ਪ੍ਰਗਟ ਦਿਵਸ ਨੂੰ ਸਮਰਪਿਤ ਕੱਢੀ ਵਿਸ਼ਾਲ ਸ਼ੋਭਾ ਯਾਤਰਾ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਨੇ ਵੀ ਕੀਤੀ ਸ਼ਿਰਕਤ
ਅੰਮ੍ਰਿਤਸਰ, 24 ਅਕਤੂਬਰ (ਜਸਵੰਤ ਸਿੰਘ ਜੱਸ)-ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਵਾਲਮੀਕਿ ਭਾਈਚਾਰੇ ਵਲੋਂ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਵਿਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ਅਤੇ ਰਾਮਤੀਰਥ ਚੌਕ ਵਿਖੇ ਭਗਵਾਨ ਵਾਲਮੀਕਿ ਜੀ ਦੀ ਮੂਰਤੀ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ੍ਰੀ ਸੰਨੀ ਦਾਨਵ ਅੰਬੇਦਕਰ ਸਮਾਜ ਦਲ ਅਤੇ ਭਗਵਾਨ ਵਾਲਮੀਕਿ ਜੀ ਤੀਰਥ ਅਤੇ ਸ੍ਰੀ ਸੰਦੀਪ ਜੰਡਿਆਲਾ ਏਕਤਾ ਸੰਘਰਸ਼ ਦਲ ਵਲੋਂ ਬਾਪੂ ਤਰਸੇਮ ਸਿੰਘ ਨੂੰ ਭਗਵਾਨ ਵਾਲਮੀਕਿ ਜੀ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਅਜੀਤ ਡੈਸਕ
25-10-2026