18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

2027 ਦੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਮਜ਼ਬੂਤ ਕਰਨ ਦਾ ਸੱਦਾ ਵਾਰਡ ਨੰਬਰ 39 ਵਿਚ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਮੀਟਿੰਗ

ਸੁਲਤਾਨਵਿੰਡ, 17 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਵਾਰਡ ਨੰਬਰ 39 ਦੇ ਇਲਾਕੇ ਛੇ ਵਾਰਡ ਪੰਡੋਰਾ ਵਿਖੇ ਰਾਜਵਿੰਦਰ ਸਿੰਘ ਰਾਜੂ ਅਤੇ ਨੰਬਰਦਾਰ ਧਰਮਿੰਦਰ ਸਿੰਘ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਅਹੁਦੇਦਾਰਾਂ ਦੀ ਭਰਤੀ ਸਬੰਧੀ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਦੱਖਣੀ ਅੰਮ੍ਰਿਤਸਰ ਦੇ ਇੰਚਾਰਜ ਸੁਰਜੀਤ ਸਿੰਘ ਪਹਿਲਵਾਨ ਵਿਸ਼ੇਸ਼ ਤੌਰ ’ਤੇ ਪਹੁੰਚੇ।

ਅਜੀਤ ਡੈਸਕ 18-10-2026
ਸੁਲਤਾਨਵਿੰਡ, 17 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਵਾਰਡ ਨੰਬਰ 39 ਦੇ ਇਲਾਕੇ ਛੇ ਵਾਰਡ ਪੰਡੋਰਾ ਵਿਖੇ ਰਾਜਵਿੰਦਰ ਸਿੰਘ ਰਾਜੂ ਅਤੇ ਨੰਬਰਦਾਰ ਧਰਮਿੰਦਰ ਸਿੰਘ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਅਹੁਦੇਦਾਰਾਂ ਦੀ ਭਰਤੀ ਸਬੰਧੀ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਦੱਖਣੀ ਅੰਮ੍ਰਿਤਸਰ ਦੇ ਇੰਚਾਰਜ ਸੁਰਜੀਤ ਸਿੰਘ ਪਹਿਲਵਾਨ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਪਾਰਟੀ ਦੀ ਮਜ਼ਬੂਤੀ, ਜਥੇਬੰਦਕ ਗਤੀਵਿਧੀਆਂ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਰਜੀਤ ਸਿੰਘ ਪਹਿਲਵਾਨ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਸੁਰਜੀਤ ਸਿੰਘ ਪਹਿਲਵਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਹਮੇਸ਼ਾ ਗਰੀਬਾਂ, ਮਜ਼ਦੂਰਾਂ, ਕਿਸਾਨਾਂ ਅਤੇ ਆਮ ਲੋਕਾਂ ਦੇ ਹਿੱਤਾਂ ਦੀ ਗੱਲ ਕਰਦਾ ਆਇਆ ਹੈ। ਉਨ੍ਹਾਂ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਵਲੋਂ ਆਪਣੇ ਕਾਰਜਕਾਲ ਦੌਰਾਨ ਲੋਕਾਂ ਨੂੰ ਦਿੱਤੀਆਂ ਗਈਆਂ ਸਹੂਲਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮੇਂ ਲੋਕ ਭਲਾਈ ਲਈ ਕਈ ਉਪਰਾਲੇ ਕੀਤੇ ਗਏ ਸਨ। ਉਨ੍ਹਾਂ ਨੇ ਮੀਟਿੰਗ ਵਿਚ ਹਾਜ਼ਰ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਯਤਨਸ਼ੀਲ ਰਹਿਣ। ਇਸ ਮੌਕੇ ਕੋਆਪ੍ਰੇਟਿਵ ਬੈਂਕ ਦੇ ਸਾਬਕਾ ਡਾਇਰੈਕਟਰ ਮਿਲਾਪ ਸਿੰਘ ਖਜਾਨੇਵਾਲੀਆ, ਜਰਮਨਜੀਤ ਸਿੰਘ ਸੁਲਤਾਨਵਿੰਡ, ਨਰਿੰਦਰ ਸਿੰਘ ਕੰਬੋਜ, ਕੁਲਦੀਪ ਕੁਮਾਰ ਸ਼ਾਹ, ਸੁਲਤਾਨ ਸਿੰਘ ਅਤੇ ਸਾਬਕਾ ਕੌਂਸਲਰ ਗੁਰਮੇਜ ਸਿੰਘ ਬੱਬੀ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ‘ ਇੰਨਲਿਸਟਮੈਟ-ਆਉਟਸੋਰਸ ਤਾਲਮੇਲ ਕਮੇਟੀ ਵਲੋਂ ਅਰਥੀ ਫੂਕ ਮੁਜਾਹਰੇ 20 ਨੂੰ ਅਗਲੀ ਖ਼ਬਰ ਗੈਵੀ ਕਲੇਰ ਬਿਨਾਂ ਰੁਕਾਵਟ ਨਿਰੰਤਰ ਲਗਵਾ ਰਹੇ ਨਿਊਜ਼ੀਲੈਂਡ ਦੇ ਸਟੂਡੈਂਟਸ ਵੀਜ਼ੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।