25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਛਾਤੀ ’ਚ ਦਰਦ ਹੋਵੇ ਤਾਂ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ ਹੈ– ਡਾ: ਮਨਪ੍ਰੀਤ ਕੌਰ ਈ.ਐਮ.ਸੀ.

ਅੰਮ੍ਰਿਤਸਰ, 24 ਅਕਤੂਬਰ (ਰੇਸ਼ਮ ਸਿੰਘ)-ਛਾਤੀ ’ਚ ਦਰਦ ਹੋਣਾਂ ਭਾਂਵੇ ਇਕ ਆਮ ਸਮਸਿਆ ਹੈ ਪਰ ਇਸ ਨੂੰ ਕਦੇ ਵੀ ਹਲਕੇ ’ਚ ਨਹੀਂ ਲੈਣਾ ਚਾਹੀਦਾ ਇਹ ਦਿਲ ਦੇ ਦੌਰੇ ਦਾ ਸੰਕੇਤ ਵੀ ਹੋ ਸਕਦਾ ਹੈ। ਇਹ ਪ੍ਰਗਟਾਵਾ ਦਿਲ ਦੇ ਰੋਗਾਂ ਦੇ ਮਾਹਿਰ ਡਾ: ਮਨਪ੍ਰੀਤ ਕੌਰ ਈ.

ਅਜੀਤ ਡੈਸਕ 25-10-2026
ਅੰਮ੍ਰਿਤਸਰ, 24 ਅਕਤੂਬਰ (ਰੇਸ਼ਮ ਸਿੰਘ)-ਛਾਤੀ ’ਚ ਦਰਦ ਹੋਣਾਂ ਭਾਂਵੇ ਇਕ ਆਮ ਸਮਸਿਆ ਹੈ ਪਰ ਇਸ ਨੂੰ ਕਦੇ ਵੀ ਹਲਕੇ ’ਚ ਨਹੀਂ ਲੈਣਾ ਚਾਹੀਦਾ ਇਹ ਦਿਲ ਦੇ ਦੌਰੇ ਦਾ ਸੰਕੇਤ ਵੀ ਹੋ ਸਕਦਾ ਹੈ। ਇਹ ਪ੍ਰਗਟਾਵਾ ਦਿਲ ਦੇ ਰੋਗਾਂ ਦੇ ਮਾਹਿਰ ਡਾ: ਮਨਪ੍ਰੀਤ ਕੌਰ ਈ.ਐਮ.ਸੀ. ਨੇ ਕਰਦਿਆਂ ਦੱਸਿਆ ਕਿ ਦਿਲ ਦਾ ਦਰਦ ਕਈ ਕਾਰਨਾਂ ਕਰਕੇ ਹੋ ਸਕਦਾ ਹੈ ਅਤੇ ਇਸ ਦਾ ਕਾਰਨ ਗੈਸ, ਐਸੀਡਿਟੀ, ਮਾਸਪੇਸ਼ੀਆਂ ’ਚ ਖਿਚਾਅ, ਤਣਾਅ ਅਤੇ ਦਿਲ ਦੇ ਰੋਗਾਂ ਨਾਲ ਸਬੰਧਿਤ ਹੋ ਸਕਦਾ ਹੈ। ਇਸ ਲਈ ਅਸਲ ਕਾਰਨਾ ਦਾ ਪਤਾ ਲਗਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਰੇ ਟੈਸਟ ਕਰਨ ਤੇ ਪੂਰੀ ਜਾਂਚ ਪੜਤਾਲ ਕਰਨ ਉਪਰੰਤ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ। ਅਜਿਹੇ ’ਚ ਘਰੇਲੂ ਟੋਟਕੇ ਤੇ ਇਲਾਜ਼ ਤੋਂ ਪਰਹੇਜ ਕਰਨਾ ਚਾਹੀਦਾ ਹੈ। ਡਾ: ਮਨਪ੍ਰੀਤ ਕੌਰ ਨੇ ਕਿਹਾ ਕਿ ਜਿਸ ਤਰ੍ਹਾਂ ਦਿਲ ਦੇ ਰੋਗਾਂ ਦੀ ਗਿਣਤੀ ’ਚ ਲਗਾਤਾਰ ਵਾਧਾ ਹੋ ਰਿਹਾ ਹੈ ਉਸ ਤੋਂ ਜਾਗਰੂਕ ਰਹਿਣਾ ਚਾਹੀਦਾ ਹੈ ਅਤੇ ਸਿਹਤ ਪ੍ਰਤੀ ਚੌਕਸੀ ਵਰਤਦਿਆਂ ਸਾਦਾ ਆਹਾਰ, ਤਲਿਆ ਤੇ ਮਸਾਲੇਦਾਰ ਭੋਜਨ ਤੋਂ ਪ੍ਰਹੇਜ਼ ਕਰਨਾ ਹਾੀਦਾ ਹੈ। ਸ਼ੂਗਰ ਤੇ ਕਸਟਰੋਲ ਦੀ ਨਿਯਮਿਤ ਜਾਂਚ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਈ.ਐਮ.ਸੀ.ਹਸਪਤਾਲ ਦਾ ਉਦੇਸ਼ ਲੋਕਾਂ ਨੂੰ ਸਿਹਤ ਸਬੰਧੀ ਸਮਸਿਆਵਾਂ ਤੋਂ ਜਾਗਰੂਕ ਕਰੇ ਸਹੀ ਇਲਾਜ਼ ਤੇ ਮਾਹਿਰ ਡਾਕਟਰਾਂ ਦੀ ਸਲਾਹ ਅਨੁਸਾਰ ਕਰਨਾ ਹੈ।
ਪਿਛਲੀ ਖ਼ਬਰ ਹਿੰਦੂ ਸਭਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਾਗਰੂਕਤਾ ਵਰਕਸ਼ਾਪ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੱਲ੍ਹ ਸਜਾਇਆ ਜਾਵੇਗਾ ਵਿਸ਼ਾਲ ਨਗਰ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।