ਗੁਰਧਾਮ ਯਾਤਰਾ ਲਈ ਭਾਰਤ ਆਏ ਪਾਕਿਸਤਾਨੀ ਸਿੱਖਾਂ ਦੇ ਜਥੇ ਨੇ ਪ੍ਰਧਾਨ ਧਾਮੀ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 27 ਅਕਤੂਬਰ (ਜਸਵੰਤ ਸਿੰਘ ਜੱਸ)-ਪਾਕਿਸਤਾਨੀ ਸਿੱਖਾਂ ਦੇ ਭਾਰਤ ਸਥਿਤ ਵੱਖ-ਵੱਖ ਇਤਿਹਾਸਕ ਗੁਰਧਾਮਾਂ ਦੀ ਯਾਤਰਾ ਲਈ ਬੀਤੀ 8 ਅਕਤੂਬਰ ਨੂੰ ਭਾਰਤ ਆਏ 49 ਮੈਂਬਰੀ ਜਥੇ ਦੇ ਮੈਂਬਰ ਅੱਜ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਦੋਵਾਂ ਮੁਲਕਾਂ ਦੇ ਬਿਹਤਰ ਸੰਬੰਧਾਂ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ । ਇਸ ਦੌਰਾਨ ਪਪਿੰਦਰ ਸਿੰਘ ਦੀ ਅਗਵਾਈ ਵਾਲੇ ਜਥੇ ਦੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਵੀ ਮੁਲਾਕਾਤ ਵੀ ਕੀਤੀ।
ਅਜੀਤ ਡੈਸਕ
28-10-2026