01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਟਿਕਟ ਮਿਲਣ ’ਤੇ ਕੁਲਦੀਪ ਸਿੰਘ ਧਾਲੀਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ 100 ਤੋਂ ਵਧੇਰੇ ਸੀਟਾਂ ਜਿੱਤਣ ਦਾ ਭਰਿਆ ਦਮ

ਅੰਮ੍ਰਿਤਸਰ, 31 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਅਜਨਾਲਾ ਤੋਂ ਉਮੀਦਵਾਰ ਐਲਾਨੇ ਗਏ ਵਿਧਾਇਕ ਕੁਲਦੀਪ ਸਿੰਘ ਧਲੀਵਾਲ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ‘ਅਜੀਤ’ ਨਾਲ ਗੱਲਬਾਤ ਕਰਦਿਆਂ ‘ਆਪ’ ਵਲੋਂ ਮੁੜ ਜਤਾਏ ਗਏ ਭਰੋਸੇ ਲਈ ਕੁਲਦੀਪ ਸਿੰਘ ਧਾਲੀਵਾਲ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਮਨੀਸ਼ ਸਿਸੋਦੀਆ, ਪ੍ਰਧਾਨ ਅਮਨ ਅਰੋੜਾ ਸਮੇਤ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਦੌਰਾਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨਾਲ ਹਨ ਲੋਕ ਸਭਾ ਹਲਕਾ ਇੰਚਾਰਜ ਜਰਨੈਲ ਸਿੰਘ ਢੋਟ ਤੇ ਹੋਰ। ਤਸਵੀਰ : ਨਿਰਮਲ ਸਟੂਡੀਓ 01-11-2026
ਅੰਮ੍ਰਿਤਸਰ, 31 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਅਜਨਾਲਾ ਤੋਂ ਉਮੀਦਵਾਰ ਐਲਾਨੇ ਗਏ ਵਿਧਾਇਕ ਕੁਲਦੀਪ ਸਿੰਘ ਧਲੀਵਾਲ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ‘ਅਜੀਤ’ ਨਾਲ ਗੱਲਬਾਤ ਕਰਦਿਆਂ ‘ਆਪ’ ਵਲੋਂ ਮੁੜ ਜਤਾਏ ਗਏ ਭਰੋਸੇ ਲਈ ਕੁਲਦੀਪ ਸਿੰਘ ਧਾਲੀਵਾਲ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਮਨੀਸ਼ ਸਿਸੋਦੀਆ, ਪ੍ਰਧਾਨ ਅਮਨ ਅਰੋੜਾ ਸਮੇਤ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਦੀ ਮਿਹਨਤ ਅਤੇ ਭਰੋਸੇ ਨੂੰ ਦੇਖਦਿਆਂ ਜੋ ਜ਼ਿੰਮੇਵਾਰੀ ਸੌਂਪੀ ਹੈ, ਉਹ ਉਸ ਨੂੰ ਪੂਰੀ ਤਰ੍ਹਾਂ ਨਿਭਾਉਣਗੇ । ਵਿਰੋਧੀ ਪਾਰਟੀਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦਾ ਮੁਕਾਬਲਾ ਆਪਣੇ ਆਪ ਨਾਲ ਹੀ ਹੈ।ਪਿਛਲੀ ਵਾਰ ਪਾਰਟੀ ਨੇ 92 ਸੀਟਾਂ ਜਿੱਤੀਆਂ ਸਨ ਅਤੇ ਇਸ ਵਾਰ ਸੀਟਾਂ ਦਾ ਅੰਕੜਾ 100 ਤੋਂ ਪਾਰ ਹੋਵੇਗਾ।ਇਸ ਮੌਕੇ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਇੰਚਾਰਜ ਜਰਨੈਲ ਸਿੰਘ ਢੋਟ, ਜਿਲ੍ਹਾ ਪ੍ਰਧਾਨ ਦਿਹਾਤੀ ਗੁਰਪ੍ਰਤਾਪ ਸਿੰਘ ਸੰਧੂ, ਮੀਡੀਆ ਇੰਚਾਰਜ ਸਤਨਾਮ ਸਿੰਘ ਮਠਾੜੂ, ਵਰੁਣ ਰਾਣਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਖ਼ਾਲਸਾ ਕਾਲਜ ਆਫ ਲਾਅ ਦੀਆਂ ਵਿਦਿਆਰਥਣਾਂ ਨੇ ’ਵਰਸਿਟੀ ਪ੍ਰੀਖਿਆ ਦੇ ਨਤੀਜਿਆਂ ’ਚ ਮੱਲਾਂ ਮਾਰੀਆਂ ਅਗਲੀ ਖ਼ਬਰ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਹਲਕਾ ਦੱਖਣੀ ਤੋਂ ਲਗਾਤਾਰ ਤੀਜੀ ਵਾਰ ਮਿਲੀ ਟਿਕਟ ਸਮਰਥਕਾਂ ’ਚ ਖੁਸ਼ੀ ਦੀ ਲਹਿਰ, ਭੰਗੜੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।