26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪੁਤਲਾ ਫੂਕ ਮੁਜ਼ਾਹਰਾ

ਚੱਬਾ, 25 ਅਕਤੂਬਰ (ਜੱਸਾ ਅਨਜਾਣ)-ਪਿੰਡ ਚੱਬਾ ਵਿਖੇ ਪਰਮਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਦੇ ਸੱਦੇ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਨੌਧ ਸਿੰਘ ਜੀ ਦੇ ਜੋਨ ਪ੍ਰਧਾਨ ਕੰਵਲਜੀਤ ਸਿੰਘ ਵੰਨਚੜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਿਸ਼ਾਨ ਸਿੰਘ ਚੱਬਾ ਦੀ ਅਗਵਾਈ ਹੇਠ ਪਿੰਡ ਚੱਬਾ ਵਿਖੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਦਾ ਪੁਤਲਾ ਫੂਕ ਕੇ ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ ਗਈ।

ਅਜੀਤ ਡੈਸਕ 26-10-2026
ਚੱਬਾ, 25 ਅਕਤੂਬਰ (ਜੱਸਾ ਅਨਜਾਣ)-ਪਿੰਡ ਚੱਬਾ ਵਿਖੇ ਪਰਮਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਦੇ ਸੱਦੇ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਨੌਧ ਸਿੰਘ ਜੀ ਦੇ ਜੋਨ ਪ੍ਰਧਾਨ ਕੰਵਲਜੀਤ ਸਿੰਘ ਵੰਨਚੜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਿਸ਼ਾਨ ਸਿੰਘ ਚੱਬਾ ਦੀ ਅਗਵਾਈ ਹੇਠ ਪਿੰਡ ਚੱਬਾ ਵਿਖੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਦਾ ਪੁਤਲਾ ਫੂਕ ਕੇ ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਇਨਸਾਫ਼ ਦੀ ਮੰਗ ਪੂਰੀ ਨਹੀਂ ਹੁੰਦੀ, ਉਦੋਂ ਤੱਕ ਸੰਘਰਸ਼ ਨੂੰ ਜਥੇਬੰਦਕ ਢੰਗ ਨਾਲ ਅੱਗੇ ਵਧਾਇਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਵਤਾਰ ਸਿੰਘ , ਭੁਪਿੰਦਰ ਸਿੰਘ ਭਿੰਦਾ , ਬੂਟਾ ਸਿੰਘ, ਦਲਬੀਰ ਸਿੰਘ ਬਿੱਲਾ, ਹਰਮਨ ਸਿੰਘ, ਮੁਲਤਾਨ ਸਿੰਘ, ਲਾਡੀ ਸਿੰਘ, ਪੱਪੂ ਫੌਜੀ , ਹਰਭਾਲ ਸਿੰਘ ਚੱਬਾ , ਜਗਮੋਹਨ ਸਿੰਘ, ਅਰਜਨ ਸਿੰਘ ਮੰਡਿਆਲਾ ਆਦਿ ਆਗੂ ਹਾਜ਼ਰ ਸਨ ।
ਪਿਛਲੀ ਖ਼ਬਰ ਪ੍ਰੈਗਾਬਾਲਿਨ ਨੂੰ ਵੀ ਐੱਨ. ਡੀ. ਪੀ. ਸੀ. ਦੀ ਪੂਰਨ ਪਾਬੰਦੀਸ਼ੁਦਾ ਸ਼੍ਰੇਣੀ ’ਚ ਸ਼ਾਮਿਲ ਕਰੇ ਸਰਕਾਰ – ਭਾਟੀਆ, ਜੈਨ ਅਗਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਵੇਰਕਾ ਬੱਸ ਸਟੈਂਡ ’ਤੇ ‘ਝਾੜੂ ਫੂਕ’ ਕੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।