14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਮੁੱਖ ਮੰਤਰੀ ਦੇਵੇ ਅਸਤੀਫਾ – ਮਜੀਠੀਆ

ਮਜੀਠਾ, 13 ਅਕਤੂਬਰ (ਮਨਿੰਦਰ ਸਿੰਘ ਸੋਖੀ)-ਉੱਘੇ ਸਮਾਜ ਸੇਵਕ ਅਤੇ ਨਸ਼ਿਆਂ ਖ਼ਿਲਾਫ ਲਗਾਤਾਰ ਆਵਾਜ਼ ਚੁੱਕਣ ਵਾਲੇ ਪਰਮਿੰਦਰ ਸਿੰਘ ਝੋਟਾ ਦਾ ਅੱਜ ਸਵੇਰੇ ਮਾਨਸਾ ਸ਼ਹਿਰ ਵਿਚ ਬੜੀ ਬੇਰਹਿਮੀ ਨਾਲ ਕਤਲ ਕੀਤੇ ਜਾਣ ’ਤੇ ਬਿਕਰਮ ਸਿੰਘ ਮਜੀਠੀਆ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਕਿਹਾ ਕਿ ਪੰਜਾਬ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ ਪਰ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇਸ ਸੰਬੰਧੀ ਸੰਜੀਦਾ ਨਹੀਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਿਕਰਮ ਸਿੰਘ ਮਜੀਠੀਆ ਨੇ ਅੱਜ ਸ਼ਹਿਰ ਮਜੀਠਾ ਵਿਖੇ ਅਕਾਲੀ ਵਰਕਰਾਂ ਨਾਲ ਕੀਤੀ ਬੈਠਕ ਦੌਰਾਨ ਗੱਲਬਾਤ ਕਰਦਿਆਂ ਕੀਤਾ।

ਅਕਾਲੀ ਵਰਕਰਾਂ ਨਾਲ ਇਕੱਤਰਤਾ ਉਪਰੰਤ ਗੱਲਬਾਤ ਕਰਦੇ ਹੋਏ ਬਿਕਰਮ ਸਿੰਘ ਮਜੀਠੀਆ ਨਾਲ ਐਡਵੋਕੇਟ ਰਾਕੇਸ਼ ਪ੍ਰਾਸ਼ਰ, ਗਗਨਦੀਪ ਸਿੰਘ ਭਕਨਾ, ਤਰੁਨ ਅਬਰੋਲ, ਅਮਰਬੀਰ ਸਿੰਘ ਗਿੱਲ ਅਤੇ ਹੋਰ। ਤਸਵੀਰ : ਮਨਿੰਦਰ ਸਿੰਘ ਸੋਖੀ 14-10-2026
ਮਜੀਠਾ, 13 ਅਕਤੂਬਰ (ਮਨਿੰਦਰ ਸਿੰਘ ਸੋਖੀ)-ਉੱਘੇ ਸਮਾਜ ਸੇਵਕ ਅਤੇ ਨਸ਼ਿਆਂ ਖ਼ਿਲਾਫ ਲਗਾਤਾਰ ਆਵਾਜ਼ ਚੁੱਕਣ ਵਾਲੇ ਪਰਮਿੰਦਰ ਸਿੰਘ ਝੋਟਾ ਦਾ ਅੱਜ ਸਵੇਰੇ ਮਾਨਸਾ ਸ਼ਹਿਰ ਵਿਚ ਬੜੀ ਬੇਰਹਿਮੀ ਨਾਲ ਕਤਲ ਕੀਤੇ ਜਾਣ ’ਤੇ ਬਿਕਰਮ ਸਿੰਘ ਮਜੀਠੀਆ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਕਿਹਾ ਕਿ ਪੰਜਾਬ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ ਪਰ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇਸ ਸੰਬੰਧੀ ਸੰਜੀਦਾ ਨਹੀਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਿਕਰਮ ਸਿੰਘ ਮਜੀਠੀਆ ਨੇ ਅੱਜ ਸ਼ਹਿਰ ਮਜੀਠਾ ਵਿਖੇ ਅਕਾਲੀ ਵਰਕਰਾਂ ਨਾਲ ਕੀਤੀ ਬੈਠਕ ਦੌਰਾਨ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟੇ ਪਾਸ ਪੱਕੀ ਸੂਚਨਾ ਸੀ ਕਿ ਇਸ ਦਵਾਈਆਂ ਦੀ ਦੁਕਾਨ ’ਤੇ ਨਸ਼ਾ ਵਿਕਦਾ ਹੈ ਪਰ ਉਥੋਂ ਦੀ ਪੁਲਿਸ ਜਾਂ ਇੰਟੈਲੀਜੈਂਸ ਬਿਲਕੁਲ ਬੇਖ਼ਬਰ ਸੀ ਜਿਸ ਤੋਂ ਸਾਫ ਸਪਸ਼ਟ ਹੋ ਜਾਂਦਾ ਹੈ ਕਿ ਪੰਜਾਬ ਦੀ ਪੁਲਿਸ ਵੀ ਇਨ੍ਹਾਂ ਨਸ਼ਾ ਵੇਚਣ ਵਾਲਿਆਂ ਨਾਲ ਮਿਲੀ ਹੋਈ ਹੈ। ਮਜੀਠੀਆ ਨੇ ਅੱਗੇ ਕਿਹਾ ਕਿ ਪੰਜਾਬ ਵਿਚ ਸਰਕਾਰ ਦੀ ਨਾਕਾਮੀ ਇਥੋਂ ਵੀ ਜ਼ਾਹਿਰ ਹੁੰਦੀ ਹੇ ਕਿ ਸੂਬੇ ਵਿਚ ਪੁਲਿਸ ਕਰਮੀ ਵੀ ਸੁਰੱਖਿਅਤ ਨਹੀਂ । ਇਸ ਮੌਕੇ ਸ: ਮਜੀਠੀਆ ਦੇ ਨਾਲ ਐਡਵੋਕੇਟ ਰਾਕੇਸ਼ ਪ੍ਰਾਸ਼ਰ, ਗਗਨਦੀਪ ਸਿੰਘ ਭਕਨਾ ਦੋਵੇਂ ਸਿਆਸੀ ਸਕੱਤਰ ਮਜੀਠੀਆ, ਤਰੁਨ ਕੁਮਾਰ ਅਬਰੋਲ, ਅਜੈ ਕੁਮਾਰ ਚੋਪੜਾ, ਬਿੱਲਾ ਸ਼ਾਹ ਆੜ੍ਹਤੀਆ, ਕਵਲਦੀਪ ਸਿੰਘ ਲਾਲੀ ਮਜੀਠਾ, ਧੀਰ ਸਿੰਘ, ਅਮਰਬੀਰ ਸਿੰਘ ਗਿੱਲ, ਭੁਪਿੰਦਰ ਸਿੰਘ ਮਜੀਠਾ ਦਿਹਾਤੀ, ਇਕਬਾਲ ਸਿੰਘ, ਨਰੇਸ਼ ਕੁਮਾਰ, ਰਾਜੇਸ਼ ਕੁਮਾਰ ਜੀਵਨ, ਕੇਵਲਜੀਤ ਭਗਤ, ਸ਼ਿਵੀ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਡੀ . ਏ . ਵੀ . ਸਿੱਖਿਆ ਮਹਿਲਾ ਮਹਾਂਵਿਦਿਆਲਿਆ ਵਿਖੇ ਰੈਲੀ ਕੱਢੀ ਅਗਲੀ ਖ਼ਬਰ ਸ. ਸ. ਸ. ਸਕੂਲ ਜਗਦੇਵ ਕਲਾਂ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।