ਪਰਵਿੰਦਰ ਸਿੰਘ ਝੋਟੇ ਦਾ ਕਤਲ ਸਰਕਾਰ ਦੀ ਵੱਡੀ ਨਾਕਾਮੀ – ਸੱਚਰ
ਅੰਮ੍ਰਿਤਸਰ, 13 ਅਕਤੂਬਰ (ਰੇਸ਼ਮ ਸਿੰਘ)- ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਮਜੀਠਾ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਵੱਡੀ ਨਾਕਾਮੀ ਕਰਾਰ ਦਿੱਤਾ ਹੈ। ਸ: ਸੱਚਰ ਨੇ ਕਿਹਾ ਕਿ ਪੰਜਾਬ ਵਿਚ ਦਿਨ-ਦਿਹਾੜੇ ਗੋਲੀਆਂ ਚੱਲਣੀਆਂ ਅਤੇ ਲੋਕਾਂ ਦੀ ਜਾਨ ਸੁਰੱਖਿਅਤ ਨਾ ਰਹਿਣਾ ਸਰਕਾਰ ਦੇ ਕਾਨੂੰਨ ਵਿਵਸਥਾ ਸੰਬੰਧੀ ਦਾਅਵਿਆਂ ਦੀ ਪੋਲ ਖੋਲ੍ਹਦਾ ਹੈ।
ਅਜੀਤ ਡੈਸਕ
14-10-2026