ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਆਕਾਸ਼ ਐਵੀਨਿਊ ਵਿਖੇ ਸਜਾਇਆ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਅਕਤੂਬਰ (ਹਰਮਿੰਦਰ ਸਿੰਘ)-ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਤਹਿਤ ਮੈਨੇਜ਼ਰ ਸ੍ਰੀ ਦਰਬਾਰ ਸਾਹਿਬ ਵਲੋਂ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਸਭਾ ਸੁਸਾਇਟੀਆਂ, ਗੁਰਦੁਆਰਾ ਕਮੇਟੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਅੱਜ ਸ਼ਹੀਦ ਭਗਤ ਸਿੰਘ ਪਾਰਕ ਆਕਾਸ਼ ਐਵੀਨਿਊ , ਭਗਤ ਕਬੀਰ ਮਾਰਗ ਫਤਹਿਗੜ੍ਹ ਚੂੜੀਆਂ ਰੋਡ ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ’ਤੇ ਭਾਈ ਬਲਦੇਵ ਸਿੰਘ ਭੂਲਪੁਰ ਹਜ਼ੂਰੀ ਰਾਗੀ , ਭਾਈ ਹਰਜੋਤ ਸਿੰਘ ਜ਼ਖ਼ਮੀ ਤੇ ਰਾਗੀ ਜਥਿਆਂ ਵਲੋਂ ਧੁਰ ਕੀ ਬਾਣੀ ਦੇ ਇਲਾਹੀ ਕੀਰਤਨ ਦੀ ਛਹਿਬਰ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ ।
ਅ
ਅਕਾਸ਼ ਐਵੀਨਿਊ ਵਿਖੇ ਸਜਾਏ ਗਏ ਗੁਰਮਤਿ ਸਮਾਗਮ ਦੌਰਾਨ ਕੀਰਤਨ ਕਰਦੇ ਹੋਏ ਰਾਗੀ ਜਥੇ ਨੂੰ ਸਨਮਾਨਿਤ ਕਰਦੇ ਹੋਏ ਹਰਦੀਪ ਸਿੰਘ, ਸੁਖਬੀਰ ਸਿੰਘ, ਮੁਖ ਪ੍ਰਬੰਧਕ ਗਗਨਦੀਪ ਸਿੰਘ ਤੇ ਹੋਰ ਅਤੇ (ਹੇਠਾਂ)ਹਾਜ਼ਰ ਸੰਗਤਾਂ । ਤਸਵੀਰਾਂ : ਹਰਜੀਤ ਸਿੰਘ
26-10-2026
ਅੰਮ੍ਰਿਤਸਰ, 25 ਅਕਤੂਬਰ (ਹਰਮਿੰਦਰ ਸਿੰਘ)-ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਤਹਿਤ ਮੈਨੇਜ਼ਰ ਸ੍ਰੀ ਦਰਬਾਰ ਸਾਹਿਬ ਵਲੋਂ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਸਭਾ ਸੁਸਾਇਟੀਆਂ, ਗੁਰਦੁਆਰਾ ਕਮੇਟੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਅੱਜ ਸ਼ਹੀਦ ਭਗਤ ਸਿੰਘ ਪਾਰਕ ਆਕਾਸ਼ ਐਵੀਨਿਊ , ਭਗਤ ਕਬੀਰ ਮਾਰਗ ਫਤਹਿਗੜ੍ਹ ਚੂੜੀਆਂ ਰੋਡ ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ’ਤੇ ਭਾਈ ਬਲਦੇਵ ਸਿੰਘ ਭੂਲਪੁਰ ਹਜ਼ੂਰੀ ਰਾਗੀ , ਭਾਈ ਹਰਜੋਤ ਸਿੰਘ ਜ਼ਖ਼ਮੀ ਤੇ ਰਾਗੀ ਜਥਿਆਂ ਵਲੋਂ ਧੁਰ ਕੀ ਬਾਣੀ ਦੇ ਇਲਾਹੀ ਕੀਰਤਨ ਦੀ ਛਹਿਬਰ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਗਿਆਨੀ ਰਣਜੀਤ ਸਿੰਘ ਗੌਹਰ ਮਸਕੀਨ ਸਾਬਕਾ ਜਥੇਦਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਲੋਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ’ਤੇ ਸੁਪਵਾਈਜਰ ਹਰਦੀਪ ਸਿੰਘ, ਸੁਖਬੀਰ ਸਿੰਘ, ਮੁਖ ਪ੍ਰਬੰਧਕ ਗਗਨਦੀਪ ਸਿੰਘ, ਸਕੱਤਰ ਅਜੀਤ ਸਿੰਘ ਵਲੋਂ ਰਾਗੀ ਜਥਿਆਂ ਅਤੇ ਕਥਾ ਵਾਚਕਾਂ ਅਤੇ ਹੋਰ ਆਈਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ‘ਤੇ ਸਟੇਜ ਦੀ ਸੇਵਾ ਮਨਦੀਪ ਸਿੰਘ ਝੰਡੇਰ ਵਲੋਂ ਨਿਭਾਈ ਗਈ। ਇਸ ਮੌਕੇ ’ਤੇ ਗੁਰੂ ਕੇ ਲੰਗਰ ਵੀ ਵਰਤਾਏ ਗਏ। ਇਸ ਮੌਕੇ ’ਤੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਮੌਜੂਦ ਸਨ।