ਭਾਜਪਾ ਦੇਸ਼ ਵਿਚ ਨਸ਼ੇ ਲਿਆਉਣ ਲਈ ਸਭ ਤੋਂ ਵੱਧ ਜ਼ਿੰਮੇਵਾਰ-ਕੁਲਦੀਪ ਸਿੰਘ ਧਾਲੀਵਾਲ
ਅੰਮ੍ਰਿਤਸਰ, 20 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੇ ਕੋਹੜ ਬਾਰੇ ਉਪਦੇਸ਼ ਦੇਣ ਤੋਂ ਪਹਿਲਾਂ ਅਮਿਤ ਸ਼ਾਹ ਨੂੰ ਉਨ੍ਹਾਂ ਰਾਜਾਂ ਦਾ ਵੀ ਨਸ਼ਿਆਂ ਸਬੰਧੀ ਰਿਪੋਰਟ ਕਾਰਡ ਜਨਤਕ ਕਰਨਾ ਚਾਹੀਦਾ ਹੈ, ਜਿਥੇ ਭਾਜਪਾ ਇਸ ਵੇਲੇ ਸੱਤਾ ਵਿਚ ਹੈ ਅਤੇ ਉਨ੍ਹਾਂ ਨੂੰ ਇਹ ਵੀ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਪੰਜਾਬ ਵਿਚ ਨਸ਼ਿਆਂ ਅਤੇ ਹਥਿਆਰਾਂ ਨੂੰ ਦਾਖ਼ਲ ਹੋਣ ਤੋਂ ਰੋਕਣ ਲਈ ਕੇਂਦਰ ਸਰਕਾਰ ਨੇ ਪਿਛਲੇ 12-13 ਸਾਲਾਂ ’ਚ ਕੀ ਕੀਤਾ ਹੈ। ਧਾਲੀਵਾਲ ਨੇ ਕਿਹਾ ਕਿ ਅੱਜ ਪੰਜਾਬ ਜਿਸ ਨਸ਼ੇ ਦੀ ਸਮੱਸਿਆ ਨਾਲ ਜੂਝ ਰਿਹਾ ਹੈ, ਉਸ ਦੀਆਂ ਜੜ੍ਹਾਂ 2007 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਲੱਗੀਆਂ ਸਨ ਅਤੇ ਉਸ ਦੇ ਫਲਣ-ਫੁੱਲਣ ’ਚ ਕਾਂਗਰਸ ਨੇ ਵੱਡਾ ਯੋਗਦਾਨ ਪਾਇਆ।
ਅੰਮ੍ਰਿਤਸਰ, 20 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੇ ਕੋਹੜ ਬਾਰੇ ਉਪਦੇਸ਼ ਦੇਣ ਤੋਂ ਪਹਿਲਾਂ ਅਮਿਤ ਸ਼ਾਹ ਨੂੰ ਉਨ੍ਹਾਂ ਰਾਜਾਂ ਦਾ ਵੀ ਨਸ਼ਿਆਂ ਸਬੰਧੀ ਰਿਪੋਰਟ ਕਾਰਡ ਜਨਤਕ ਕਰਨਾ ਚਾਹੀਦਾ ਹੈ, ਜਿਥੇ ਭਾਜਪਾ ਇਸ ਵੇਲੇ ਸੱਤਾ ਵਿਚ ਹੈ ਅਤੇ ਉਨ੍ਹਾਂ ਨੂੰ ਇਹ ਵੀ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਪੰਜਾਬ ਵਿਚ ਨਸ਼ਿਆਂ ਅਤੇ ਹਥਿਆਰਾਂ ਨੂੰ ਦਾਖ਼ਲ ਹੋਣ ਤੋਂ ਰੋਕਣ ਲਈ ਕੇਂਦਰ ਸਰਕਾਰ ਨੇ ਪਿਛਲੇ 12-13 ਸਾਲਾਂ ’ਚ ਕੀ ਕੀਤਾ ਹੈ। ਧਾਲੀਵਾਲ ਨੇ ਕਿਹਾ ਕਿ ਅੱਜ ਪੰਜਾਬ ਜਿਸ ਨਸ਼ੇ ਦੀ ਸਮੱਸਿਆ ਨਾਲ ਜੂਝ ਰਿਹਾ ਹੈ, ਉਸ ਦੀਆਂ ਜੜ੍ਹਾਂ 2007 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਲੱਗੀਆਂ ਸਨ ਅਤੇ ਉਸ ਦੇ ਫਲਣ-ਫੁੱਲਣ ’ਚ ਕਾਂਗਰਸ ਨੇ ਵੱਡਾ ਯੋਗਦਾਨ ਪਾਇਆ। ਉਸ ਸਮੇਂ ਦੌਰਾਨ ਹੀ ਪੰਜਾਬ ਵਿਚ ‘ਚਿੱਟਾ’ ਸ਼ਬਦ ਵਿਆਪਕ ਤੌਰ ’ਤੇ ਮਸ਼ਹੂਰ ਹੋਇਆ ਸੀ। ਧਾਲੀਵਾਲ ਨੇ ਕਿਹਾ ਕਿ ਅਮਿਤ ਸ਼ਾਹ ਅਤੇ ਹੋਰ ਵਿਰੋਧੀ ਨੇਤਾ ਵਿਹਾਰਕ ਹੱਲ ਪੇਸ਼ ਕਰਨ ਦੀ ਬਜਾਏ ਨਸ਼ਿਆਂ ਤੋਂ ਪ੍ਰਭਾਵਿਤ ਲੋਕਾਂ ਦੀਆਂ ਮੌਤਾਂ ’ਤੇ ਸਿਆਸੀ ਰੋਟੀਆਂ ਸੇਕਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ, ਨਸ਼ਾ ਤਸਕਰੀ ਨਾਲ ਜੁੜੀਆਂ ਜਾਇਦਾਦਾਂ ਨੂੰ ਢਾਹ ਕੇ ਅਤੇ ਸ਼ਾਮਲ ਲੋਕਾਂ ਵਿਰੁੱਧ ਕਾਰਵਾਈ ਕਰਕੇ ਆਪਣੀ ਵਚਨਬੱਧਤਾ ਦਾ ਪ੍ਰਦਰਸ਼ਨ ਕੀਤਾ ਹੈ।