ਪਿੰਡ ਪੰਡੋਰੀ ਵੜੈਚ ਵਿਖੇ ਭਾਈ ਸਾਲ੍ਹੋ ਜੀ ਦਾ ਜਨਮ ਦਿਹਾੜਾ ਮਨਾਇਆ
ਵੇਰਕਾ, 29 ਅਕਤੂਬਰ (ਲਖਵਿੰਦਰ ਸਿੰਘ)-ਪਿੰਡ ਪੰਡੋਰੀ ਵੜੈਚ ਵਿਖੇ ਭਾਈ ਸਾਲ੍ਹੋ ਜੀ ਦੀ ਯਾਦ ਵਿਚ ਬਣੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਮੋਹਨ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਅਨਿਨ ਸੇਵਕ ਭਾਈ ਸਾਲ੍ਹੋ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਹਾੜੇ ਦੀ ਖ਼ੁਸ਼ੀ ਵਿਚ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ।
ਅਜੀਤ ਡੈਸਕ
31-10-2026