18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਖੇਤੀਬਾੜੀ ਵਿਭਾਗ ਵਲੋਂ ਕੈਮੀਕਲ ਫੈਕਟਰੀ ’ਚ ਛਾਪੇਮਾਰੀ 4,000 ਬੈਗ ਜ਼ਬਤ, ਐੱਫ.ਆਈ.ਆਰ. ਦਰਜ, ਦੋ ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ, 17 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਲੋਂ ਜ਼ਿਲ੍ਹੇ ’ਚ ਖੇਤੀਬਾੜੀ ਗ੍ਰੇਡ ਸਬਸਿਡੀ ਵਾਲੀ ਯੂਰੀਆ ਖਾਦ ਦੀ ਦੁਰਵਰਤੋਂ ਅਤੇ ਗ਼ੈਰ-ਕਾਨੂੰਨੀ ਡਾਇਵਰਜ਼ਨ ਨੂੰ ਰੋਕਣ ਲਈ ਵੱਖ-ਵੱਖ ਫੀਡ ਫੈਕਟਰੀਆਂ ਅਤੇ ਹੋਰ ਉਦਯੋਗਿਕ ਇਕਾਈਆਂ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਜੀ. ਐੱਸ.

ਅਜੀਤ ਡੈਸਕ 18-10-2026
ਅੰਮ੍ਰਿਤਸਰ, 17 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਲੋਂ ਜ਼ਿਲ੍ਹੇ ’ਚ ਖੇਤੀਬਾੜੀ ਗ੍ਰੇਡ ਸਬਸਿਡੀ ਵਾਲੀ ਯੂਰੀਆ ਖਾਦ ਦੀ ਦੁਰਵਰਤੋਂ ਅਤੇ ਗ਼ੈਰ-ਕਾਨੂੰਨੀ ਡਾਇਵਰਜ਼ਨ ਨੂੰ ਰੋਕਣ ਲਈ ਵੱਖ-ਵੱਖ ਫੀਡ ਫੈਕਟਰੀਆਂ ਅਤੇ ਹੋਰ ਉਦਯੋਗਿਕ ਇਕਾਈਆਂ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਜੀ.ਐੱਸ.ਟੀ. ਇੰਟੈਲੀਜੈਂਸ ਵਲੋਂ ਸਾਂਝੀ ਕਾਰਵਾਈ ਕਰਦਿਆਂ ਬੱਲ ਕਲਾਂ, ਮਜੀਠਾ ਰੋਡ ਸਥਿਤ ਮ੍ਰਿਧੁਲ ਕੈਮੀਕਲਜ਼ ਦੇ ਕੰਪਲੈਕਸ ਵਿਖੇ ਛਾਪੇਮਾਰੀ ਕੀਤੀ ਗਈ।ਇਸ ਦੌਰਾਨ ਖੇਤੀਬਾੜੀ ‘ਚ ਵਰਤੀ ਜਾਣ ਵਾਲੀ ਯੂਰੀਆ ਖਾਦ ਦੇ ਲਗਭਗ 4,000 ਬੈਗ ਜ਼ਬਤ ਕੀਤੇ ਗਏ।ਜ਼ਬਤ ਕੀਤੀ ਗਈ ਯੂਰੀਆ ਖਾਦ ਹਿੰਦੁਸਤਾਨ ਫਰਟੀਲਾਈਜ਼ਰਜ਼ ਲਿਮਟਿਡ, ਰਾਸ਼ਟਰੀ ਕੈਮੀਕਲਜ਼ ਐਂਡ ਫਰਟੀਲਾਈਜ਼ਰਜ਼ ਲਿਮਟਿਡ ਅਤੇ ਕ੍ਰਿਭਕੋ ਫਰਟੀਲਾਈਜ਼ਰਜ਼ ਲਿਮਟਿਡ ਵਲੋਂ ਤਿਆਰ ਕੀਤੀ ਗਈ ਹੈ। ਕਾਰਵਾਈ ਦੌਰਾਨ ਜੀ.ਐੱਸ.ਟੀ. ਇੰਟੈਲੀਜੈਂਸ ਦੀ ਟੀਮ ਵਲੋਂ ਸੰਬੰਧਤ ਉਦਯੋਗਿਕ ਇਕਾਈ ਦੇ ਦਫ਼ਤਰੀ ਰਿਕਾਰਡ ਦੀ ਵੀ ਜਾਂਚ ਕੀਤੀ ਗਈ ਅਤੇ ਲੋੜੀਂਦੇ ਦਸਤਾਵੇਜ਼ ਕਬਜ਼ੇ ਵਿਚ ਲਏ ਗਏ। ਇਸ ਮਾਮਲੇ ਸਬੰਧੀ ਡੀ.ਐੱਸ.ਪੀ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਜ਼ਰੂਰੀ ਵਸਤਾਂ ਐਕਟ, 1955, ਖਾਦ ਕੰਟਰੋਲ ਆਰਡਰ, 1985 ਅਤੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 318(4) ਤਹਿਤ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਾਰਵਾਈ ਦੇਰ ਰਾਤ ਤੱਕ ਜਾਰੀ ਰਹੀ ਅਤੇ ਇਸ ਮਾਮਲੇ ‘ਚ ਹੁਣ ਤੱਕ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।ਮੁੱਖ ਖੇਤੀਬਾੜੀ ਅਫ਼ਸਰ ਅਮਰਜੀਤ ਸਿੰਘ ਦੋਸਾਂਝ ਨੇ ਦੱਸਿਆ ਕਿ ਖੇਤੀਬਾੜੀ ਗ੍ਰੇਡ ਯੂਰੀਆ ਇੱਕ ਨਿਯਮਤ ਅਤੇ ਸਬਸਿਡੀਸ਼ੁਦਾ ਖਾਦ ਹੈ, ਜਿਸ ‘ਤੇ ਕਿਸਾਨਾਂ ਦੀ ਸਹੂਲਤ ਲਈ ਸਰਕਾਰ ਵਲੋਂ ਭਾਰੀ ਸਬਸਿਡੀ ਦਿੱਤੀ ਜਾਂਦੀ ਹੈ।ਇਸ ਕਾਰਨ ਇਸ ਦੀ ਵਰਤੋਂ ਖੇਤੀਬਾੜੀ ਦੇ ਕੰਮਾਂ ਲਈ ਹੀ ਕੀਤੀ ਜਾਣੀ ਮਨਜ਼ੂਰ ਹੈ।ਦੂਜੇ ਪਾਸੇ, ਉਦਯੋਗਿਕ ਇਕਾਈਆਂ ਵਲੋਂ ਵਰਤੋਂ ਲਈ ਖਾਦ ਕੰਪਨੀਆਂ ਵਲੋਂ ਤਕਨੀਕੀ ਗ੍ਰੇਡ ਯੂਰੀਆ ਮੁਹੱਈਆ ਕਰਵਾਈ ਜਾਂਦੀ ਹੈ, ਜਿਸ ‘ਤੇ ਸਰਕਾਰ ਵਲੋਂ ਖੇਤੀਬਾੜੀ ਵਾਲੀ ਯੂਰੀਆ ਦੀ ਤਰ੍ਹਾਂ ਸਬਸਿਡੀ ਨਹੀਂ ਦਿੱਤੀ ਜਾਂਦੀ।ਉਨ੍ਹਾਂ ਦੱਸਿਆ ਕਿ ਜ਼ਬਤ ਕੀਤੀ ਗਈ ਖਾਦ ਦੇ ਨਮੂਨੇ ਲੈ ਕੇ ਜਾਂਚ ਲਈ ਭੇਜ ਦਿੱਤੇ ਗਏ ਹਨ।ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਭਵਿੱਖ ‘ਚ ਛਾਪੇਮਾਰੀਆਂ ਲਗਾਤਾਰ ਜਾਰੀ ਰੱਖੀਆਂ ਜਾਣਗੀਆਂ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਉਦਯੋਗਿਕ ਇਕਾਈ ਵਿੱਚ ਸਬਸਿਡੀ ਵਾਲੀ ਖੇਤੀਬਾੜੀ ਗ੍ਰੇਡ ਯੂਰੀਆ ਦੀ ਗ਼ੈਰ-ਕਾਨੂੰਨੀ ਵਰਤੋਂ ਜਾਂ ਡਾਇਵਰਜ਼ਨ ਪਾਇਆ ਗਿਆ ਤਾਂ ਸਬੰਧਤ ਵਿਅਕਤੀਆਂ ਵਿਰੁੱਧ ਖਾਦ ਕੰਟਰੋਲ ਆਰਡਰ, 1985, ਜ਼ਰੂਰੀ ਵਸਤਾਂ ਐਕਟ, 1955 ਅਤੇ ਹੋਰ ਲਾਗੂ ਕਾਨੂੰਨੀ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਜੀ.ਐੱਸ.ਟੀ. ਇੰਟੈਲੀਜੈਂਸ ਦੀ ਟੀਮ ਤੋਂ ਗਗਨ ਬਹਿਲ, ਪ੍ਰਸ਼ਾਂਤ ਜੋਸ਼ੀ (ਸੀਨੀਅਰ ਇੰਟੈਲੀਜੈਂਸ ਅਫ਼ਸਰ), ਨਵਦੀਪ ਸਿੱਧੂ ਅਤੇ ਅਮਰਿੰਦਰ ਸਿੰਘ (ਇੰਟੈਲੀਜੈਂਸ ਅਫ਼ਸਰ) ਹਾਜ਼ਰ ਸਨ।ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਵਲੋਂ ਬਲਵਿੰਦਰ ਸਿੰਘ ਛੀਨਾ, ਹਰਭਿੰਦਰ ਸਿੰਘ, ਗੁਰਜੋਤ ਸਿੰਘ ਗਿੱਲ, ਪਰਜੀਤ ਸਿੰਘ, ਮਨਦੀਪ ਸਿੰਘ, ਗੁਰਜੀਤ ਸਿੰਘ ਅਤੇ ਗੁਰਬਾਜ ਸਿੰਘ (ਖੇਤੀਬਾੜੀ ਵਿਕਾਸ ਅਫ਼ਸਰ), ਅਸ਼ਵਨੀ ਬਡਵਾਲ (ਖੇਤੀਬਾੜੀ ਉਪ ਨਿਰੀਖਕ), ਸਰਵਣ ਸਿੰਘ (ਏ.ਐੱਸ.ਆਈ.) ਅਤੇ ਜਸਬੀਰ ਸਿੰਘ (ਏ .ਐੱਸ.ਆਈ. ਅਤੇ ਚੌਕੀ ਇੰਚਾਰਜ, ਬੱਲ ਕਲਾਂ, ਥਾਣਾ ਕੰਬੋ) ਵੀ ਮੌਜੂਦ ਸਨ ।
ਪਿਛਲੀ ਖ਼ਬਰ ਡਾ. ਰਣਜੀਤ ਨੇ ਏਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ 110 ਕਿੱਲੋ ਵਜ਼ਨੀ ਬਜ਼ੁਰਗ ਮਹਿਲਾ ਦੇ 20 ਮਿੰਟ ਵਿਚ ਸਫਲਤਾਪੂਰਵ... ਅਗਲੀ ਖ਼ਬਰ 2027 ’ ਚ ਬਸੰਤ ਮਨਾਉਣ ਦੀ ਤਿਆਰੀ ਵਿਰੁੱਧ ਦਾਇਰ ਪਟੀਸ਼ਨ ਲਾਹੌਰ ਹਾਈ ਕੋਰਟ ਵਲੋਂ ਖ਼ਾਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।