25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ 360ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸੰਬੰਧੀ ਉੱਚ ਪੱਧਰੀ ਇਕੱਤਰਤਾ

ਅੰਮ੍ਰਿਤਸਰ, 24 ਅਕਤੂਬਰ (ਜਸਵੰਤ ਸਿੰਘ ਜੱਸ)-ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 360ਵੇਂ ਪ੍ਰਕਾਸ਼ ਪੁਰਬ ਨੂੰ ਖ਼ਾਲਸਾਈ ਜਾਹੋ ਜਲਾਲ ਨਾਲ ਮਨਾਉਣ ਦੀਆਂ ਤਿਆਰੀਆਂ ਦੌਰਾਨ ਤਖ਼ਤ ਸਾਹਿਬ ਪ੍ਰਬੰਧਕ ਕਮੇਟੀ ਅਤੇ ਬਿਹਾਰ ਸਰਕਾਰ ਤੇ ਪਟਨਾ ਸਾਹਿਬ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਵਿਚਾਲੇ ਇਕ ਉੱਚ ਪੱਧਰੀ ਇਕੱਤਰਤਾ ਹੋਈ, ਜਿਸ ਵਿਚ ਪ੍ਰਕਾਸ਼ ਪੁਰਬ ਤੇ ਲੋੜੀਂਦੇ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ । ਇਸ ਇਕੱਤਰਤਾ ਵਿਚ ਤਖ਼ਤ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ ਤੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਨੇ ਅਤੇ ਸਰਕਾਰ ਤੇ ਸਥਾਨਕ ਪ੍ਰਸ਼ਾਸਨ ਵਲੋਂ ਮੁੱਖ ਸਕੱਤਰ ਸ੍ਰੀ ਪ੍ਰਤੱਯ ਅੰਮ੍ਰਿਤ ਅਤੇ ਡੀ.

ਅਜੀਤ ਡੈਸਕ 25-10-2026
ਅੰਮ੍ਰਿਤਸਰ, 24 ਅਕਤੂਬਰ (ਜਸਵੰਤ ਸਿੰਘ ਜੱਸ)-ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 360ਵੇਂ ਪ੍ਰਕਾਸ਼ ਪੁਰਬ ਨੂੰ ਖ਼ਾਲਸਾਈ ਜਾਹੋ ਜਲਾਲ ਨਾਲ ਮਨਾਉਣ ਦੀਆਂ ਤਿਆਰੀਆਂ ਦੌਰਾਨ ਤਖ਼ਤ ਸਾਹਿਬ ਪ੍ਰਬੰਧਕ ਕਮੇਟੀ ਅਤੇ ਬਿਹਾਰ ਸਰਕਾਰ ਤੇ ਪਟਨਾ ਸਾਹਿਬ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਵਿਚਾਲੇ ਇਕ ਉੱਚ ਪੱਧਰੀ ਇਕੱਤਰਤਾ ਹੋਈ, ਜਿਸ ਵਿਚ ਪ੍ਰਕਾਸ਼ ਪੁਰਬ ਤੇ ਲੋੜੀਂਦੇ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ । ਇਸ ਇਕੱਤਰਤਾ ਵਿਚ ਤਖ਼ਤ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ ਤੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਨੇ ਅਤੇ ਸਰਕਾਰ ਤੇ ਸਥਾਨਕ ਪ੍ਰਸ਼ਾਸਨ ਵਲੋਂ ਮੁੱਖ ਸਕੱਤਰ ਸ੍ਰੀ ਪ੍ਰਤੱਯ ਅੰਮ੍ਰਿਤ ਅਤੇ ਡੀ. ਜੀ. ਪੀ. ਬਿਹਾਰ ਪ੍ਰੀਤਾ ਵਰਮਾ ਸਮੇਤ ਹੋਰ ਸੀਨੀਅਰ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਤੇ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਨੇ ਸ਼ਮੂਲੀਅਤ ਕੀਤੀ । ਪ੍ਰਧਾਨ ਸੋਹੀ ਨੇ ਦੱਸਿਆ ਕਿ ਦਸਵੇਂ ਪਾਤਿਸ਼ਾਹ ਦਾ 360ਵਾਂ ਪ੍ਰਕਾਸ਼ ਪੁਰਬ ਬਿਹਾਰ ਸਰਕਾਰ, ਪ੍ਰਸ਼ਾਸਨ ਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ 13 ਤੋਂ 15 ਜਨਵਰੀ 2027 ਦੌਰਾਨ ਉਤਸ਼ਾਹ ਸਹਿਤ ਮਨਾਇਆ ਜਾਵੇਗਾ । ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਨਾਲ ਅੱਜ ਦੀ ਇਕੱਤਰਤਾ ਸੁਖਾਵੇਂ ਤੇ ਸਾਕਾਰਾਤਮਕ ਮਾਹੌਲ ਵਿਚ ਹੋਈ, ਜਿਸ ਦੌਰਾਨ ਸਮਾਗਮ ਨਾਲ ਸੰਬੰਧਿਤ ਵੱਖ-ਵੱਖ ਪਹਿਲੂਆਂ ਬਾਰੇ ਮੁੱਢਲੀ ਚਰਚਾ ਕੀਤੀ ਗਈ ਤੇ ਆਉਣ ਵਾਲੇ ਦਿਨਾਂ ਵਿਚ ਪ੍ਰਸ਼ਾਸਨ ਨਾਲ ਹੋਰ ਵੀ ਮੀਟਿੰਗਾਂ ਕੀਤੀਆਂ ਜਾਣਗੀਆਂ।
ਪਿਛਲੀ ਖ਼ਬਰ ਵੇਰਕਾ ਅੰਮ੍ਰਿਤਸਰ ਡੇਅਰੀ ਦਾ ਸਾਲਾਨਾ ਆਮ ਇਜਲਾਸ ਕਰਵਾਇਆ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।