01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਖ਼ਾਲਸਾ ਕਾਲਜ ਆਫ ਲਾਅ ਦੀਆਂ ਵਿਦਿਆਰਥਣਾਂ ਨੇ ’ਵਰਸਿਟੀ ਪ੍ਰੀਖਿਆ ਦੇ ਨਤੀਜਿਆਂ ’ਚ ਮੱਲਾਂ ਮਾਰੀਆਂ

ਅੰਮ੍ਰਿਤਸਰ, 31 ਅਕਤੂਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ. ਕਾਮ.

ਅਜੀਤ ਡੈਸਕ 01-11-2026
ਅੰਮ੍ਰਿਤਸਰ, 31 ਅਕਤੂਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ. ਕਾਮ. ਐਲ. ਐਲ. ਬੀ. (ਪੰਜ ਸਾਲਾ) ਕੋਰਸ ਸਮੈਸਟਰ ਚੌਥਾ ਦੀ ਪ੍ਰੀਖਿਆ ’ਚੋਂ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਉਕਤ ਪ੍ਰੀਖਿਆ ’ਚ ਕਾਲਜ ਵਿਦਿਆਰਥਣ ਸ਼ਾਇਨਪ੍ਰੀਤ ਕੌਰ ਅਤੇ ਸਿਮਰਪ੍ਰੀਤ ਕੌਰ ਨੇ ਯੂਨੀਵਰਸਿਟੀ ’ਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਉਕਤ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਇਆ ਤੇ ਅਗਾਂਹ ਹੋਰ ਵੀ ਮਿਹਨਤ ਕਰਕੇ ਆਪਣਾ ਅਤੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ੀਮਾ ਚੰਗੋਤਰਾ, ਡਾ. ਸੀਮਾ ਰਾਣੀ, ਡਾ. ਗੁਰਸ਼ਿੰਦਰ ਕੌਰ, ਪ੍ਰੋ. ਸੁਗਮ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਸਵਰਾਜ ਗਰੋਵਰ ‘ਭਾਰਤ ਗੌਰਵ ਐਕਸੀਲੈਂਸ ਐਵਾਰਡ 2026’ ਨਾਲ ਸਨਮਾਨਿਤ ਅਗਲੀ ਖ਼ਬਰ ਟਿਕਟ ਮਿਲਣ ’ਤੇ ਕੁਲਦੀਪ ਸਿੰਘ ਧਾਲੀਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ 100 ਤੋਂ ਵਧੇਰੇ ਸੀਟਾਂ ਜਿੱਤਣ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।