23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਵੱਖ-ਵੱਖ ਥਾਂਵਾਂ ਤੋਂ ਸ਼ੋਭਾ ਯਾਤਰਾ ਕੱਢੀਆਂ

ਅੰਮ੍ਰਿਤਸਰ, 22 ਅਕਤੂਬਰ (ਰਾਜੇਸ਼ ਕੁ੍ਰਮਾਰ ਸ਼ਰਮਾ)-ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਮੌਕੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਭਗਵਾਨ ਵਾਲਮੀਕਿ ਆਸ਼ਰਮ ਧੂਣਾ ਸਾਹਿਬ ਟਰੱਸਟ ਰਾਮ ਤੀਰਥ ਵਲੋਂ ਕੇਂਦਰੀ ਰਵਿਦਾਸ ਮੰਦਰ ਹਾਲ ਗੇਟ ਤੋਂ ਕੱਢੀ ਵਿਸ਼ਾਲ ਸ਼ੋਭਾ ਯਾਤਰਾ ’ਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਸ਼ੋਭਾ ਯਾਤਰਾ ਦੀ ਸ਼ੁਰੂਆਤ ਕਰਵਾਈ। ਇਸੇ ਤਰ੍ਹਾਂ ਅੰਬੇਡਕਰ ਸਮਾਜ ਦਲ ਰਜਿ.

ਅਸਮਾਨ ’ਚ ਗੁਬਾਰੇ ਛੱਡ ਕੇ ਸ਼ੋਭਾ ਯਾਤਰਾ ਦੀ ਸ਼ੁਰੂਆਤ ਕਰਦੇ ਹੋਏ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਕੌਂਸਲਰ ਵਿਕਾਸ ਸੋਨੀ ਤੇ ਹੋਰ। ਤਸਵੀਰ : ਹਰਜੀਤ ਸਿੰਘ 23-10-2026
ਅੰਮ੍ਰਿਤਸਰ, 22 ਅਕਤੂਬਰ (ਰਾਜੇਸ਼ ਕੁ੍ਰਮਾਰ ਸ਼ਰਮਾ)-ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਮੌਕੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਭਗਵਾਨ ਵਾਲਮੀਕਿ ਆਸ਼ਰਮ ਧੂਣਾ ਸਾਹਿਬ ਟਰੱਸਟ ਰਾਮ ਤੀਰਥ ਵਲੋਂ ਕੇਂਦਰੀ ਰਵਿਦਾਸ ਮੰਦਰ ਹਾਲ ਗੇਟ ਤੋਂ ਕੱਢੀ ਵਿਸ਼ਾਲ ਸ਼ੋਭਾ ਯਾਤਰਾ ’ਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਸ਼ੋਭਾ ਯਾਤਰਾ ਦੀ ਸ਼ੁਰੂਆਤ ਕਰਵਾਈ। ਇਸੇ ਤਰ੍ਹਾਂ ਅੰਬੇਡਕਰ ਸਮਾਜ ਦਲ ਰਜਿ. ਭਾਰਤ ਵਲੋਂ ਵਾਲਮੀਕਿ ਚੌਕ, ਜੀ.ਟੀ. ਰੋਡ, ਅੰਮ੍ਰਿਤਸਰ ਤੋਂ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ’ਚ ਵੀ ਸੋਨੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਕੇ ਸ਼ੋਭਾ ਯਾਤਰਾ ਦਾ ਸ਼ੁਭ ਆਰੰਭ ਕੀਤਾ। ਇਸ ਮੌਕੇ ਓ. ਪੀ. ਸੋਨੀ ਨੇ ਸਮੂਹ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ। ਇਸ ਪਾਵਨ ਮੌਕੇ ਓਮ ਪ੍ਰਕਾਸ਼ ਸੋਨੀ ਨੇ ਸੰਤ ਗਿਰਧਾਰੀ ਨਾਥ, ਗੱਦੀਨਸ਼ੀਨ ਮਲਕੀਤ ਨਾਥ ਮਹਾਰਾਜ ਅਤੇ ਸੰਤ ਸੇਵਕ ਨਾਥ ਮਹਾਰਾਜ ਦੇ ਦਰਸ਼ਨ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਵੀ ਪ੍ਰਾਪਤ ਕੀਤਾ। ਇਸ ਮੌਕੇ ਅਸ਼ਵਨੀ ਕੁਮਾਰ ਪੱਪੂ , ਪਾਰਟੀ ਲੀਡਰ ਅਤੇ ਕੌਂਸਲਰ ਵਿਕਾਸ ਸੋਨੀ, ਕਨਿਸ਼ ਧੰਮੀ, ਧੂਣਾ ਸਾਹਿਬ ਟਰੱਸਟ ਦੇ ਚੇਅਰਮੈਨ ਓਮ ਪ੍ਰਕਾਸ਼ ਗੱਬਰ, ਅੰਬੇਡਕਰ ਸਮਾਜ ਦਲ ਦੇ ਰਾਸ਼ਟਰੀ ਪ੍ਰਧਾਨ ਵੀਰ ਸੰਨੀ ਦਾਨਵ, ਰਵਿਦਾਸ ਮੰਦਿਰ ਦੇ ਚੇਅਰਮੈਨ ਯੁੱਧਵੀਰ, ਪ੍ਰਧਾਨ ਹਰੀਸ਼ ਕੁਮਾਰ, ਰਮਨ ਬਾਬਾ, ਗੌਰਵ ਭੱਲਾ, ਪੰਕਜ, ਹਨੀ, ਲਖਪਤ ਰਾਏ, ਕਿਸ਼ਨ ਲਾਲ ਅਤੇ ਕਮਲ ਪਹਿਲਵਾਨ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ। 22 ਏਐਸਆਰ86
ਪਿਛਲੀ ਖ਼ਬਰ ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਕਾਮਿਆਂ ਦੀ ਹੜਤਾਲ ਦੂਜੇ ਦਿਨ ਵੀ ਰਹੀ ਜਾਰੀ ਅਗਲੀ ਖ਼ਬਰ ਖ਼ਾਲਸਾ ਯੂਨੀਵਰਸਿਟੀ ਨੇ ਵਿਸ਼ਵ ਦਿਲ ਦਿਵਸ ਮਨਾਉਂਦਿਆਂ ਦਿਲ ਦੀ ਸਿਹਤ ਪ੍ਰਤੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।