14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਝੋਟੇ ਦੇ ਕਾਤਲਾਂ ਨੂੰ ਪੁਲਿਸ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕਰੇ : ਰਿੰਕੂ ਨਰੂਲਾ

ਅੰਮ੍ਰਿਤਸਰ, 13 ਅਕਤੂਬਰ (ਰੇਸ਼ਮ ਸਿੰਘ)-ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਗੋਲੀਆਂ ਮਾਰ ਕੇ ਕੀਤੀ ਹਤਿਆ ਦੇ ਮਾਮਲੇ ’ਚ ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਦੱਖਣੀ ਦੇ ਇੰਚਾਰਜ ਸ. ਜਗਦੀਪ ਸਿੰਘ ਰਿੰਕੂ ਨਰੂਲਾ ਨੇ ਮੰਗ ਕੀਤੀ ਕਿ ਝੋਟਾ ਦੇ ਕਾਤਲਾਂ ਨੂੰ ਜਲਦ ਫੜ ਕੇ ਜੇਲ੍ਹ ਦੀਆਂ ਸਲਾਖਾਂ ਦੇ ਅੰਦਰ ਦਿੱਤਾ ਜਾਵੇ ਤੇ ਸਖ਼ਤ ਕਾਰਵਾਈ ਕੀਤੀ ਜਾਵੇ।

ਅਜੀਤ ਡੈਸਕ 14-10-2026
ਅੰਮ੍ਰਿਤਸਰ, 13 ਅਕਤੂਬਰ (ਰੇਸ਼ਮ ਸਿੰਘ)-ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਗੋਲੀਆਂ ਮਾਰ ਕੇ ਕੀਤੀ ਹਤਿਆ ਦੇ ਮਾਮਲੇ ’ਚ ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਦੱਖਣੀ ਦੇ ਇੰਚਾਰਜ ਸ. ਜਗਦੀਪ ਸਿੰਘ ਰਿੰਕੂ ਨਰੂਲਾ ਨੇ ਮੰਗ ਕੀਤੀ ਕਿ ਝੋਟਾ ਦੇ ਕਾਤਲਾਂ ਨੂੰ ਜਲਦ ਫੜ ਕੇ ਜੇਲ੍ਹ ਦੀਆਂ ਸਲਾਖਾਂ ਦੇ ਅੰਦਰ ਦਿੱਤਾ ਜਾਵੇ ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਦੀ ਕਾਨੂੰਨ ਵਿਵਸਥਾ ਲਈ ਬੇਹੱਦ ਗੰਭੀਰ ਚਿੰਤਾ ਦਾ ਵਿਸ਼ਾ ਹੈ ਜਦੋਂ ਕਿ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਸਬੰਧੀ ਸਾਹਮਣੇ ਆਈ ਖ਼ਬਰ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਲੋਕਾਂ ਦੇ ਮਨਾਂ ਵਿਚ ਡਰ ਪੈਦਾ ਕਰਦੀਆਂ ਹਨ ਅਤੇ ਸਰਕਾਰ ਦੇ ਅਮਨ-ਕਾਨੂੰਨ ਕਾਇਮ ਰੱਖਣ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆ ਤੋਂ ਬਚਾਉਣਾ ਹਰ ਸਰਕਾਰ ਦੀ ਨੈਤਿਕ ਅਤੇ ਸਮਾਜਿਕ ਜ਼ਿੰਮੇਵਾਰੀ ਹੈ। ਜਿਹੜੇ ਸਮਾਜ ਸੇਵੀ ਆਪਣੀ ਹਿੰਮਤ ਅਤੇ ਦ੍ਰਿੜ੍ਹ ਇਰਾਦੇ ਨਾਲ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਆਵਾਜ਼ ਉਠਾਉਂਦੇ ਹਨ, ਉਨ੍ਹਾਂ ਨੂੰ ਸੁਰੱਖਿਆ ਦੇਣ ਦੀ ਬਜਾਏ ਜੇਕਰ ਉਹ ਖ਼ੁਦ ਅਸੁਰੱਖਿਅਤ ਮਹਿਸੂਸ ਕਰਨ ਤਾਂ ਇਹ ਸਰਕਾਰੀ ਪ੍ਰਬੰਧਾਂ ਦੀ ਗੰਭੀਰ ਸਮੀਖਿਆ ਕਰਨ ਦਾ ਸਮਾਂ ਹੈ। ਉਨ੍ਹਾਂ ਕਿਹਾ ਕਿ ਹਲਕਾ ਦਖਣੀ ਵੀ ਜੁਰਮਾਂ ਕਾਰਨ ਮਸ਼ਹੂਰ ਹੋ ਗਿਆ ਹੈ ਜਿਥੇ ਕਈ ਖੇਤਰਾਂ ’ਚ ਨਸ਼ਿਆਂ ਦਾ ਬੋਲਬਾਲਾ ਹੈ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਹਲਕਾ ਦਖਣੀ ’ਚ ਇਸ ਮਾਮਲੇ ਦੀ ਆਵਾਜ ਬੁਲੰਦ ਕਰਨ ਲਈ ਮੋਮਬੱਤੀ ਮਾਰਚ ਕੱਢਣਗੇ ਤਾਂ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਨਾਂ ’ਤੇ ਜੂੰ ਸਰਕ ਸਕੇ। 13 ਏਐਸਆਰ87 ਜਗਦੀਪ ਸਿੰਘ ਰਿੰਕੂ ਨਰੂਲਾ
ਪਿਛਲੀ ਖ਼ਬਰ ਪੰਜਾਬੀ ਅਧਿਐਨ ਸਕੂਲ ਵਲੋਂ ਅੰਮ੍ਰਿਤਸਰ ਦੇ 450 ਸਾਲਾ ਨੂੰ ਸਮਰਪਿਤ ਵਿਸ਼ੇਸ਼ ਭਾਸ਼ਨ ਕਰਵਾਇਆ ਅਗਲੀ ਖ਼ਬਰ ਸਮੁੱਚਾ ਪੰਜਾਬ ਨਸ਼ਿਆਂ ਖਿਲਾਫ਼ ਲੜ ਰਹੇ ਝੋਟੇ ਵਰਗੇ ਜ਼ਿੰਦਾਦਿਲ ਯੋਧਿਆਂ ਦੇ ਨਾਲ ਹੈ – ਭਾਈ ਮਹਿਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।