ਡੀ. ਸੀ. ਵਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ
ਕਿਹਾ, ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਤੇ ਵਾਤਾਵਰਨ ਹੁੰਦਾ ਹੈ ਪ੍ਰਦੂਸ਼ਿਤ
ਅੰਮ੍ਰਿਤਸਰ, 15 ਅਕਤੂਬਰ (ਰੇਸ਼ਮ ਸਿੰਘ)-ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ, ਮਿੱਤਰ ਕੀੜੇ ਨਸ਼ਟ ਹੋ ਜਾਂਦੇ ਹਨ ਅਤੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ। ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੇ ਜ਼ਹਿਰੀਲੇ ਧੂੰਏਂ ਦਾ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ’ਤੇ ਵੀ ਮਾੜਾ ਅਸਰ ਪੈਂਦਾ ਹੈ।
ਡ
ਡੀ.ਸੀ. ਦਲਵਿੰਦਰਜੀਤ ਸਿੰਘ
16-10-2026
ਅੰਮ੍ਰਿਤਸਰ, 15 ਅਕਤੂਬਰ (ਰੇਸ਼ਮ ਸਿੰਘ)-ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ, ਮਿੱਤਰ ਕੀੜੇ ਨਸ਼ਟ ਹੋ ਜਾਂਦੇ ਹਨ ਅਤੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ। ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੇ ਜ਼ਹਿਰੀਲੇ ਧੂੰਏਂ ਦਾ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ’ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿਚ ਹੀ ਵਾਹੁਣ ਨੂੰ ਤਰਜੀਹ ਦੇਣ। ਉਨ੍ਹਾਂ ਦੱਸਿਆ ਕਿ ਇਕ ਟਨ ਪਰਾਲੀ ਨੂੰ ਅੱਗ ਲਗਾਉਣ ਨਾਲ ਤਕਰੀਬਨ 400 ਕਿਲੋ ਜੈਵਿਕ ਕਾਰਬਨ, 5.5 ਕਿਲੋ ਨਾਈਟ੍ਰੋਜਨ, 2.3 ਕਿਲੋ ਫਾਸਫੋਰਸ, 25 ਕਿਲੋ ਪੋਟਾਸ਼ ਅਤੇ 1.2 ਕਿਲੋ ਸਲਫਰ ਦਾ ਨੁਕਸਾਨ ਹੁੰਦਾ ਹੈ। ਇਸ ਲਈ ਪਰਾਲੀ ਦਾ ਸੁਚੱਜਾ ਪ੍ਰਬੰਧਨ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਵਾਤਾਵਰਨ ਦੀ ਸੰਭਾਲ ਲਈ ਬੇਹੱਦ ਜ਼ਰੂਰੀ ਹੈ । ਉਨ੍ਹਾਂ ਕਿਹਾ ਕਿ ਕਿਸਾਨ ਬੇਲਰ ਦੀ ਮਦਦ ਨਾਲ ਪਰਾਲੀ ਦੀਆਂ ਗੱਠਾਂ ਬਣਾ ਕੇ ਇਸ ਨੂੰ ਵੇਚ ਸਕਦੇ ਹਨ ਅਤੇ ਵਾਧੂ ਆਮਦਨ ਕਮਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨੂੰ ਬੇਲੋੜਾ ਬੋਝ ਸਮਝਣ ਦੀ ਬਜਾਏ ਆਮਦਨ ਦੇ ਇੱਕ ਸੰਭਾਵੀ ਸਰੋਤ ਵਜੋਂ ਦੇਖਣਾ ਚਾਹੀਦਾ ਹੈ। ਇਸ ਤੋਂ ਇਲਾਵਾ ਪਰਾਲੀ ਦੀ ਵਰਤੋਂ ਪਸ਼ੂਆਂ ਲਈ ਸੁੱਕੇ ਚਾਰੇ ਵਜੋਂ ਵੀ ਕੀਤੀ ਜਾ ਸਕਦੀ ਹੈ।