31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸਰਕਾਰੀ ਐਲੀਮੈਂਟਰੀ ਸਕੂਲ ਸੈਦੂਪੁਰ ਦੀ ਖੋ-ਖੋ ਟੀਮ ਨੇ ਜਿੱਤਿਆ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਸਕੂਲ ਪ੍ਰਬੰਧਕਾਂ ਨੇ ਜੇਤੂ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ

ਰਾਜਾਸਾਂਸੀ, 30 ਅਕਤੂਬਰ (ਹਰਦੀਪ ਸਿੰਘ ਖੀਵਾ)-ਸਰਕਾਰੀ ਐਲੀਮੈਂਟਰੀ ਸਕੂਲ ਸੈਦੂਪੁਰ, ਬਲਾਕ ਅੰਮ੍ਰਿਤਸਰ-3 ਦੀਆਂ ਲੜਕੀਆਂ ਦੀ ਖੋ-ਖੋ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਜਿੱਤ ਕੇ ਆਪਣੇ ਸਕੂਲ ਅਤੇ ਅਧਿਆਪਕਾਂ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਜਿੱਤ ਉਪਰੰਤ ਸੈਦੂਪੁਰ ਸਕੂਲ ਵਿਖੇ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਕੇਂਦਰ ਮੁੱਖ ਅਧਿਆਪਕ ਸਤਬੀਰ ਸਿੰਘ ਅਤੇ ਮੁੱਖ ਅਧਿਆਪਕਾ ਹਰਜਿੰਦਰ ਕੌਰ ਨੇ ਜੇਤੂ ਟੀਮ ਦੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਉਪਰੰਤ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਇਸ ਜਿੱਤ ਨਾਲ ਸਰਕਾਰੀ ਐਲੀਮੈਂਟਰੀ ਸਕੂਲ ਸੈਦੂਪੁਰ ਸਮੇਤ ਸਮੁੱਚੇ ਬਲਾਕ ਦਾ ਮਾਣ ਵਧਿਆ ਹੈ।

ਅਜੀਤ ਡੈਸਕ 31-10-2026
ਰਾਜਾਸਾਂਸੀ, 30 ਅਕਤੂਬਰ (ਹਰਦੀਪ ਸਿੰਘ ਖੀਵਾ)-ਸਰਕਾਰੀ ਐਲੀਮੈਂਟਰੀ ਸਕੂਲ ਸੈਦੂਪੁਰ, ਬਲਾਕ ਅੰਮ੍ਰਿਤਸਰ-3 ਦੀਆਂ ਲੜਕੀਆਂ ਦੀ ਖੋ-ਖੋ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਜਿੱਤ ਕੇ ਆਪਣੇ ਸਕੂਲ ਅਤੇ ਅਧਿਆਪਕਾਂ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਜਿੱਤ ਉਪਰੰਤ ਸੈਦੂਪੁਰ ਸਕੂਲ ਵਿਖੇ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਕੇਂਦਰ ਮੁੱਖ ਅਧਿਆਪਕ ਸਤਬੀਰ ਸਿੰਘ ਅਤੇ ਮੁੱਖ ਅਧਿਆਪਕਾ ਹਰਜਿੰਦਰ ਕੌਰ ਨੇ ਜੇਤੂ ਟੀਮ ਦੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਉਪਰੰਤ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਇਸ ਜਿੱਤ ਨਾਲ ਸਰਕਾਰੀ ਐਲੀਮੈਂਟਰੀ ਸਕੂਲ ਸੈਦੂਪੁਰ ਸਮੇਤ ਸਮੁੱਚੇ ਬਲਾਕ ਦਾ ਮਾਣ ਵਧਿਆ ਹੈ। ਉਨ੍ਹਾਂ ਜੇਤੂ ਟੀਮ ਅਤੇ ਟੀਮ ਨੂੰ ਤਿਆਰ ਕਰਨ ਵਾਲੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਆਉਣ ਵਾਲੀਆਂ ਸੂਬਾ ਪੱਧਰੀ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਉਹ ਪੰਜਾਬ ਪੱਧਰ ’ਤੇ ਵੀ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੇ ਜ਼ਿਲ੍ਹੇ ਦਾ ਮਾਣ ਵਧਾਉਣਗੇ। ਇਸ ਮੌਕੇ ਅਧਿਆਪਕ ਪਰਜਿੰਦਰ ਸਿੰਘ, ਰਾਮਫਲ ਸਿੰਘ, ਨਿਸ਼ਾਨ ਸਿੰਘ ਖੈਰਾਬਾਦ, ਮਨਦੀਪ ਸੰਧੂ, ਸੁਖਪ੍ਰੀਤ ਕੌਰ ਆਦਿ ਸਕੂਲ ਸਟਾਫ਼ ਤੋਂ ਇਲਾਵਾ ਪਿੰਡ ਦੇ ਸਰਪੰਚ ਜਗਜੀਤ ਸਿੰਘ, ਮੈਂਬਰ ਪੰਚਾਇਤ ਅੰਮ੍ਰਿਤਪਾਲ ਸਿੰਘ ਅਤੇ ਬਾਬਾ ਸੁਖਵਿੰਦਰਜੀਤ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਠਿਆਲਾ ਵਿਖੇ ਵਿਧਾਇਕ ਦਲਬੀਰ ਸਿੰਘ ਟੌੰਗ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ ਅਗਲੀ ਖ਼ਬਰ ਸੜਕ ਹਾਦਸੇ ’ਚ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।