27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਮਹਿਤਾ ਚੌਕ ਵਿਖੇ ਜੇ. ਡੀ. ਰੈੱਡ ਜਿਮ ’ਤੇ ਅਣਪਛਾਤਿਆਂ ਵਲੋਂ ਚਲਾਈਆਂ ਗੋਲੀਆਂ - ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਚੌਂਕ ਮਹਿਤਾ, 26 ਅਕਤੂਬਰ (ਜਗਦੀਸ਼ ਸਿੰਘ ਬਮਰਾਹ)-ਅੱਜ ਸਵੇਰੇ ਮਹਿਤਾ ਚੌਂਕ ਵਿਖੇ ਸਥਿਤ ਜੇ. ਡੀ.

ਅਜੀਤ ਡੈਸਕ 27-10-2026
ਚੌਂਕ ਮਹਿਤਾ, 26 ਅਕਤੂਬਰ (ਜਗਦੀਸ਼ ਸਿੰਘ ਬਮਰਾਹ)-ਅੱਜ ਸਵੇਰੇ ਮਹਿਤਾ ਚੌਂਕ ਵਿਖੇ ਸਥਿਤ ਜੇ. ਡੀ. ਰੈੱਡ ਜਿਮ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਈਆਂ ਗਈਆਂ। ਜਾਣਕਾਰੀ ਅਨੁਸਾਰ ਮੋਟਰਸਾਈਕਲ ’ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਜਿੰਮ ਦੇ ਬਾਹਰ ਖਲੋ ਕੇ ਤਿੰਨ ਗੋਲੀਆਂ ਚਲਾਈਆਂ। ਜਿਸ ਨਾਲ ਜਿਮ ਦੀਆਂ ਖਿੜਕੀਆਂ, ਦਰਵਾਜੇ ਅਤੇ ਬਾਹਰੀ ਹਿੱਸੇ ਨੁਕਸਾਨੇ ਗਏ। ਹਮਲਾਵਰ ਗੋਲੀਆਂ ਚਲਾਉਣ ਤੋਂ ਬਾਅਦ ਫ਼ਰਾਰ ਹੋ ਗਏ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ । ਮੌਕੇ ਦੇ ਡਿਊਟੀ ਅਫ਼ਸਰ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਪ੍ਰੈਸ ਨਾਲ ਗੱਲ ਕਰਦਿਆਂ ਦੱਸਿਆ ਕਿ ਜਿੰਮ ਮਾਲਕਾਂ ਨੂੰ ਮੋਬਾਈਲ ’ਤੇ ਮੈਸੇਜ ਭੇਜ ਕੇ ਇਕ ਕਰੋੜ ਦੀ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਇਸੇ ਕਾਰਨ ਹੀ ਜਿਮ ’ਤੇ ਅਣਪਛਾਤੇ ਹਮਲਾਵਰਾਂ ਵਲੋਂ ਫਾਇਰਿੰਗ ਕੀਤੀ ਗਈ ਹੈ ਤੇ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਵਲੋਂ ਪ੍ਰੇਰਨਾਦਾਇਕ ਸੈਸ਼ਨ ਕਰਵਾਇਆ ਅਗਲੀ ਖ਼ਬਰ ਵੋਟਾਂ ਲਈ ਵਿਸ਼ੇਸ਼ ਕੈਂਪ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।