22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਮਿੱਥ ਕੇ ਕਤਲ ਕਰਨ ਤੇ ਹੈਂਡ ਗ੍ਰਨੇਡ ਸੁੱਟੇ ਜਾਣ ਦੀਆਂ 2 ਵੱਡੀਆਂ ਘਟਨਾਵਾਂ ਟਲੀਆਂ ਤਿੰਨ ਨਾਬਾਲਗ ਲੜਕਿਆਂ ਸਮੇਤ 7 ਮੁਲਜ਼ਮ ਕਾਬੂ :

ਅੰਮ੍ਰਿਤਸਰ, 21 ਅਕਤੂਬਰ (ਰੇਸ਼ਮ ਸਿੰਘ)-ਆ ਰਹੇ ਤਿਓਹਾਰਾਂ ਦੇ ਦਿਨਾਂ ’ਚ ਕਿਸੇ ਸ਼ਖ਼ਸੀਅਤ ਦਾ ਮਿੱਥ ਕੇ ਕਤਲ ਕਰਨ ਤੇ ਹੈਂਡ ਗ੍ਰਨੇਡ ਸੁੱਟ ਕੇ ਹਮਲਾ ਕਰਨ ਦੀਆਂ 2 ਵੱਡੀਆਂ ਘਟਨਾਵਾਂ ਟਲ ਗਈਆਂ ਹਨ ਜਦੋਂ ਕਿ ਪੁਲਿਸ ਵਲੋਂ 7 ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਹੈਂਡ ਗ੍ਰਨੇਡ, 2 ਪਿਸਤੌਲ 30 ਬੋਰ ਸਣੇ 29 ਜਿੰਦਾ ਕਾਰਤੂਸ ਤੇ 3. 4 ਕਿਲੋਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ।

ਅਜੀਤ ਡੈਸਕ 22-10-2026
ਅੰਮ੍ਰਿਤਸਰ, 21 ਅਕਤੂਬਰ (ਰੇਸ਼ਮ ਸਿੰਘ)-ਆ ਰਹੇ ਤਿਓਹਾਰਾਂ ਦੇ ਦਿਨਾਂ ’ਚ ਕਿਸੇ ਸ਼ਖ਼ਸੀਅਤ ਦਾ ਮਿੱਥ ਕੇ ਕਤਲ ਕਰਨ ਤੇ ਹੈਂਡ ਗ੍ਰਨੇਡ ਸੁੱਟ ਕੇ ਹਮਲਾ ਕਰਨ ਦੀਆਂ 2 ਵੱਡੀਆਂ ਘਟਨਾਵਾਂ ਟਲ ਗਈਆਂ ਹਨ ਜਦੋਂ ਕਿ ਪੁਲਿਸ ਵਲੋਂ 7 ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਹੈਂਡ ਗ੍ਰਨੇਡ, 2 ਪਿਸਤੌਲ 30 ਬੋਰ ਸਣੇ 29 ਜਿੰਦਾ ਕਾਰਤੂਸ ਤੇ 3.4 ਕਿਲੋਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ। ਗ੍ਰਿਫ਼ਤਾਰ ਕੀਤੇ 7 ਮੁਲਜ਼ਮਾਂ ’ਚੋਂ ਤਿੰਨ ਨਾਬਾਲਗ ਲੜਕੇ ਹਨ ਜੋ ਕਿ ਹੈਂਡ ਗ੍ਰਨੇਡ ਸਮੇਤ ਕਾਬੂ ਕੀਤੇ ਗਏ ਹਨ। ਅੱਜ ਇਥੇ ਆਈ. ਜੀ. ਪੀ. ਸਰਹੱਦੀ ਜ਼ੋਨ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਕੀਤੀ ਗਈ। ਪਹਿਲੀ ਕਾਰਵਾਈ ਵਿਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਜੈ (29), ਵਾਸੀ ਪਿੰਡ ਮੁੱਧ ਖੋਖਰ ਅਤੇ ਰੌਬਿਨ ਮਸੀਹ ਉਰਫ਼ ਨੋਨੀ (22) ਵਾਸੀ ਸੁਲਤਾਨਵਿੰਡ ਵਜੋਂ ਹੋਈ ਹੈ। ਦੂਜੀ ਕਾਰਵਾਈ ਵਿਚ ਤਿੰਨ ਨਾਬਾਲਗਾਂ ਸਮੇਤ ਗੁਰਲਾਲ ਸਿੰਘ (20) ਅਤੇ ਰਸ਼ਪਾਲ ਸਿੰਘ (19) ਦੋਵੇਂ ਵਾਸੀਆਂ ਲੋਪੋਕੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਇਕ ਬਿਨਾਂ ਨੰਬਰੀ ਹੀਰੋ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ੀ ਤਸਕਰਾਂ ਦੇ ਇਸ਼ਾਰੇ ’ਤੇ ਹਥਿਆਰਾਂ ਦੀ ਤਸਕਰੀ ਕਰ ਕੇ ਅੱਗੇ ਸਪਲਾਈ ਕਰ ਰਹੇ ਸਨ। ਆਈ.ਜੀ.ਪੀ. ਸ: ਭੁੱਲਰ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਅਜੈ ਨਾਮ ਦੇ ਸ਼ੱਕੀ ਵਿਅਕਤੀ ਵੱਲੋਂ ਵਿਦੇਸ਼ੀ ਗੈਂਗਸਟਰਾਂ ਦੇ ਇਸ਼ਾਰੇ ’ਤੇ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਅਤੇ ਨਾਜਾਇਜ਼ ਹਥਿਆਰਾਂ ਦੀ ਖੇਪ ਪ੍ਰਾਪਤ ਕੀਤੀ ਹੈ ਤਾਂ ਜੋ ਇਸ ਨੂੰ ਅੱਗੇ ਸਪਲਾਈ ਕੀਤਾ ਜਾ ਸਕੇ। ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀ ਦੇ ਤਾਲਮੇਲ ਨਾਲ ਮਾਨਾਂਵਾਲਾ ਖੇਤਰ ਵਿਚ ਵਿਸ਼ੇਸ਼ ਨਾਕਾਬੰਦੀ ਕਰਕੇ ਸਪਲੈਂਡਰ ਮੋਟਰਸਾਈਕਲ ’ਤੇ ਜਾ ਰਹੇ ਅਜੈ ਅਤੇ ਉਸਦੇ ਸਾਥੀ ਰੌਬਿਨ ਮਸੀਹ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੋਟਰਸਾਇਕਲ ਦੇ ਪਿੱਛੇ ਬੈਠੇ ਅਜੈ ਕੋਲੋਂ ਮਿਲੇ ਬੈਗ ਦੀ ਤਲਾਸ਼ੀ ਲੈਣ ’ਤੇ ਲਗਭਗ 3.4 ਕਿਲੋ ਹੈਰੋਇਨ ਅਤੇ ਇਕ 30 ਬੋਰ ਪਿਸਤੌਲ ਸਮੇਤ 19 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਦੂਜੀ ਕਾਰਵਾਈ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਦੁਸ਼ਹਿਰੇ ਦੇ ਤਿਉਹਾਰ ਮੌਕੇ ਗਸ਼ਤ ਕਰਦਿਆਂ ਸੀ.ਆਈ.ਏ. ਅਤੇ ਥਾਣਾ ਲੋਪੋਕੇ ਦੇ ਐਸ.ਐਚ.ਓ. ਦੀ ਸਾਂਝੀ ਟੀਮ ਨੂੰ ਇਤਲਾਹ ਮਿਲੀ ਸੀ ਕਿ ਸਰਹੱਦ ਪਾਰੋਂ ਤਸਕਰੀ ਕਰਨ ਵਾਲਾ ਇਕ ਵਿਅਕਤੀ ਸਥਾਨਕ ਨੌਜਵਾਨਾਂ ਰਾਹੀਂ ਹਥਿਆਰਾਂ ਅਤੇ ਵਿਸਫੋਟਕਾਂ ਦੀਆਂ ਖੇਪਾਂ ਭੇਜ ਰਿਹਾ ਹੈ। ਇਸ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਚੈਕਿੰਗ ਦੌਰਾਨ ਇਸ ਗਰੁੱਪ ਨੂੰ ਹਿਰਾਸਤ ਵਿਚ ਲਿਆ ਅਤੇ ਦੋਸ਼ੀਆਂ ਕੋਲੋਂ ਇਕ ਜ਼ਿੰਦਾ ਹੈਂਡ ਗ੍ਰਨੇਡ, ਇਕ 30 ਬੋਰ ਪਿਸਤੌਲ ਸਮੇਤ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਇਨ੍ਹਾਂ ’ਚੋਂ ਮੁਲਜ਼ਮ ਅਜੈ ਨਸ਼ੇ ਦਾ ਆਦੀ ਹੈ ਅਤੇ ਇਕ ਜੁਰਾਇਮ-ਪੇਸ਼ਾ ਅਪਰਾਧੀ ਹੈ। ਉਸ ਵਿਰੁੱਧ ਐਨ. ਡੀ. ਪੀ. ਐਸ. ਐਕਟ ਅਧੀਨ ਚਾਰ ਮਾਮਲੇ ਅਤੇ ਅਸਲਾ ਐਕਟ ਤਹਿਤ ਇਕ ਮਾਮਲਾ ਦਰਜ ਹੈ। ਇਸ ਸਬੰਧੀ ਥਾਣਾ ਚਾਟੀਵਿੰਡ ਤੇ ਲੋਪੋਕੇ ਵਿਖੇ 2 ਵੱਖ ਵੱਖ ਮਾਮਲੇ ਦਰਜ ਕਰ ਲਏ ਗਏ ਹਨ। ਇਸ ਮੌਕੇ ਐਸ.ਐਸ.ਪੀ. ਕੰਵਲਪ੍ਰੀਤ ਸਿੰਘ ਚਾਹਲ, ਐਸ.ਪੀ. ਰਮਨਦੀਪ ਸਿੰਘ, ਡੀ.ਐਸ.ਪੀ. ਜਗਬੀਰ ਸਿੰਘ ਔਲਖ ਤੇ ਡੀ.ਐਸ.ਪੀ. ਗੁਰਿੰਦਰ ਸਿੰਘ ਨਾਗਰਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਸਿਫ਼ਾਰਸ਼ ’ਤੇ ਨੂਰਪੁਰ ਬੇਦੀ ਬਲਾਕ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਤਿਆਰੀਆਂ ਸ਼ੁਰੂ ਅਗਲੀ ਖ਼ਬਰ ਅੰਮ੍ਰਿਤਸਰ ਦੀ 450 ਸਾਲਾ ਵਿਰਾਸਤ ਨੂੰ ਸਮਰਪਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਏ-ਜ਼ੋਨ ਯੁਵਕ ਮੇਲਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।