21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਕਿਸ਼ੋਰ ਰੈਣਾ ਨੂੰ ਮੁੜ ਬਾਈਪਾਸ ਮੰਡਲ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਕੀਤਾ ਸਨਮਾਨਿਤ

ਅੰਮ੍ਰਿਤਸਰ, 20 ਅਕਤੂਬਰ (ਹਰਮਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਦੀ ਹਲਕਾ ਉੱਤਰੀ ’ਚ ਇਕ ਬੈਠਕ ਹੋਈ ਜਿਸ ਵਿਚ ਹਲਕਾ ਇੰਚਾਰਜ਼ ਸੁਖਮਿੰਦਰ ਸਿੰਘ ਪਿੰਟੂ ਵਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ’ਤੇ ਹਲਕਾ ਉੱਤਰੀ ਦੇ ਅਧੀਨ ਆਉਂਦੇ ਬਾਈਪਾਸ ਮੰਡਲ ਦੇ ਕਿਸ਼ੋਰ ਰੈਣਾ ਨੂੰ ਮੁੜ ਪ੍ਰਧਾਨ ਬਣਾਏ ਜਾਣ ’ਤੇ ਖ਼ੁਸ਼ੀ ਦਾ ਇਜਹਾਰ ਕੀਤਾ ਗਿਆ।

ਅਜੀਤ ਡੈਸਕ 21-10-2026
ਅੰਮ੍ਰਿਤਸਰ, 20 ਅਕਤੂਬਰ (ਹਰਮਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਦੀ ਹਲਕਾ ਉੱਤਰੀ ’ਚ ਇਕ ਬੈਠਕ ਹੋਈ ਜਿਸ ਵਿਚ ਹਲਕਾ ਇੰਚਾਰਜ਼ ਸੁਖਮਿੰਦਰ ਸਿੰਘ ਪਿੰਟੂ ਵਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ’ਤੇ ਹਲਕਾ ਉੱਤਰੀ ਦੇ ਅਧੀਨ ਆਉਂਦੇ ਬਾਈਪਾਸ ਮੰਡਲ ਦੇ ਕਿਸ਼ੋਰ ਰੈਣਾ ਨੂੰ ਮੁੜ ਪ੍ਰਧਾਨ ਬਣਾਏ ਜਾਣ ’ਤੇ ਖ਼ੁਸ਼ੀ ਦਾ ਇਜਹਾਰ ਕੀਤਾ ਗਿਆ। ਇਸ ਮੌਕੇ ’ਤੇ ਸੁਖਮਿੰਦਰ ਸਿੰਘ ਪਿੰਟੂ ਨੇ ਕਿਹਾ ਕਿ ਕਿਸ਼ੋਰ ਰੈਣਾ ਨੇ ਹਮੇਸ਼ਾਂ ਹੀ ਪਾਰਟੀ ਲਈ ਸਮਰਪਿਤ ਭਾਵਨਾ ਨਾਲ ਕੰਮ ਕੀਤੀ ਹੈ ਅਤੇ ਉਨ੍ਹਾਂ ਨੇ ਪਾਰਟੀ ਦੇ ਵਿਸਥਾਰ ਲਈ ਦਿਨ ਰਾਤ ਇਕ ਕੀਤਾ ਅਤੇ ਪਾਰਟੀਆਂ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਘਰ ਘਰ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਰੈਣਾ ਵਰਗੇ ਪਾਰਟੀ ਵਰਕਰਾਂ ਦੀ ਬਦੌਲਤ ਹੀ ਭਾਰਤੀ ਜਨਤਾ ਪਾਰਟੀ ਦਾ ਤੇਜ਼ੀ ਨਾਲ ਪਸਾਰ ਹੋ ਰਿਹਾ ਹੈ ਅਤੇ ਹੁਣ ਭਾਜਪਾ ਦੀ ਸਰਕਾਰ ਬਣਾਉਣ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ। ਇਸ ਮੌਕੇ ’ਤੇ ਪਿੰਟੂ ਵਲੋਂ ਸ੍ਰੀ ਰੈਣਾ ਦੀ ਇਸ ਨਿਯੁਕਤੀ ਲਈ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ’ਤੇ ਮੰਡਲ ਦੇ ਹੋਰ ਅਹੁੱਦੇਦਾਰ ਅਤੇ ਵਰਕਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਮਾਊਂਟ ਲਿਟਰਾ ਜੀ ਸਕੂਲ ਅੰਮ੍ਰਿਤਸਰ ਵਿਖੇ ਨਵਰਾਤਰੀ ਅਤੇ ਵਿਜੈਦਸ਼ਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸਟਾਰਲਿੰਕ ਭਾਰਤ ਦੀ ਅੰਦਰੂਨੀ ਸੁਰੱਖਿਆ ਲਈ ਖ਼ਤਰਾ : ਸੰਦੀਪ ਖੋਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।