03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਹਲਕਾ ਉੱਤਰੀ ’ਚ ਆਮ ਆਦਮੀ ਪਾਰਟੀ ਨੂੰ ਮਿਲਿਆ ਭਰਵਾਂ ਹੁੰਗਾਰਾ ਰਿੰਟੂ ਦੀ ਅਗਵਾਈ ’ਚ ਪ੍ਰਮੁੱਖ ਮੈਂਬਰ ‘ਆਪ’ ’ਚ ਸ਼ਾਮਿਲ

ਅੰਮ੍ਰਿਤਸਰ, 2 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਉੱਤਰੀ ਵਿਧਾਨ ਸਭਾ ਹਲਕੇ ਵਿਚ ਕੀਤੇ ਜਾ ਰਹੇ ਸ਼ਾਨਦਾਰ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵਾਰਡ ਨੰਬਰ 13 ਦੇ ਪ੍ਰਮੁੱਖ ਮੈਂਬਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ, ਜਿਨ੍ਹਾਂ ਨੂੰ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੱਤਰੀ ਵਿਧਾਨ ਸਭਾ ਹਲਕੇ ਲਈ ਆਮ ਆਦਮੀ ਪਾਰਟੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਰਸਮੀ ਤੌਰ ’ਤੇ ‘ਆਪ’ ਵਿਚ ਸ਼ਾਮਲ ਕੀਤਾ। ਉੱਘੇ ਨੇਤਾ ਰਜਿੰਦਰ ਸ਼ਰਮਾ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਿਹਾ ਅਤੇ ਓਮ ਪ੍ਰਕਾਸ਼, ਵਿਜੇ ਕੁਮਾਰ ਅਤੇ ਵਿਕਾਸ ਐਡਵੋਕੇਟ ਆਪਣੇ 20 ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ।

ਅਜੀਤ ਡੈਸਕ 03-11-2026
ਅੰਮ੍ਰਿਤਸਰ, 2 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਉੱਤਰੀ ਵਿਧਾਨ ਸਭਾ ਹਲਕੇ ਵਿਚ ਕੀਤੇ ਜਾ ਰਹੇ ਸ਼ਾਨਦਾਰ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵਾਰਡ ਨੰਬਰ 13 ਦੇ ਪ੍ਰਮੁੱਖ ਮੈਂਬਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ, ਜਿਨ੍ਹਾਂ ਨੂੰ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੱਤਰੀ ਵਿਧਾਨ ਸਭਾ ਹਲਕੇ ਲਈ ਆਮ ਆਦਮੀ ਪਾਰਟੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਰਸਮੀ ਤੌਰ ’ਤੇ ‘ਆਪ’ ਵਿਚ ਸ਼ਾਮਲ ਕੀਤਾ। ਉੱਘੇ ਨੇਤਾ ਰਜਿੰਦਰ ਸ਼ਰਮਾ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਿਹਾ ਅਤੇ ਓਮ ਪ੍ਰਕਾਸ਼, ਵਿਜੇ ਕੁਮਾਰ ਅਤੇ ਵਿਕਾਸ ਐਡਵੋਕੇਟ ਆਪਣੇ 20 ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ। ਕਰਮਜੀਤ ਸਿੰਘ ਰਿੰਟੂ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਅਤੇ ਸਾਥੀਆਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਰਿੰਟੂ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਆਉਣ ਨਾਲ ਉੱਤਰੀ ਵਿਧਾਨ ਸਭਾ ਹਲਕੇ ਵਿਚ ਪਾਰਟੀ ਨੂੰ ਬਹੁਤ ਮਜ਼ਬੂਤੀ ਮਿਲੇਗੀ ਅਤੇ ਅਸੀਂ ਇਕੱਠੇ ਮਿਲ ਕੇ ਇਲਾਕੇ ਦੇ ਲੋਕਾਂ ਦੀ ਤਰੱਕੀ, ਖੁਸ਼ਹਾਲੀ ਅਤੇ ਸੇਵਾ ਲਈ ਵਚਨਬੱਧ ਹਾਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਕਾਰਨ ਆਮ ਆਦਮੀ ਪਾਰਟੀ ਪਰਿਵਾਰ ਲਗਾਤਾਰ ਵਧ ਰਿਹਾ ਹੈ। ਇਸ ਮੌਕੇ ’ਤੇ ਗੁਲਜ਼ਾਰ ਸਿੰਘ ਬਿੱਟੂ, ਹਰਜੋਤ ਸਿੰਘ, ਵਿਜੇ ਕੁਮਾਰ, ਕਾਬੁਲ ਸਿੰਘ, ਮਨਜੀਤ ਸਿੰਘ, ਲਵ ਸ਼ਰਮਾ, ਅਜੈ ਸਿੰਘ, ਡਾ. ਵਿੱਕੀ, ਡਾ. ਅਭੀ ਅਤੇ ਵਾਰਡ ਨੰਬਰ 13 ਤੋਂ ਆਮ ਆਦਮੀ ਪਾਰਟੀ ਦੇ ਵਲੰਟੀਅਰ ਮੌਜੂਦ ਸਨ।
ਪਿਛਲੀ ਖ਼ਬਰ ਦੀਵਾਲੀ ਲਈ ਨਵੀਂ ਵਿਆਹੀ ਦੁਲਹਨ ਵਾਂਗੂ ਸਜ ਰਹੇ ਬਾਜ਼ਾਰ, ਦੁਕਾਨਦਾਰਾਂ ’ਚ ਭਾਰੀ ਉਤਸ਼ਾਹ ਅਗਲੀ ਖ਼ਬਰ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਦੇ ਅਥਲੀਟਾਂ ਨੇ ਡੀ. ਏ. ਵੀ. ਨੈਸ਼ਨਲ ਸਪੋਰਟਸ ਚੈਂਪੀਅਨਸ਼ਿਪ ’ਚ ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।