31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਖਾਦਾਂ ਦੀ ਵਰਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਹੀ ਕੀਤੀ ਜਾਵੇ : ਮੁੱਖ ਖੇਤੀਬਾੜੀ ਅਫ਼ਸਰ

ਅੰਮ੍ਰਿਤਸਰ, 30 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮੁੱਖ ਖੇਤੀਬਾੜੀ ਅਫ਼ਸਰ ਅਮਰਜੀਤ ਸਿੰਘ ਦੋਸਾਂਝ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਹਾੜ੍ਹੀ ਦੀਆਂ ਫ਼ਸਲਾਂ ਦੀ ਬਿਜਾਈ ਲਈ ਫਾਸਫੇਟਿਕ ਅਤੇ ਯੂਰੀਆ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖਾਦਾਂ ਦੀ ਸਪਲਾਈ ਨਿਰੰਤਰ ਜਾਰੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਹੀ ਖਾਦਾਂ ਦੀ ਖਰੀਦ ਅਤੇ ਵਰਤੋਂ ਕਰਨ ਅਤੇ ਖਾਦਾਂ ਦੀ ਬੇਲੋੜੀ ਸਟੋਰੇਜ ਨਾ ਕਰਨ।

ਮੁੱਖ ਖੇਤੀਬਾੜੀ ਅਫਸਰ ਅਮਰਜੀਤ ਸਿੰਘ ਦੋਸਾਂਝ। ਤਸਵੀਰ : ਨਿਰਮਲ ਸਟੂਡੀਓ 31-10-2026
ਅੰਮ੍ਰਿਤਸਰ, 30 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮੁੱਖ ਖੇਤੀਬਾੜੀ ਅਫ਼ਸਰ ਅਮਰਜੀਤ ਸਿੰਘ ਦੋਸਾਂਝ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਹਾੜ੍ਹੀ ਦੀਆਂ ਫ਼ਸਲਾਂ ਦੀ ਬਿਜਾਈ ਲਈ ਫਾਸਫੇਟਿਕ ਅਤੇ ਯੂਰੀਆ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖਾਦਾਂ ਦੀ ਸਪਲਾਈ ਨਿਰੰਤਰ ਜਾਰੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਹੀ ਖਾਦਾਂ ਦੀ ਖਰੀਦ ਅਤੇ ਵਰਤੋਂ ਕਰਨ ਅਤੇ ਖਾਦਾਂ ਦੀ ਬੇਲੋੜੀ ਸਟੋਰੇਜ ਨਾ ਕਰਨ। ਕਣਕ ਦੀ ਬਿਜਾਈ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਉਨ੍ਹਾਂ ਦੱਸਿਆ ਕਿ ਫ਼ਸਲ ਵਿਚ ਲੋੜੀਂਦੇ ਤੱਤਾਂ ਦੀ ਪੂਰਤੀ ਲਈ ਜੈਵਿਕ ਖਾਦਾਂ , ਜੀਵਾਣੂ ਖਾਦਾਂ ਅਤੇ ਰਸਾਇਣਕ ਖਾਦਾਂ ਦੇ ਸੁਮੇਲ ਦੀ ਵਰਤੋਂ ਕਰਨੀ ਚਾਹੀਦੀ ਹੈ, ਜਿਨ੍ਹਾਂ ਖੇਤਾਂ ਵਿਚ ਆਲੂ ਅਤੇ ਮਟਰ ਦੀ ਬਿਜਾਈ ਤੋਂ ਪਹਿਲਾਂ ਡੀ.ਏ.ਪੀ. ਖਾਦ ਦੀ ਵਰਤੋਂ ਕੀਤੀ ਗਈ ਹੈ, ਉਨ੍ਹਾਂ ਖੇਤਾਂ ਵਿਚ ਕਣਕ ਦੀ ਬਿਜਾਈ ਸਮੇਂ ਫਾਸਫੋਰਸ ਖਾਦ ਪਾਉਣ ਦੀ ਲੋੜ ਨਹੀਂ ਪੈਂਦੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਬਿਜਾਈ ਲਈ ਡੀ.ਏ.ਪੀ. ਤੋਂ ਇਲਾਵਾ ਬਾਜ਼ਾਰ ਵਿਚ ਉਪਲਬੱਧ ਹੋਰ ਫਾਸਫੇਟਿਕ ਖਾਦਾਂ ਦੀ ਵਰਤੋਂ ਕਰਕੇ ਫ਼ਸਲ ਦੀ ਬਿਜਾਈ ਸਮੇਂ ਸਿਰ ਕਰਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਫਾਸਫੋਰਸ ਤੱਤ ਦੀ ਪੂਰਤੀ ਲਈ ਡੀ.ਏ.ਪੀ. ਤੋਂ ਇਲਾਵਾ ਟ੍ਰਿਪਲ ਸੁਪਰ ਫਾਸਫੇਟ (ਟੀ.ਐੱਸ.ਪੀ.) 46 ਫ਼ੀਸਦੀ ਖਾਦ ਦੀ ਸਪਲਾਈ ਵੀ ਕਣਕ ਦੀ ਬਿਜਾਈ ਲਈ ਕਰਵਾਈ ਜਾ ਰਹੀ ਹੈ, ਜਿਸ ਵਿਚ ਡੀ.ਏ.ਪੀ. ਦੇ ਬਰਾਬਰ 46 ਫ਼ੀਸਦੀ ਫਾਸਫੋਰਸ ਤੱਤ ਮੌਜੂਦ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਨਾਈਟ੍ਰੋਜਨ ਅਤੇ ਸਲਫਰ ਤੱਤ ਦੀ ਪੂਰਤੀ ਲਈ ਅਮੋਨੀਅਮ ਸਲਫੇਟ ਖਾਦ ਵੀ ਸਬਸਿਡੀ ਤੇ ਮੁਹੱਈਆ ਕਰਵਾਈ ਜਾ ਰਹੀ ਹੈ।ਕਣਕ ਦੀ ਫਸਲ ਵਿਚ ਖਾਦ ਦੀ ਵਰਤੋਂ ਸੰਬੰਧੀ ਹੋਰ ਵਧੇਰੇ ਤਕਨੀਕੀ ਜਾਣਕਾਰੀ ਲਈ ਕਿਸਾਨ ਵੀਰ ਆਪਣੇ ਨਜਦੀਕੀ ਖੇਤੀਬਾੜੀ ਦਫਤਰ ਵਚਿ ਤਾਇਨਾਤ ਖੇਤੀ ਮਾਹਿਰਾਂ ਨਾਲ ਰਾਬਤਾ ਕਰ ਸਕਦੇ ਹਨ
ਪਿਛਲੀ ਖ਼ਬਰ ਜਲੰਧਰ ’ਚ ਕਾਂਗਰਸੀਆਂ ਦੇ ਇਕੱਠ ਨੇ ਰੈਲੀ ਦੀ ਸਫਲਤਾ ਦਾ ਮੁੱਢ ਬੰਨ੍ਹਿਆ- ਓ. ਪੀ. ਸੋਨੀ ਅਗਲੀ ਖ਼ਬਰ ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਪ੍ਰੀਖਿਆਵਾਂ ’ਚ 7 ਗੋਲਡ ਮੈਡਲ ਅਤੇ 10 ਮੈਰਿਟ ਪੁਜ਼ੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।