12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸ਼ਹੀਦ ਭਾਈ ਹਰਪਾਲ ਸਿੰਘ ਬੱਬਰ ਦਾ 40ਵਾਂ ਸ਼ਹੀਦੀ ਸਮਾਗਮ ਕੱਲ੍ਹ ਨੂੰ ਪਿੰਡ ਸੁਲਤਾਨਵਿੰਡ ਵਿਖੇ ਪੈਣਗੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਸੁਲਤਾਨਵਿੰਡ, 11 ਅਕਤੂਬਰ (ਗੁਰਨਾਮ ਸਿੰਘ ਬੁੱਟਰ): ਪੰਜਾਬ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਜਾਨਾਂ ਕੁਰਬਾਨ ਕਰਨ ਵਾਲੇ ਮੌਜੂਦਾ ਸੰਘਰਸ਼ ਦੇ ਮਹਾਨ ਸ਼ਹੀਦਾਂ ਵਿਚੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਸ਼ਹੀਦ ਭਾਈ ਹਰਪਾਲ ਸਿੰਘ ਬੱਬਰ ਦਾ 40ਵਾਂ ਸ਼ਹੀਦੀ ਸਮਾਗਮ ਬਹੁਤ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਅੱਜ ਸਵੇਰੇ ਉਨ੍ਹਾਂ ਦੇ ਗ੍ਰਹਿ ਪੱਤੀ ਸੁਲਤਾਨ ਦੀ, ਪਿੰਡ ਸੁਲਤਾਨਵਿੰਡ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ।

ਅਜੀਤ ਡੈਸਕ 12-10-2026
ਸੁਲਤਾਨਵਿੰਡ, 11 ਅਕਤੂਬਰ (ਗੁਰਨਾਮ ਸਿੰਘ ਬੁੱਟਰ): ਪੰਜਾਬ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਜਾਨਾਂ ਕੁਰਬਾਨ ਕਰਨ ਵਾਲੇ ਮੌਜੂਦਾ ਸੰਘਰਸ਼ ਦੇ ਮਹਾਨ ਸ਼ਹੀਦਾਂ ਵਿਚੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਸ਼ਹੀਦ ਭਾਈ ਹਰਪਾਲ ਸਿੰਘ ਬੱਬਰ ਦਾ 40ਵਾਂ ਸ਼ਹੀਦੀ ਸਮਾਗਮ ਬਹੁਤ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਅੱਜ ਸਵੇਰੇ ਉਨ੍ਹਾਂ ਦੇ ਗ੍ਰਹਿ ਪੱਤੀ ਸੁਲਤਾਨ ਦੀ, ਪਿੰਡ ਸੁਲਤਾਨਵਿੰਡ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼ਹੀਦ ਭਾਈ ਹਰਪਾਲ ਸਿੰਘ ਬੱਬਰ ਦੇ ਭਰਾਤਾ ਅਤੇ ਜਥੇਦਾਰ ਹਵਾਰਾ ਕਮੇਟੀ ਦੇ ਮੈਂਬਰ ਭਾਈ ਮਹਾਬੀਰ ਸਿੰਘ, ਇੰਦਰਜੀਤ ਸਿੰਘ ਨੰਬਰਦਾਰ ਅਤੇ ਸੁਖਰਾਜ ਸਿੰਘ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 13 ਅਕਤੂਬਰ (ਮੰਗਲਵਾਰ) ਨੂੰ ਸਵੇਰੇ 10:00 ਵਜੇ ਪੈਣਗੇ, ਜਿਸ ਉਪਰੰਤ ਦੁਪਹਿਰ 12:00 ਵਜੇ ਤੱਕ ਵਿਸ਼ੇਸ਼ ਸ਼ਹੀਦੀ ਸਮਾਗਮ ਆਯੋਜਿਤ ਕੀਤਾ ਜਾਵੇਗਾ। ਇਸ ਮੌਕੇ ਜਥੇਦਾਰ ਹਵਾਰਾ ਕਮੇਟੀ ਦੇ ਆਗੂਆਂ ਬਾਪੂ ਗੁਰਚਰਨ ਸਿੰਘ, ਪ੍ਰੋ: ਬਲਜਿੰਦਰ ਸਿੰਘ, ਡਾ. ਸੁਖਦੇਵ ਸਿੰਘ , ਬਲਦੇਵ ਸਿੰਘ , ਸੁਖਰਾਜ ਸਿੰਘ ਵੇਰਕਾ, ਸਤਜੋਤ ਸਿੰਘ ਮੂਧਲ, ਰਘਬੀਰ ਸਿੰਘ ਘਣੀਕੇ ਵਲੋਂ ਸਮੂਹ ਸੰਗਤਾ ਨੂੰ ਇਸ ਸ਼ਹੀਦੀ ਸਮਾਗਮ ਵਿਚ ਸ਼ਾਮਿਲ ਹੋਣ ਦੀ ਨਿਮਰਤਾ ਸਹਿਤ ਬੇਨਤੀ ਕੀਤੀ ਹੈ।
ਪਿਛਲੀ ਖ਼ਬਰ ਡੀ.ਏ.ਵੀ. ਸਿੱਖਿਆ ਮਹਿਲਾ ਕਾਲਜ ’ਚ ਸਵੱਛਤਾ ਮੁਹਿੰਮ ਤਹਿਤ ਪਾਰਟ ਪੇਂਟਿੰਗ ਅਤੇ ਸਫਾਈ ਮੁਹਿੰਮ ਸਬੰਧੀ ਕੈਂਪ ਅਗਲੀ ਖ਼ਬਰ ਪੁਲਿਸ ਡੀ.ਏ.ਵੀ. ਪਬਲਿਕ ਸਕੂਲ ’ਚ ਵਿਦਿਆਰਥੀਆਂ ਲਈ ਤਿੰਨ ਰੋਜ਼ਾ ਮੈਡੀਕਲ ਚੈੱਕਅਪ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।