ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਡਰੋਨ ਸ਼ੋਅ ਕਰਵਾਇਆ
ਅੰਮ੍ਰਿਤਸਰ, 8 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ) - ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਅੱਜ ਦੇਰ ਸ਼ਾਮ ਰਣਜੀਤ ਐਵੀਨਿਊ ਦੇ ਮੈਦਾਨ ਵਿੱਚ ਡਰੋਨ ਸ਼ੋਅ ਕਰਵਾਇਆ ਗਿਆ ਇਹ ਡਰੋਨਾਂ ਰਾਹੀਂ ਰੌਸ਼ਨੀ ਅਤੇ ਆਧੁਨਿਕ ਤਕਨਾਲੋਜੀ ਦਾ ਸੁੰਦਰ ਸੁਮੇਲ ਸੀ। ਡਰੋਨ ਸ਼ੋਅ ਦੀ ਪੇਸ਼ਕਾਰੀ ਤੋਂ ਪ੍ਭਾਵਿਤ ਸੰਗਤਾਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਜਿੱਥੇ ਸ਼ਲਾਘਾ ਕੀਤੀ ਉਥੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ।
ਅਜੀਤ ਡੈਸਕ
09-10-2026