13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਮੈਡ ਸੰਧੂ ਦੇ ਕਤਲ ’ਚ ਰੇਕੀ ਕਰਨ ਵਾਲੇ 2 ਹੋਰ ਮੁਲਜ਼ਮ ਗੁਜਰਾਤ ਤੋਂ ਕਾਬੂ

ਅੰਮ੍ਰਿਤਸਰ, 13 ਅਕਤੂਬਰ (ਰੇਸ਼ਮ ਸਿੰਘ)-ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਮਧੁਸੂਦਨ ਸਿੰਘ ਉਰਫ਼ ਮੈਡ ਸੰਧੂ ਦੀ ਹਤਿਆ ਦੇ ਮਾਮਲੇ ’ਚ ਪੁਲਿਸ ਵਲੋਂ 2 ਹੋਰ ਮੁਲਜ਼ਮਾਂ ਨੂੰ ਗੁਜਰਾਤ ਤੋਂ ਕਾਬੂ ਕਰ ਲਿਆ ਗਿਆ ਹੈ ਜਿਨ੍ਹਾਂ ਨੇ ਰੇਕੀ ਕੀਤੀ ਸੀ। ਇਸ ਨਾਲ ਹੁਣ ਤੱਕ ਹੋਈਆਂ ਗ੍ਰਿਫ਼ਤਾਰੀਆਂ ਦੀ ਕੁਲ ਗਿਣਤੀ 8 ਹੋ ਗਈ ਹੈ, ਫਿਲਹਾਲ ਮੁੱਖ ਸ਼ੂਟਰ ਪੁਲਿਸ ਦੀ ਗ੍ਰਿਫ਼ਤ ’ਚ ਨਹੀਂ ਆਇਆ, ਜੋ ਵਾਰਦਾਤ ਕਰਨ ਲਈ ਵਰਤੇ ਪਿਸਤੌਲ ਸਮੇਤ ਫ਼ਰਾਰ ਹੋ ਗਿਆ ਹੈ।

ਅਜੀਤ ਡੈਸਕ 14-10-2026
ਅੰਮ੍ਰਿਤਸਰ, 13 ਅਕਤੂਬਰ (ਰੇਸ਼ਮ ਸਿੰਘ)-ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਮਧੁਸੂਦਨ ਸਿੰਘ ਉਰਫ਼ ਮੈਡ ਸੰਧੂ ਦੀ ਹਤਿਆ ਦੇ ਮਾਮਲੇ ’ਚ ਪੁਲਿਸ ਵਲੋਂ 2 ਹੋਰ ਮੁਲਜ਼ਮਾਂ ਨੂੰ ਗੁਜਰਾਤ ਤੋਂ ਕਾਬੂ ਕਰ ਲਿਆ ਗਿਆ ਹੈ ਜਿਨ੍ਹਾਂ ਨੇ ਰੇਕੀ ਕੀਤੀ ਸੀ। ਇਸ ਨਾਲ ਹੁਣ ਤੱਕ ਹੋਈਆਂ ਗ੍ਰਿਫ਼ਤਾਰੀਆਂ ਦੀ ਕੁਲ ਗਿਣਤੀ 8 ਹੋ ਗਈ ਹੈ, ਫਿਲਹਾਲ ਮੁੱਖ ਸ਼ੂਟਰ ਪੁਲਿਸ ਦੀ ਗ੍ਰਿਫ਼ਤ ’ਚ ਨਹੀਂ ਆਇਆ, ਜੋ ਵਾਰਦਾਤ ਕਰਨ ਲਈ ਵਰਤੇ ਪਿਸਤੌਲ ਸਮੇਤ ਫ਼ਰਾਰ ਹੋ ਗਿਆ ਹੈ। ਉਸਦੀ ਗ੍ਰਿਫ਼ਤਾਰੀ ਲਈ ਪੁਲਿਸ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਜਾਰੀ ਜਾਂਚ ਦੇ ਸਿਲਸਿਲੇ ਵਿਚ ਕਮਿਸ਼ਨਰੇਟ ਪੁਲਿਸ ਨੇ ਗੁਜਰਾਤ ਤੋਂ ਦੋ ਹੋਰ ਮੁਲਜ਼ਮਾਂ ਹਰਸਿਮਰਨ ਸਿੰਘ ਅਤੇ ਫਤਿਹ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਮੁਲਜ਼ਮ ਪਿੰਡ ਸੰਘੇ ਜ਼ਿਲ੍ਹਾ ਤਰਨਤਾਰਨ ਦੇ ਰਹਿਣ ਵਾਲੇ ਹਨ ਤੇ ਕਥਿਤ ਤੌਰ ’ਤੇ ਉਨ੍ਹਾਂ ਨੇ ਇਸ ਕਤਲ ਦੇ ਸਬੰਧ ਵਿਚ ਘਟਨਾ ਸਥਾਨ ਦੀ ਰੇਕੀ (ਜਾਇਜ਼ਾ) ਲੈਣ ਵਿਚ ਭੂਮਿਕਾ ਨਿਭਾਈ ਸੀ।
ਪਿਛਲੀ ਖ਼ਬਰ ਨਸ਼ਿਆਂ ਤੇ ਹਥਿਆਰ ਤਸਕਰਾਂ ਖ਼ਿਲਾਫ਼ ਅੰਮ੍ਰਿਤਸਰ ਪੁਲਿਸ ਦੀ ਇਕ ਹੋਰ ਵੱਡੀ ਕਾਰਵਾਈ ਅਗਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਵਲੋਂ ਜ਼ਿਲ੍ਹੇ ਦੇ 4 ਸਰਕਾਰੀ ਸਕੂਲਾਂ ਦੀ ਕੀਤੀ ਅਚਨਚੇਤੀ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।