03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਲਗਾਈ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ

ਅੰਮ੍ਰਿਤਸਰ, 3 ਨਵੰਬਰ (ਜਸਵੰਤ ਸਿੰਘ ਜੱਸ)-ਖੁਦਮੁਖਤਿਆਰ ਵਿਦਿਅਕ ਸੰਸਥਾ ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਅਤੇ ਵਿਕਰੀ ‘ਕਲਾਕ੍ਰਿਤੀ’ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸ੍ਰੀਮਤੀ ਤਜਿੰਦਰ ਕੌਰ ਛੀਨਾ ਮੁੱਖ ਮਹਿਮਾਨ ਅਤੇ ਖ਼ਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ, ਜਿਨ੍ਹਾਂ ਦਾ ਕਾਲਜ ਪ੍ਰਿੰਸੀਪਲ ਡਾ.

ਅਜੀਤ ਡੈਸਕ 04-11-2026
ਅੰਮ੍ਰਿਤਸਰ, 3 ਨਵੰਬਰ (ਜਸਵੰਤ ਸਿੰਘ ਜੱਸ)-ਖੁਦਮੁਖਤਿਆਰ ਵਿਦਿਅਕ ਸੰਸਥਾ ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਅਤੇ ਵਿਕਰੀ ‘ਕਲਾਕ੍ਰਿਤੀ’ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸ੍ਰੀਮਤੀ ਤਜਿੰਦਰ ਕੌਰ ਛੀਨਾ ਮੁੱਖ ਮਹਿਮਾਨ ਅਤੇ ਖ਼ਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ, ਜਿਨ੍ਹਾਂ ਦਾ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਅਤੇ ਧਰਮ ਅਧਿਐਨ ਵਿਭਾਗ ਦੇ ਡੀਨ ਡਾ. ਇੰਦਰਜੀਤ ਸਿੰਘ ਗੋਗੋਆਣੀ ਵਲੋਂ ਸਵਾਗਤ ਕੀਤਾ ਗਿਆ। ਪ੍ਰਦਰਸ਼ਨੀ ਦਾ ਰਸਮੀਂ ਉਦਘਾਟਨ ਕਰਨ ਉਪਰੰਤ ਸ੍ਰੀਮਤੀ ਛੀਨਾ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਕੀਤੇ ਗਏ ਸਿਰਜਣਾਤਮਕ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ‘ਕਲਾਕ੍ਰਿਤੀ’ ਵਰਗੀ ਪ੍ਰਦਰਸ਼ਨੀ ਵਿਦਿਆਰਥੀਆਂ ਦੀ ਸਿਰਜਣਾਤਮਕ ਪ੍ਰਤਿਭਾ ਅਤੇ ਕਲਾਤਮਕ ਹੁਨਰ ਨੂੰ ਨਿਖਾਰਨ ਲਈ ਬਹੁਤ ਵਧੀਆ ਮੰਚ ਹੈ। ਉਨ੍ਹਾਂ ਵਿਦਿਆਰਥੀਆਂ ਵਲੋਂ ਤਿਆਰ ਕੀਤੀਆਂ ਵੱਖ-ਵੱਖ ਕਲਾਕ੍ਰਿਤੀਆਂ, ਸਜਾਵਟੀ ਵਸਤਾਂ ਅਤੇ ਦੀਵਾਲੀ ਨਾਲ ਸੰਬੰਧਿਤ ਉਤਪਾਦਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਹੁਨਰ ਭਵਿੱਖ ’ਚ ਉਨ੍ਹਾਂ ਨੂੰ ਸਵੈ- ਰੋਜ਼ਗਾਰ ਅਤੇ ਉੱਦਮਤਾ ਦੇ ਖੇਤਰ ’ਚ ਵੀ ਅੱਗੇ ਵੱਧਣ ਲਈ ਪ੍ਰੇਰਿਤ ਕਰ ਸਕਦਾ ਹੈ। ਉਪ ਕੁਲਪਤੀ ਡਾ. ਮਹਿਲ ਸਿੰਘ ਨੇ ਕਿਹਾ ਕਿ ‘ਕਲਾਕ੍ਰਿਤੀ’ ਵਰਗੀਆਂ ਪ੍ਰਦਰਸ਼ਨੀਆਂ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਕਾਰੋਬਾਰੀ ਸੰਭਾਵਨਾਵਾਂ ਨੂੰ ਸਮਝਣ ਦਾ ਮੌਕਾ ਪ੍ਰਦਾਨ ਕਰਦੀਆਂ ਹਨ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਕਿਹਾ ਕਿ ਕਾਲਜ, ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ ਵਿਹਾਰਕ ਗਿਆਨ, ਰਚਨਾਤਮਿਕ ਸੋਚ ਅਤੇ ਕਿੱਤਾਮੁਖੀ ਹੁਨਰ ਪ੍ਰਦਾਨ ਕਰਨ ਲਈ ਹਮੇਸ਼ਾਂ ਯਤਨਸ਼ੀਲ ਹੈ। ਉਨ੍ਹਾਂ ਸਟਾਫ਼ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਕਤ ਵਿਭਾਗ ਵਲੋਂ ਆਯੋਜਿਤ ‘ਕਲਾਕ੍ਰਿਤੀ’ ਪ੍ਰਦਰਸ਼ਨੀ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਕਲਾਤਮਿਕ ਸਮਰੱਥਾ ਦਾ ਪ੍ਰਮਾਣ ਹੈ। ਇਸ ਮੌਕੇ ਵਿਭਾਗ ਮੁਖੀ ਜਸਮੀਤ ਕੌਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਦੋ ਰੋਜ਼ਾ ਪ੍ਰਦਰਸ਼ਨੀ ਦੌਰਾਨ ਕੱਪੜਿਆਂ ਦੀ ਛਪਾਈ ਦੀਆਂ ਵੱਖ-ਵੱਖ ਤਕਨੀਕਾਂ, ਕਲਾ ਅਤੇ ਸ਼ਿਲਪਕਾਰੀ ਨਾਲ ਸੰਬੰਧਿਤ ਵਸਤਾਂ, ਸਜਾਵਟੀ ਦੀਵੇ, ਮੋਮਬੱਤੀਆਂ ਅਤੇ ਘਰ ਦੀ ਸਜਾਵਟ ਲਈ ਤਿਆਰ ਕੀਤੀਆਂ ਗਈਆਂ ਵੱਖ-ਵੱਖ ਆਕਰਸ਼ਕ ਵਸਤਾਂ ਪ੍ਰਦਰਸ਼ਿਤ ਕੀਤੀਆਂ ਗਈਆਂ। ਦੀਵਾਲੀ ਤਿਉਹਾਰ ਸੰਬੰਧੀ ਲਗਾਈ ਗਈ ਉਕਤ ਪ੍ਰਦਰਸ਼ਨੀ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੱਖ-ਵੱਖ ਸਜਾਵਟੀ ਵਸਤਾਂ ਦੀ ਖਰੀਦਦਾਰੀ ਵੀ ਕੀਤੀ।
ਪਿਛਲੀ ਖ਼ਬਰ ਜੇਲ੍ਹ ’ਚ ਨਜ਼ਰਬੰਦ ਭਾਈ ਸੰਦੀਪ ਸਿਘ ਸੰਨੀ ਦੀ ਚੜ੍ਹਦੀ ਕਲਾ ਲਈ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ ਅੱਜ ਅਗਲੀ ਖ਼ਬਰ ਕੈਬਨਿਟ ਮੰਤਰੀ ਸੌਂਦ ਨੇ ਪਿੰਡ ਬੀਜਾ ਦੇ 330 ਪਰਿਵਾਰਾਂ ਨੂੰ ਵੰਡੇ ਪ੍ਰਾਪਰਟੀ ਕਾਰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।