27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਰਾਯਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਰਾਯਨ ਇੰਟਰਨੈਸ਼ਨਲ ਸਕੂਲ ਦੇ ਅੱਠ ਵਿਦਿਆਰਥੀਆਂ ਨੇ ਚੇਅਰਮੈਨ ਡਾ. ਏ.

ਅਜੀਤ ਡੈਸਕ 27-10-2026
ਅੰਮ੍ਰਿਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਰਾਯਨ ਇੰਟਰਨੈਸ਼ਨਲ ਸਕੂਲ ਦੇ ਅੱਠ ਵਿਦਿਆਰਥੀਆਂ ਨੇ ਚੇਅਰਮੈਨ ਡਾ. ਏ. ਐਫ. ਪਿੰਟੋ ਅਤੇ ਮੈਨੇਜਿੰਗ ਡਾਇਰੈਕਟਰ ਡਾ. ਗ੍ਰੇਸ ਪਿੰਟੋ ਦੇ ਮਾਰਗਦਰਸ਼ਨ ਹੇਠ ‘ਜਸਟ ਸੇਵਾ ਸੋਸਾਇਟੀ’ ਦੁਆਰਾ ਆਯੋਜਿਤ ‘ਓਪਨ ਸਕੂਲ ਡਿਕਲੇਮੇਸ਼ਨ ਕੰਟੈਸਟ’ (ਭਾਸ਼ਣ ਮੁਕਾਬਲਾ) ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਕੰਚਨ ਮਲਹੋਤਰਾ ਨੇ ਦੱਸਿਆ ਕਿ ਇਸ ਮੁਕਾਬਲੇ ’ਚ ਹਰਸੀਰਤ ਕੌਰ ਬਾਠ ਨੇ ਸ਼ਾਨਦਾਰ ਪ੍ਰਾਪਤੀ ਹਾਸਿਲ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਉਸ ਨੂੰ 2,500 ਦਾ ਨਕਦ ਇਨਾਮ ਮਿਲਿਆ। ਇਸ ਤੋਂ ਇਲਾਵਾ ਗੁਰਨਾਜ਼ ਕੌਰ, ਸਹਿਜਪ੍ਰੀਤ ਸਿੰਘ, ਚੇਤੰਨਿਆ ਸ਼ਰਮਾ, ਏਕਮਪ੍ਰੀਤ ਕੌਰ, ਅੰਕਿਤਾ, ਸ੍ਰਿਸ਼ਟੀ ਅਤੇ ਰਮਨੀਕ ਕੌਰ ਨੂੰ ਉਨ੍ਹਾਂ ਦੀ ਭਾਗੀਦਾਰੀ ਅਤੇ ਪ੍ਰਦਰਸ਼ਨ ਲਈ 500-500 ਦਾ ਨਕਦ ਇਨਾਮ ਦਿੱਤਾ ਗਿਆ। ਪ੍ਰਿੰ: ਕੰਚਨ ਮਲਹੋਤਰਾ ਨੇ ਸਾਰੇ ਭਾਗੀਦਾਰਾਂ ਅਤੇ ਇਨਾਮ ਜੇਤੂਆਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਪ੍ਰਾਪਤੀਆਂ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ, ਅੰਮ੍ਰਿਤਸਰ ਵਲੋਂ ਮਹਾਨ ਅਧਿਆਤਮਿਕ ਸਮਾਗਮ ਅਗਲੀ ਖ਼ਬਰ ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਵਿਖੇ ਨਰਸਰੀ ਤੋਂ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਕਲਾਸ ਕੰਸਰਟ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।