09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸ਼ਹਿਜ਼ਾਦਾ ਨੰਦ ਕਾਲਜ ਦੀਆਂ ਵਿਦਿਆਰਥਣਾਂ ਨੇ ਜਿੱਤੀ ਜੀ.ਐਨ.ਡੀ.ਯੂ. ਅੰਤਰ-ਕਾਲਜ ਵਾਲੀਬਾਲ ਚੈਂਪੀਅਨਸ਼ਿਪ

ਅੰਮ੍ਰਿਤਸਰ, 8 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਦੀਆਂ ਵਿਦਿਆਰਥਣਾਂ ਦੀ ਵਾਲੀਬਾਲ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਈ ਗਈ ਅੰਤਰ-ਕਾਲਜ ਵਾਲੀਬਾਲ ਚੈਂਪੀਅਨਸ਼ਿਪ 2026-27 ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੈਂਪੀਅਨਸ਼ਿਪ ਆਪਣੇ ਨਾਂਅ ਕਰ ਲਈ। ਟੀਮ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਸ਼ਮਾ ਮਹਿਰਾ ਅਤੇ ਕਾਲਜ ਪ੍ਰਿੰਸੀਪਲ ਡਾ.

ਅਜੀਤ ਡੈਸਕ 09-10-2026
ਅੰਮ੍ਰਿਤਸਰ, 8 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਦੀਆਂ ਵਿਦਿਆਰਥਣਾਂ ਦੀ ਵਾਲੀਬਾਲ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਈ ਗਈ ਅੰਤਰ-ਕਾਲਜ ਵਾਲੀਬਾਲ ਚੈਂਪੀਅਨਸ਼ਿਪ 2026-27 ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੈਂਪੀਅਨਸ਼ਿਪ ਆਪਣੇ ਨਾਂਅ ਕਰ ਲਈ। ਟੀਮ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਸ਼ਮਾ ਮਹਿਰਾ ਅਤੇ ਕਾਲਜ ਪ੍ਰਿੰਸੀਪਲ ਡਾ. ਰੀਨਾ ਤਲਵਾੜ ਨੇ ਸਮੂਹ ਖਿਡਾਰਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਟੀਮ ਦੇ ਕੋਚ ਗੁਰਮੇਲ ਸਿੰਘ ਅਤੇ ਸਰੀਰਿਕ ਸਿੱਖਿਆ ਵਿਭਾਗ ਦੇ ਪ੍ਰੋ. ਅਮਨਦੀਪ ਕੌਰ ਨੂੰ ਵੀ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਵਿਦਿਆਰਥਣਾਂ ਦੀ ਇਹ ਉਪਲਬਧੀ ਕਾਲਜ ਲਈ ਮਾਣ ਵਾਲੀ ਗੱਲ ਹੈ।
ਪਿਛਲੀ ਖ਼ਬਰ ਸ਼ੇਰ-ਏ-ਪੰਜਾਬ ਦੇ ਇਤਿਹਾਸਕ ਰਾਮ ਬਾਗ ਦੀਆਂ ਬਾਹਰੀ ਕੰਧਾਂ ਨੂੰ ਲੱਗਣਗੇ ਚਾਰ ਚੰਨ ਅਗਲੀ ਖ਼ਬਰ ਡੀ.ਏ.ਵੀ. ਕਾਲਜ ਦੇ ਕਾਸਮੈਟੋਲੋਜੀ ਵਿਭਾਗ ਵਲੋਂ ਵਿੱਦਿਅਕ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।