06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਹਲਕਾ ਜੰਡਿਆਲਾ ਗੁਰੂ ਦੇ ਪਿੰਡ ਕੋਟ ਖਹਿਰਾ ਦੇ ਨੰਬਰਦਾਰ ਦੀ ਭੇਦਭਰੀ ਹਾਲਤ ’ਚ ਹੋਈ ਮੌਤ

ਤਰਸਿਕਾ, 5 ਨਵੰਬਰ (ਗੁਰਪ੍ਰੀਤ ਸਿੰਘ ਮੱਤੇਵਾਲ, ਅਤਰ ਸਿੰਘ ਤਰਸਿੱਕਾ)-ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਕੋਟ ਖੈਹਰਾ ਵਿਚ ਉਸ ਵੇਲੇ ਸੋਗਮਈ ਮਾਹੌਲ ਬਣ ਗਿਆ, ਜਦੋਂ ਪਿੰਡ ਦੇ ਨੰਬਰਦਾਰ ਤਰਸੇਮ ਸਿੰਘ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ | ਚਸ਼ਮਦੀਦ ਗਵਾਹਾਂ ਵਲੋਂ ਦੱਸਿਆ ਕਿ ਤਰਸੇਮ ਸਿੰਘ ਦੀ ਲਾਸ਼ ਖੂਨ ਨਾਲ ਲੱਥਪੱਥ ਪਿੰਡ ਦੇ ਬਾਹਰਵਾਰ ਸੜਕ ਦੇ ਕੰਢੇ ’ਤੇ ਪਈ ਹੋਈ ਮਿਲੀ ਅਤੇ ਪਿੰਡ ਦੇ ਕੁਝ ਰਾਹਗੀਰਾਂ ਵਲੋਂ ਜਦੋਂ ਇਸ ਵਿਅਕਤੀ ਦੀ ਪਹਿਚਾਣ ਕਰਦਿਆਂ ਉਪਰੋਕਤ ਦੇ ਪਰਿਵਾਰ ਨੂੰ ਸੂਚਿਤ ਕੀਤਾ, ਜਿਸ ਪਿੱਛੋਂ ਥਾਣਾ ਤਰਸਿੱਕਾ ਦੀ ਪੁਲਿਸ ਨੂੰ ਪਰਿਵਾਰ ਵਲੋਂ ਦੱਸਿਆ ਗਿਆ ਅਤੇ ਮੌਕੇ ’ਤੇ ਪਹੁੰਚ ਕੇ ਐੱਸ. ਐੱਚ.

ਅਜੀਤ ਡੈਸਕ 06-11-2026
ਤਰਸਿਕਾ, 5 ਨਵੰਬਰ (ਗੁਰਪ੍ਰੀਤ ਸਿੰਘ ਮੱਤੇਵਾਲ, ਅਤਰ ਸਿੰਘ ਤਰਸਿੱਕਾ)-ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਕੋਟ ਖੈਹਰਾ ਵਿਚ ਉਸ ਵੇਲੇ ਸੋਗਮਈ ਮਾਹੌਲ ਬਣ ਗਿਆ, ਜਦੋਂ ਪਿੰਡ ਦੇ ਨੰਬਰਦਾਰ ਤਰਸੇਮ ਸਿੰਘ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ | ਚਸ਼ਮਦੀਦ ਗਵਾਹਾਂ ਵਲੋਂ ਦੱਸਿਆ ਕਿ ਤਰਸੇਮ ਸਿੰਘ ਦੀ ਲਾਸ਼ ਖੂਨ ਨਾਲ ਲੱਥਪੱਥ ਪਿੰਡ ਦੇ ਬਾਹਰਵਾਰ ਸੜਕ ਦੇ ਕੰਢੇ ’ਤੇ ਪਈ ਹੋਈ ਮਿਲੀ ਅਤੇ ਪਿੰਡ ਦੇ ਕੁਝ ਰਾਹਗੀਰਾਂ ਵਲੋਂ ਜਦੋਂ ਇਸ ਵਿਅਕਤੀ ਦੀ ਪਹਿਚਾਣ ਕਰਦਿਆਂ ਉਪਰੋਕਤ ਦੇ ਪਰਿਵਾਰ ਨੂੰ ਸੂਚਿਤ ਕੀਤਾ, ਜਿਸ ਪਿੱਛੋਂ ਥਾਣਾ ਤਰਸਿੱਕਾ ਦੀ ਪੁਲਿਸ ਨੂੰ ਪਰਿਵਾਰ ਵਲੋਂ ਦੱਸਿਆ ਗਿਆ ਅਤੇ ਮੌਕੇ ’ਤੇ ਪਹੁੰਚ ਕੇ ਐੱਸ. ਐੱਚ. ਓ. ਤਰਸਿੱਕਾ ਨੇ ਹਾਲਾਤ ਦਾ ਜਾਇਜ਼ਾ ਲਿਆ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਬਾਬਾ ਬਕਾਲਾ ਸਾਹਿਬ ਵਿਖੇ ਭੇਜ ਦਿੱਤਾ ਗਿਆ| ਪਰਿਵਾਰਕ ਮੈਂਬਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਵੇਰੇ ਸਾਢੇ 6 ਵਜੇ ਦੇ ਕਰੀਬ ਤਰਸੇਮ ਸਿੰਘ ਘਰੋਂ ਜੰਡਿਆਲਾ ਗੁਰੂ ਲਈ ਸੌਦਾ ਲੈਣ ਨਿਕਲੇ ਪਰ ਕਰੀਬ ਅੱਧਾ ਘੰਟਾ ਬਾਅਦ ਉਨ੍ਹਾਂ ਨੂੰ ਪਿੰਡ ਵਾਸੀਆਂ ਵਲੋਂ ਸੂਚਿਤ ਕੀਤਾ ਗਿਆ ਕਿ ਤਰਸੇਮ ਸਿੰਘ ਜ਼ਖ਼ਮੀ ਹਾਲਤ ਵਿਚ ਨਹਿਰ ਕੰਡੇ ਪਿਆ ਹੋਇਆ ਹੈ| ਪਰਿਵਾਰ ਨੇ ਇਹ ਖਦਸ਼ਾ ਜਾਹਿਰ ਕਰਦੇ ਹੋਏ ਕਿਹਾ ਕਿ ਲੱਗਦਾ ਕਿ ਕਿਸੇ ਨੇ ਇਨ੍ਹਾਂ ਦਾ ਕਤਲ ਕੀਤਾ ਹੈ ਪਰ ਉਨ੍ਹਾਂ ਦੇ ਸਰੀਰ ’ਤੇ ਕੋਈ ਸੱਟ ਦਾ ਨਿਸ਼ਾਨ ਨਹੀਂ ਸੀ, ਉਨ੍ਹਾਂ ਦੇ 10 ਹਜਾਰ ਦੇ ਕਰੀਬ ਪੈਸੇ ਜੋ ਉਨ੍ਹਾਂ ਕੋਲ ਮੌਜੂਦ ਸਨ। ਥਾਣਾ ਤਰਸਿੱਕਾ ਦੇ ਐੱਸ. ਐੱਚ. ਓ. ਅਵਤਾਰ ਸਿੰਘ ਅਨੁਸਾਰ ਮੁੱਢਲੀ ਤਫਤੀਸ਼ ਵਿਚ ਕਿਸੇ ਤਰ੍ਹਾਂ ਦੀ ਕੋਈ ਸੱਟ ਨਹੀਂ ਪਾਈ ਗਈ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਲੁੱਟ ਹੋਣ ਦਾ ਪਤਾ ਲੱਗਾ ਹੈ| ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਇਸ ਇਸ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗ ਸਕਦਾ ਹੈ |
ਪਿਛਲੀ ਖ਼ਬਰ ਪੈਨਸ਼ਨਰ ਐਂਡ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਵਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਅਗਲੀ ਖ਼ਬਰ ਗਲੋਬਲ ਗਰੁੱਪ ਆਫ਼ ਇੰਸਟੀਚਿਊਟਸ ਵਲੋਂ ਉਪਭੋਗਤਾ ਸੁਰੱਖਿਆ ਕਾਨੂੰਨ ’ਤੇ ਮੂਟ ਕੋਰਟ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।