ਨਗਰ ਕੀਰਤਨ ਦੇ ਗੁਰਦੁਆਰਾ ਅਟਾਰੀ ਸਾਹਿਬ ਸੁਲਤਾਨਵਿੰਡ ਵਿਖੇ ਪਹੁੰਚਣ ’ਤੇ ਪ੍ਰਬੰਧਕਾਂ ਵਲੋਂ ਸਵਾਗਤ
ਸੁਲਤਾਨਵਿੰਡ, 25 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪੱਤੀ ਦਾਦੂ ਜੱਲ੍ਹਾ, ਪਿੰਡ ਸੁਲਤਾਨਵਿੰਡ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਵੱਖ-ਵੱਖ ਪੜਾਵਾਂ ’ ਤੇ ਇਲਾਕਾ ਵਾਸੀਆਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ।
ਅਜੀਤ ਡੈਸਕ
26-10-2026