ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਦੇ ਵਪਾਰੀਆਂ ਨੂੰ ਪੰਜਾਬ ਸਰਕਾਰ ਦੇਵੇ ਵਿਸ਼ੇਸ਼ ਰਾਹਤਾਂ ਤੇ ਸਹੂਲਤਾਂ : ਅਰੋੜਾ
ਅੰਮ੍ਰਿਤਸਰ, 24 ਅਕਤੂਬਰ (ਸੁਰਿੰਦਰ ਕੋਛੜ)-ਅੰਮ੍ਰਿਤਸਰ ਬਿਲਡਿੰਗ ਮੈਟੀਰੀਅਲ ਐਸੋਸੀਏਸ਼ਨ ਵਲੋਂ ਸ਼ਹਿਰ ਦੀ ਕੰਸਟਰੱਕਸ਼ਨ ਇੰਡਸਟਰੀ ਅਤੇ ਸੰਬੰਧਿਤ ਟਰੇਡ ਨਾਲ ਜੁੜੇ ਵਪਾਰੀਆਂ ਦੀ ਹਾਜ਼ਰੀ ‘ਚ ਪ੍ਰਧਾਨ ਹਰਵਿੰਦਰ ਸਿੰਘ ਅਰੋੜਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਇਸ ‘ਚ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਵਲੋਂ ਵਸਾਏ ਅੰਮ੍ਰਿਤਸਰ ਸ਼ਹਿਰ ਦੇ ਵਪਾਰੀਆਂ ਲਈ ਪੰਜਾਬ ਸਰਕਾਰ ਤੋਂ ਵਿਸ਼ੇਸ਼ ਰਿਆਇਤਾਂ ਅਤੇ ਸਹੂਲਤਾਂ ਦੇਣ ਦੀ ਪੁਰਜ਼ੋਰ ਅਪੀਲ ਕੀਤੀ ਗਈ।
ਹਰਵਿੰਦਰ ਸਿੰਘ ਅਰੋੜਾ।
25-10-2026