬਣਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਅਗਲੀ ਖ਼ਬਰ ਭਾਕਿਯੂ ( ਏਕਤਾ - ਸਿੱਧੂਪੁਰ ) ਵਲੋਂ ਦਾਣਾ ਮੰਡੀ ਭਗਤਾਂ ਵਾਲਾ ਵਿਖੇ ਟਰੈਕਟਰ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।