01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਅੰਮ੍ਰਿਤਸਰ ਸਰਕਲ ਵਿਖੇ ਕਰਵਾਈ ਧਾਰਮਿਕ ਪ੍ਰੀਖਿਆ ਵਿਚ ’ਚ 1569 ਵਿਦਿਆਰਥੀਆਂ ਨੇ ਕੀਤੀ ਸ਼ਿਰਕਤ

ਅੰਮ੍ਰਿਤਸਰ, 31 ਅਕਤੂਬਰ (ਜਸਵੰਤ ਸਿੰਘ ਜੱਸ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਸਥਾਨਕ ਅੰਮ੍ਰਿਤਸਰ ਸਰਕਲ ਵਿਖੇ ਕਰਵਾਈ ਗਈ ਧਾਰਮਿਕ ਪ੍ਰੀਖਿਆ ਵਿਚ 18 ਵੱਖ-ਵੱਖ ਸਕੂਲਾਂ ਦੇ 1569 ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਧਾਰਮਿਕ ਪ੍ਰੀਖਿਆ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਿੱਖ ਮਿਸ਼ਨਰੀ ਕਾਲਜ ਦੇ ਸਰਕਲ ਇੰਚਾਰਜ ਕੁਲਜੀਤ ਸਿੰਘ ਅਤੇ ਸਥਾਨਕ ਸਹਿਯੋਗੀ ਭਾਈ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਇਸ ਪ੍ਰੀਖਿਆ ਲਈ ਬੱਚਿਆਂ ਨੇ ਸਿੱਖ ਧਰਮ ਪ੍ਰਸ਼ਨੋਤਰੀ ਪੁਸਤਕ ਤੋਂ ਵਿਸ਼ੇਸ਼ ਤਿਆਰੀ ਕੀਤੀ ਗਈ ਸੀ ਤੇ ਇਸ ਪੁਸਤਕ ਵਿਚ ਗੁਰਬਾਣੀ, ਅਮੀਰ ਸਿੱਖ ਇਤਿਹਾਸ ਤੇ ਸਿੱਖ ਰਹਿਤ ਮਰਿਆਦਾ ਬਾਰੇ ਬਹੁਮੁੱਲੀ ਜਾਣਕਾਰੀ ਦਰਜ ਹੈ।

ਅਜੀਤ ਡੈਸਕ 01-11-2026
ਅੰਮ੍ਰਿਤਸਰ, 31 ਅਕਤੂਬਰ (ਜਸਵੰਤ ਸਿੰਘ ਜੱਸ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਸਥਾਨਕ ਅੰਮ੍ਰਿਤਸਰ ਸਰਕਲ ਵਿਖੇ ਕਰਵਾਈ ਗਈ ਧਾਰਮਿਕ ਪ੍ਰੀਖਿਆ ਵਿਚ 18 ਵੱਖ-ਵੱਖ ਸਕੂਲਾਂ ਦੇ 1569 ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਧਾਰਮਿਕ ਪ੍ਰੀਖਿਆ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਿੱਖ ਮਿਸ਼ਨਰੀ ਕਾਲਜ ਦੇ ਸਰਕਲ ਇੰਚਾਰਜ ਕੁਲਜੀਤ ਸਿੰਘ ਅਤੇ ਸਥਾਨਕ ਸਹਿਯੋਗੀ ਭਾਈ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਇਸ ਪ੍ਰੀਖਿਆ ਲਈ ਬੱਚਿਆਂ ਨੇ ਸਿੱਖ ਧਰਮ ਪ੍ਰਸ਼ਨੋਤਰੀ ਪੁਸਤਕ ਤੋਂ ਵਿਸ਼ੇਸ਼ ਤਿਆਰੀ ਕੀਤੀ ਗਈ ਸੀ ਤੇ ਇਸ ਪੁਸਤਕ ਵਿਚ ਗੁਰਬਾਣੀ, ਅਮੀਰ ਸਿੱਖ ਇਤਿਹਾਸ ਤੇ ਸਿੱਖ ਰਹਿਤ ਮਰਿਆਦਾ ਬਾਰੇ ਬਹੁਮੁੱਲੀ ਜਾਣਕਾਰੀ ਦਰਜ ਹੈ। ਉਹਨਾਂ ਦੱਸਿਆ ਕਿ ਉਪਰਾਲੇ ਨੂੰ ਨੇਪਰੇ ਚਾੜਨ ਅਤੇ ਪ੍ਰੀਖਿਆ ਨੂੰ ਸੱਜੇ ਢੰਗ ਨਾਲ ਕਰਵਾਉਣ ਵਿੱਚ ਸ. ਸੁਖਦੇਵ ਸਿੰਘ ਗੁਰਦੁਆਰਾ ਸ੍ਰੀ ਪਿੱਪਲੀ ਸਾਹਿਬ ਦੇ ਕਥਾਵਾਚਕ ਭਾਈ ਕਰਮਜੀਤ ਸਿੰਘ ਪੰਜਵੜ, ਭਾਈ ਹਰਦੀਪ ਸਿੰਘ ਹਜ਼ੂਰੀ ਰਾਗੀ ਅਤੇ ਭਾਈ ਅੰਮ੍ਰਿਤਪਾਲ ਸਿੰਘ ਜੰਡਿਆਲਾ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।
ਪਿਛਲੀ ਖ਼ਬਰ ਡੀ.ਸੀ. ਦਫ਼ਤਰ ਪੁੱਜੇ ਫ਼ਰਿਆਦੀ ਨੇ ਲਾਏ ਦੁਰਵਿਹਾਰ ਦੇ ਦੋਸ਼ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ, ਖਾਨਕੋਟ ਵਿਖੇ ਜੋਸ਼ੋ-ਖਰੋਸ਼ ਨਾਲ ਸੰਪਨ ਹੋਈ ਦੋ ਰੋਜ਼ਾ ਅਥਲੈਟਿਕ ਮੀਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।