‘ ਗੁਰਦੁਆਰਾ ਸੁਧਾਰ ਲਹਿਰ ਭਾਗ -2’ ਦੇ ਦਸਵੇਂ ਦਿਨ ਜਥੇ: ਹੁਸੈਨਪੁਰ ਦੀ ਅਗਵਾਈ ’ਚ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਨਵਾਂ ਸ਼ਹਿਰ ਜ਼ਿਲ੍ਹੇ ਦੇ ਜਥੇ ਨੇ ਕੀਤੀ ਅਰਦਾਸ
ਅੰਮ੍ਰਿਤਸਰ, 10 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵਲੋਂ ਸ੍ਰੀ ਆਨੰਦਪੁਰ ਸਾਹਿਬ ਵਿਚ ਵਾਪਰੇ ਘਿਨਾਉਣੇ ਕਾਂਡ ਦੇ ਵਿਰੋਧ ਵਿਚ ਆਰੰਭੀ ‘ਗੁਰਦੁਆਰਾ ਸੁਧਾਰ ਲਹਿਰ ਭਾਗ -2’ ਦੇ ਦਸਵੇਂ ਦਿਨ ਅੱਜ ਨਵਾਂ ਸ਼ਹਿਰ ਜ਼ਿਲ੍ਹੇ ਦੇ ਪਾਰਟੀ ਆਗੂਆਂ ਤੇ ਵਰਕਰਾਂ ਦੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਮਹਿੰਦਰ ਸਿੰਘ ਹੁਸੈਨਪੁਰ ਦੀ ਅਗਵਾਈ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ ਕੀਤੀ। ਬਾਅਦ ਵਿਚ ਜਥੇਦਾਰ ਹੁਸੈਨਪੁਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਬਜ਼ੁਰਗਾਂ ਦੀਆਂ ਕੁਰਬਾਨੀਆਂ ਨਾਲ ਉਸਰੀ ਸੰਸਥਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਹੋਣ ‘ਤੇ ਸਾਨੂੰ ਹਮੇਸ਼ਾਂ ਮਾਣ ਰਿਹਾ ਹੈ, ਪਰ ਹੁਣ ਵਾਲੇ ਜਿੰਮੇਵਾਰ ਪ੍ਰਬੰਧਕਾਂ ਨੇ ਸਾਨੂੰ ਸ਼ਰਮਸਾਰ ਕੀਤਾ ਹੈ।
ਅੰਮ੍ਰਿਤਸਰ, 10 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵਲੋਂ ਸ੍ਰੀ ਆਨੰਦਪੁਰ ਸਾਹਿਬ ਵਿਚ ਵਾਪਰੇ ਘਿਨਾਉਣੇ ਕਾਂਡ ਦੇ ਵਿਰੋਧ ਵਿਚ ਆਰੰਭੀ ‘ਗੁਰਦੁਆਰਾ ਸੁਧਾਰ ਲਹਿਰ ਭਾਗ -2’ ਦੇ ਦਸਵੇਂ ਦਿਨ ਅੱਜ ਨਵਾਂ ਸ਼ਹਿਰ ਜ਼ਿਲ੍ਹੇ ਦੇ ਪਾਰਟੀ ਆਗੂਆਂ ਤੇ ਵਰਕਰਾਂ ਦੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਮਹਿੰਦਰ ਸਿੰਘ ਹੁਸੈਨਪੁਰ ਦੀ ਅਗਵਾਈ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ ਕੀਤੀ। ਬਾਅਦ ਵਿਚ ਜਥੇਦਾਰ ਹੁਸੈਨਪੁਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਬਜ਼ੁਰਗਾਂ ਦੀਆਂ ਕੁਰਬਾਨੀਆਂ ਨਾਲ ਉਸਰੀ ਸੰਸਥਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਹੋਣ ‘ਤੇ ਸਾਨੂੰ ਹਮੇਸ਼ਾਂ ਮਾਣ ਰਿਹਾ ਹੈ, ਪਰ ਹੁਣ ਵਾਲੇ ਜਿੰਮੇਵਾਰ ਪ੍ਰਬੰਧਕਾਂ ਨੇ ਸਾਨੂੰ ਸ਼ਰਮਸਾਰ ਕੀਤਾ ਹੈ। ਜਿਸ ਕਰਕੇ ਅਸੀਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਹੈ ਕਿ ਇਹਨਾਂ ਲੋਕਾਂ ਨੂੰ ਸੁਮੱਤ ਬਖਸ਼ਣ ਕਿ ਇਹ ਕੌਮ ਦਾ ਖਹਿੜਾ ਛੱਡ ਦੇਣ । ਅੱਜ ਦੇ ਜਥੇ ਵਿੱਚ ਹੁਸੈਨਪੁਰ ਤੋਂ ਇਲਾਵਾ ਜਥੇਦਾਰ ਸਤਨਾਮ ਸਿੰਘ ਦਿਲਾਵਰਪੁਰ, ਸੋਢੀ ਸਿੰਘ, ਮਨਜੀਤ ਸਿੰਘ, ਸੁਭਾਸ਼ ਸਿੰਘ, ਬਿਕਰਮਜੀਤ ਸਿੰਘ,ਕੁਲਵਿੰਦਰ ਸਿੰਘ, ਬਲਬੀਰ ਸਿੰਘ ਚੱਕਦਾਨਾ, ਬਲਬੀਰ ਸਿੰਘ ਸੈਦਪੁਰ ,ਪਲਵਿੰਦਰ ਸਿੰਘ ਕਰਿਆਮ, ਪਰਮਜੀਤ ਸਿੰਘ, ਗੁਰਦੀਪ ਸਿੰਘ, ਸੰਤੋਖ ਸਿੰਘ, ਦਿਲਵਾਰਾ ਸਿੰਘ ਆਦਿ ਪਾਰਟੀ ਕਾਰਕੁੰਨ ਹਾਜ਼ਰ ਸਨ। ਇਸੇ ਦੌਰਾਨ ਜਗਜੀਤ ਸਿੰਘ ਕੋਹਲੀ ਦਫ਼ਤਰ ਸਕਤਰ ਤੇ ਮੀਡੀਆ ਇੰਚਾਰਜ ਤਜਿੰਦਰ ਸਿੰਘ ਪੰਨੂ ਨੇ ਦੱਸਿਆ ਕਿ ਕੱਲ੍ਹ 11 ਅਕਤੂਬਰ ਨੂੰ ਜਥਾ ਸੰਗਤੀ ਰੂਪ ‘ਚ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਤੋ ਦੁਪਹਿਰ 12 ਵਜੇ ਅਰਦਾਸ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਲਈ ਰਵਾਨਾ ਹੋਵੇਗਾ।