08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਲਹਿੰਦੇ ਪੰਜਾਬ ਦੇ ਰਹੀਮ ਯਾਰ ਖ਼ਾਨ ਵਿਖੇ ਮਨਾਇਆ ਸਰਕਾਰੀ ਪੱਧਰ ’ਤੇ ਦੀਵਾਲੀ ਸਮਾਗਮ

ਅੰਮ੍ਰਿਤਸਰ, 7 ਨਵੰਬਰ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੇ ਸ਼ਹਿਰ ਰਹੀਮ ਯਾਰ ਖ਼ਾਨ ਵਿਖੇ ਦੀਵਾਲੀ ਦਾ ਕੇਂਦਰੀ ਸਰਕਾਰੀ ਸਮਾਗਮ ਪੂਰੇ ਉਤਸ਼ਾਹ, ਰਵਾਇਤੀ ਧਾਰਮਿਕ ਰੀਤੀ-ਰਿਵਾਜਾਂ ਅਤੇ ਸਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ। ਲਹਿੰਦੇ ਪੰਜਾਬ ਦੇ ਮਨੁੱਖੀ ਅਧਿਕਾਰ ਅਤੇ ਘੱਟ-ਗਿਣਤੀ ਮਾਮਲਿਆਂ ਬਾਰੇ ਸੂਬਾਈ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਦੀਵੇ ਜਗਾ ਕੇ ਰਸਮੀ ਤੌਰ ’ਤੇ ਜਸ਼ਨਾਂ ਦੀ ਸ਼ੁਰੂਆਤ ਕੀਤੀ।

ਅਜੀਤ ਡੈਸਕ 08-11-2026
ਅੰਮ੍ਰਿਤਸਰ, 7 ਨਵੰਬਰ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੇ ਸ਼ਹਿਰ ਰਹੀਮ ਯਾਰ ਖ਼ਾਨ ਵਿਖੇ ਦੀਵਾਲੀ ਦਾ ਕੇਂਦਰੀ ਸਰਕਾਰੀ ਸਮਾਗਮ ਪੂਰੇ ਉਤਸ਼ਾਹ, ਰਵਾਇਤੀ ਧਾਰਮਿਕ ਰੀਤੀ-ਰਿਵਾਜਾਂ ਅਤੇ ਸਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ। ਲਹਿੰਦੇ ਪੰਜਾਬ ਦੇ ਮਨੁੱਖੀ ਅਧਿਕਾਰ ਅਤੇ ਘੱਟ-ਗਿਣਤੀ ਮਾਮਲਿਆਂ ਬਾਰੇ ਸੂਬਾਈ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਦੀਵੇ ਜਗਾ ਕੇ ਰਸਮੀ ਤੌਰ ’ਤੇ ਜਸ਼ਨਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸੂਬਾਈ ਮੰਤਰੀ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ਼ ਨੇ ਘੱਟ-ਗਿਣਤੀਆਂ ਦੀ ਭਲਾਈ ਲਈ ਰੱਖੇ ਫ਼ੰਡਾਂ ਨੂੰ 10 ਕਰੋੜ ਰੁਪਏ ਤੋਂ ਵਧਾ ਕੇ 16 ਅਰਬ ਰੁਪਏ ਕਰ ਦਿੱਤਾ ਹੈ। ਸਮਾਗਮ ’ਚ ਹਿੰਦੂ ਭਾਈਚਾਰੇ ਦੇ ਲੋਕਾਂ, ਖ਼ਾਸ ਕਰਕੇ ਔਰਤਾਂ, ਬੱਚਿਆਂ ਅਤੇ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ ।
ਪਿਛਲੀ ਖ਼ਬਰ ਫੋਰ ਐੱਸ. ਕਾਲਜ ਵਿਖੇ ‘ਦੀਵਾਲੀ ਧਮਾਕਾ-2026’ ਕੈਂਪਸ ਕਾਰਨੀਵਲ ਕਰਵਾਇਆ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ ਨੇ ਬੰਦੀ ਛੋੜ ਦਿਵਸ ਦੀਵਾਲੀ ਮੌਕੇ ਸਟਾਫ ਨੂੰ ਕੰਬਲ ਅਤੇ ਮਠਿਆਈਆਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।