ਇਤਿਹਾਸਿਕ ਗੁਰਦੁਆਰਾ ਸ਼ਹੀਦ ਬਾਬਾ ਬੁਲਾਕਾ ਸਿੰਘ ਜੀ ਪਿੰਡ ਸਾਂਘਣਾ ਵਿਖੇ 2 ਦਿਨਾਂ ਸਾਲਾਨਾ ਜੋੜ ਮੇਲੇ ਦੀ ਸ਼ੁਰੂਆਤ
ਛੇਹਰਟਾ, 10 ਅਕਤੂਬਰ (ਪੱਤਰ ਪ੍ਰੇਰਕ)-ਇਤਿਹਾਸਿਕ ਨਗਰ ਸਾਂਘਣਾ ਵਿਖੇ ਸ਼ਹੀਦ ਬਾਬਾ ਬੁਲਾਕਾ ਸਿੰਘ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ 2 ਦਿਨਾਂ ਸਲਾਨਾ ਜੋੜ ਮੇਲਾ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਤੇ ਕਮੇਟੀ ਮੈਂਬਰਾ ਦੀ ਦੇਖ ਰੇਖ ਹੇਠ 1 0 ਤੇ 11 ਅਕਤੂਬਰ ਦਿਨ ਸ਼ਨੀਵਾਰ ਤੇ ਐਤਵਾਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਲਾਨਾ ਜੋੜ ਮੇਲੇ ਸਬੰਧੀ ਪਰਸੋਂ ਤੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਅੱਜ ਭੋਗ ਪੈਣ ਉਪਰੰਤ ਜੁਗੋ ਜੁਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਸਜੇ ਧਾਰਮਿਕ ਦੀਵਾਨਾਂ ਦੌਰਾਨ ਪੰਥ ਪ੍ਰਸਿੱਧ ਰਾਗੀ ਢਾਡੀ ਤੇ ਕਵੀਸ਼ਰੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਸਿੱਖ ਇਤਿਹਾਸ ਸਰਵਣ ਕਰਵਾ ਕੇ ਨਿਹਾਲ ਕੀਤਾ ਗਿਆ।
ਛੇਹਰਟਾ, 10 ਅਕਤੂਬਰ (ਪੱਤਰ ਪ੍ਰੇਰਕ)-ਇਤਿਹਾਸਿਕ ਨਗਰ ਸਾਂਘਣਾ ਵਿਖੇ ਸ਼ਹੀਦ ਬਾਬਾ ਬੁਲਾਕਾ ਸਿੰਘ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ 2 ਦਿਨਾਂ ਸਲਾਨਾ ਜੋੜ ਮੇਲਾ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਤੇ ਕਮੇਟੀ ਮੈਂਬਰਾ ਦੀ ਦੇਖ ਰੇਖ ਹੇਠ 1 0 ਤੇ 11 ਅਕਤੂਬਰ ਦਿਨ ਸ਼ਨੀਵਾਰ ਤੇ ਐਤਵਾਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਲਾਨਾ ਜੋੜ ਮੇਲੇ ਸਬੰਧੀ ਪਰਸੋਂ ਤੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਅੱਜ ਭੋਗ ਪੈਣ ਉਪਰੰਤ ਜੁਗੋ ਜੁਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਸਜੇ ਧਾਰਮਿਕ ਦੀਵਾਨਾਂ ਦੌਰਾਨ ਪੰਥ ਪ੍ਰਸਿੱਧ ਰਾਗੀ ਢਾਡੀ ਤੇ ਕਵੀਸ਼ਰੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਸਿੱਖ ਇਤਿਹਾਸ ਸਰਵਣ ਕਰਵਾ ਕੇ ਨਿਹਾਲ ਕੀਤਾ ਗਿਆ।ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਨੇ ਦੱਸਿਆ ਕਿ ਸਲਾਨਾ ਜੋੜ ਮੇਲੇ ਮੌਕੇ ਲਗਾਤਾਰ ਦੋ ਦਿਨ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ ਤੇ ਕੱਲ ਦੀਵਾਨਾਂ ਦੀ ਸਮਾਪਤੀ ਉਪਰੰਤ ਸ਼ਾਮ ਨੂੰ ਪਿੰਡ ਦੇ ਸਟੇਡੀਅਮ ਵਿੱਚ ਨਾਮਵਰ ਖਿਡਾਰੀਆਂ ਨਾਲ ਸੱਜੀਆਂ ਟੀਮਾਂ ਵਿਚਕਾਰ ਕਬੱਡੀ ਦੇ ਮੈਚ ਕਰਵਾਏ ਜਾਣਗੇ ਤੇ ਜੇਤੂ ਟੀਮ ਨੂੰ ਜੋਗ ਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਮੁੱਖ ਸ਼ਖ਼ਸੀਅਤਾਂ, ਰਾਗੀ ਜਥਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਦੇ ਕਿ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੈਡ ਗ੍ਰੰਥੀ ਬਾਬਾ ਸੁਬੇਗ ਸਿੰਘ, ਪ੍ਰਧਾਨ ਗੁਰਜੀਤ ਸਿੰਘ, ਗੁਰਦੇਵ ਸਿੰਘ, ਭੁਪਿੰਦਰ ਸਿੰਘ ਸੈਕਟਰੀ, ਸਾਬਕਾ ਸਰਪੰਚ ਕੁਲਵਿੰਦਰ ਸਿੰਘ ਬੱਬੀ, ਸਤਨਾਮ ਸਿੰਘ, ਗੁਰਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਜਗਜੀਤ ਸਿੰਘ, ਕਸ਼ਮੀਰ ਸਿੰਘ, ਸੁਖਵਿੰਦਰ ਸਿੰਘ, ਸਕੱਤਰ ਸਿੰਘ, ਗੁਰਵੇਲ ਸਿੰਘ, ਬਲਜਿੰਦਰ ਸਿੰਘ, ਜਸਬੀਰ ਸਿੰਘ, ਭੁਪਿੰਦਰ ਸਿੰਘ ਸੁਖਦੇਵ ਸਿੰਘ, ਗੁਰਬਖਸ਼ ਸਿੰਘ ਸੇਖੋ, ਅਵਤਾਰ ਸਿੰਘ ਆਦ ਹਾਜ਼ਰ ਸਨ।