15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਿੰਡ ਬੱਲ ਲਬੇ ਦਰਿਆ ਅਜਨਾਲਾ ਵਿਖੇ ਮਨਾਇਆ ਜਾਵੇਗਾ ਦੁਸਹਿਰਾ : ਜੇ.ਪੀ. ਸਲਵਾਨ

ਅੰਮ੍ਰਿਤਸਰ, 14 ਅਕਤੂਬਰ (ਰੇਸ਼ਮ ਸਿੰਘ)-ਸ੍ਰੀ ਰਾਧਾ ਕ੍ਰਿਸ਼ਨਾ ਮੰਦਰ ਪਿੰਡ ਬੱਲ ਲਬੇ ਦਰਿਆ ਅਜਨਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਜੈ ਦਸ਼ਮੀ ਦੁਸਹਿਰਾ ਦਾ ਤਿਉਹਾਰ ਪੂਰੀ ਧਾਰਮਿਕ ਸ਼ਰਧਾ ਤੇ ਉਤਸ਼ਾਹ ਨਾਲ 20 ਅਕਤੂਬਰ ਦਿਨ ਮੰਗਲਵਾਰ ਦੀ ਸ਼ਾਮ ਨੂੰ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸਾਬਕਾ ਤਹਿਸੀਲਦਾਰ ਸ੍ਰੀ ਜੇ.

ਤਹਿਸੀਲਦਾਰ ਜੇ.ਪੀ. ਸਲਵਾਨ। 15-10-2026
ਅੰਮ੍ਰਿਤਸਰ, 14 ਅਕਤੂਬਰ (ਰੇਸ਼ਮ ਸਿੰਘ)-ਸ੍ਰੀ ਰਾਧਾ ਕ੍ਰਿਸ਼ਨਾ ਮੰਦਰ ਪਿੰਡ ਬੱਲ ਲਬੇ ਦਰਿਆ ਅਜਨਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਜੈ ਦਸ਼ਮੀ ਦੁਸਹਿਰਾ ਦਾ ਤਿਉਹਾਰ ਪੂਰੀ ਧਾਰਮਿਕ ਸ਼ਰਧਾ ਤੇ ਉਤਸ਼ਾਹ ਨਾਲ 20 ਅਕਤੂਬਰ ਦਿਨ ਮੰਗਲਵਾਰ ਦੀ ਸ਼ਾਮ ਨੂੰ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸਾਬਕਾ ਤਹਿਸੀਲਦਾਰ ਸ੍ਰੀ ਜੇ. ਪੀ. ਸਲਵਾਨ ਪ੍ਰਧਾਨ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਨੇ ਦੱਸਿਆ ਕਿ ਬੁਰਾਈ ’ਤੇ ਸਚਾਈ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ ਸਾਰਿਆਂ ਦਾ ਸਾਂਝਾ ਤਿਉਹਾਰ ਹੈ ਅਤੇ ਇਸ ਮੌਕੇ ਦੁਸਹਿਰਾ ਸਮਾਗਮ ਜ਼ਿਲ੍ਹੇ ਭਰ ਤੋਂ ਪੁੱਜ ਰਹੀਆਂ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ ਜਿਨ੍ਹਾਂ ਨੂੰ ਪ੍ਰਬੰਧਕਾਂ ਵਲੋਂ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਉਪਰੰਤ ਆਸ ਪਾਸ ਦੀਆਂ ਰਾਮ ਲੀਲ੍ਹਾ ਕਮੇਟੀਆਂ ਵਲੋਂ ਝਾਕੀਆਂ ਕੱਢੀਆਂ ਜਾਣਗੀਆਂ ਅਤੇ ਰਾਮ ਲੀਲ੍ਹਾ ਕਮੇਟੀਆਂ ਦੇ ਪ੍ਰਬੰਧਕਾਂ ਦਾ ਵੀ ਵਿਸ਼ੇਸ ਸਨਾਮਨ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਸੂਰਜ ਅਸਤ ਹੋਣ ਮੌਕੇ ਸਮਾਂ ਕਰੀਬ ਸਾਢੇ 6 ਵਜੇ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਦਾ ਦਹਿਨ ਕੀਤਾ ਜਾਵੇਗਾ। ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਸ਼ਾਮਿਲ ਹੋਣਗੇ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਵਲੋਂ ਰੋਸ ਮਾਰਚ ਅਗਲੀ ਖ਼ਬਰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਹੋਈਆਂ ਸੰਗਤਾਂ, ਰਾਗੀ ਸਿੰਘਾਂ ਨੂੰ ਸਿਰੋਪਾਓ ਭੇਟ ਕਰਕੇ ਕੀਤਾ ਸਨਮਾਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।